ਕਪੂਰਥਲਾ: ਪੇਂਡੂ ਭਾਰਤ ਬੰਦ ਦੇ ਸੱਦੇ ਤਹਿਤ ਫਗਵਾੜਾ ਤੋਂ 14 ਕਿਲੋਮੀਟਰ ਦੀ ਦੂਰੀ ਗੁਰਾਇਆ ਤੇ ਫਿਲੌਰ ਵਿੱਚ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਨੰਬਰ ਇੱਕ ਨੂੰ ਕਰੀਬ 2 ਘੰਟੇ ਲਈ ਜਾਮ ਕਰ ਦਿੱਤਾ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੰਗਾਂ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਹੈ, ਜਿਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਗੁਰਾਇਆ ਤੇ ਫਿਲੌਰ ਕੋਲ ਪੈਂਦੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ। ਇਸ ਦੇ ਨਾਲ ਹੀ ਕਿਸਾਨਾਂ ਨੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਕਰਜ਼ਾ ਮੁਆਫ਼ੀ ਵਰਗੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਤਾਂ ਉਹ ਆਉਣ ਵਾਲੀ 17 ਤਾਰੀਕ ਨੂੰ ਵਿਸ਼ੇਸ਼ ਮੀਟਿੰਗ ਸੱਦ ਕੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨਗੇ। ਇਸ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।
ਇਹ ਵੀ ਪੜ੍ਹੋ: ਰੋਪੜ ਵਿੱਚ ਪੇਂਡੂ ਭਾਰਤ ਬੰਦ ਦਾ ਅਸਰ