ਫਗਵਾੜਾ: ਫਗਵਾੜਾ ਵਿਖੇ ਬੀਤੇ 31/8/2022 ਨੂੰਹ ਪੁਰਾਣੇ ਸਿਵਲ ਹਸਪਤਾਲ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਫਗਵਾੜਾ ਸਿੱਖ ਜਥੇਬੰਦੀਆਂ ਵੱਲੋਂ ਐੱਸਐੱਸਪੀ ਨਾਲ ਇੱਕ ਮੀਟਿੰਗ ਤੋਂ ਬਾਅਦ ਕਿਹਾ ਕਿ ਫਗਵਾੜਾ ਪੁਲਿਸ ਨੇ ਜੇਕਰ ਕਾਰਵਾਈ ਨਾ ਕੀਤੀ ਤਾਂ ਇਸ ਦੀ ਜ਼ਿੰਮੇਵਾਰੀ ਫਗਵਾੜਾ ਪ੍ਰਸ਼ਾਸਨ ਦੀ ਹੋਵੇਗੀ। Meeting with SSP by Sikh organizations in Phagwara
ਜਿਸ ਦੇ ਸੰਬੰਧ ਵਿਚ ਅੱਜ ਵੀਰਵਾਰ ਨੂੰ ਫਗਵਾੜਾ ਸਿੱਖ ਜਥੇਬੰਦੀਆਂ ਵੱਲੋਂ ਐੱਸਐੱਸਪੀ ਦੇ ਨਾਲ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਕਿ ਉਨ੍ਹਾਂ ਨੇ ਕਿਹਾ ਹੈ ਕਿ ਤਕਰੀਬਨ ਤਿੰਨ ਹਫ਼ਤੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਬੇਅਦਬੀ ਦੀ ਘਟਨਾ ਨੂੰ ਹੋਏ ਲੇਕਿਨ ਹਾਲੇ ਤੱਕ ਅਪਰਾਧੀ ਕਾਬੂ ਨਹੀਂ ਕੀਤੇ ਗਏ।
ਜਿਸ ਦੇ ਸਬੰਧ ਵਿੱਚ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਨਾਲ ਮੀਟਿੰਗ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਨੂੰ ਇੱਕ ਹੋਰ ਹਫ਼ਤੇ ਦਾ ਸਮਾਂ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦ ਹੀ ਇਸ ਉੱਤੇ ਕਾਰਵਾਈ ਨਹੀਂ ਕੀਤੀ ਤਾਂ ਸੰਪੂਰਨ ਤੌਰ ਉੱਤੇ ਸਿੱਖ ਜਥੇਬੰਦੀਆਂ ਇੱਕ ਮੀਟਿੰਗ ਕਰਨਗੇ ਅਤੇ ਮੀਟਿੰਗ ਤੋਂ ਬਾਅਦ ਜੋ ਵੀ ਫ਼ੈਸਲਾ ਸਿੱਖ ਜਥੇਬੰਦੀਆਂ ਲੈਣਗੀਆਂ, ਉਸ ਤੋਂ ਬਾਅਦ ਦੀ ਜ਼ਿੰਮੇਵਾਰੀ ਫਗਵਾੜਾ ਪ੍ਰਸ਼ਾਸਨ ਦੀ ਹੋਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਬੇਅਦਬੀ ਦੀ ਘਟਨਾ ਨੂੰ ਲੈ ਕੇ ਅੱਜ ਵੀਰਵਾਰ ਨੂੰ ਸਿੱਖ ਜਥੇਬੰਦੀਆਂ ਵੱਲੋਂ ਉਹਨਾਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਜਲਦ ਹੀ ਅਪਰਾਧੀਆਂ ਨੂੰ ਕਾਬੂ ਕਰ ਲੈਣਗੇ। ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਫ਼ੋਨ ਲੋਕੇਸ਼ਨ ਅਤੇ ਹੋਰ ਟੈਕਨੀਕਲ ਤਰੀਕੇ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਇੱਕ ਹਫ਼ਤੇ ਤੋਂ ਪਹਿਲਾਂ ਹੀ ਪੂਰੀ ਕੋਸ਼ਿਸ਼ ਕਰਨਗੇ ਕਿ ਅਪਰਾਧੀਆਂ ਨੂੰ ਕਾਬੂ ਕਰ ਦਿੱਤਾ ਜਾਵੇ।
ਇਹ ਵੀ ਪੜੋ:- ਡਾਕਾ ਮਾਰਨ ਦੀ ਤਿਆਰੀ ਕਰ ਰਹੇ ਗੈਂਗਸਟਰ ਗਰੁੱਪ ਦੇ ਚਾਰ ਮੈਂਬਰ ਕਾਬੂ