ਫਗਵਾੜਾ: ਦੇਸ਼ ਭਰ ਵਿੱਚ ਸੋਮਵਾਰ ਨੂੰ ਚੋਣਾਂ ਹੋ ਰਹੀਆਂ ਹੈ ਅਤੇ ਪੰਜਾਬ ਵਿੱਚ ਵੀ 4 ਸੀਟਾਂ ਉੱਤੇ ਚੋਣਾਂ ਹੋ ਰਹੀਆਂ ਹਨ। ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ।
ਦਰਅਸਲ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਾ ਹੈ। ਉਨ੍ਹਾਂ ਚੋਣ ਨਿਸ਼ਾਨ ਗਲ਼ ਵਿੱਤ ਪਾ ਕੇ ਵੋਟ ਦਾ ਭੁਗਤਾਨ ਕੀਤਾ ਸੀ।
ਇਸ ਤੋਂ ਬਾਅਦ ਐਸਡੀਐੱਮ ਕਮ ਰਿਟਰਨਿੰਗ ਅਫ਼ਸਰ ਲਤੀਫ਼ ਅਹਿਮਦ ਨੇ ਬਲਵਿੰਦਰ ਧਾਲੀਵਾਲ ਨੂੰ ਨੋਟਿਸ ਜਾਰੀ ਕਰ ਦਿੱਤਾ। ਇਸ ਦੇ ਨਾਲ ਹੀ ਜਿਸ ਬੂਥ ਤੋਂ ਉਨ੍ਹਾਂ ਨੇ ਵੋਟ ਪਾਈ ਸੀ ਉੱਥੋਂ ਦਾ ਸਟਾਫ਼ ਵੀ ਬਦਲ ਦਿੱਤਾ ਗਿਆ ਹੈ।
ਦੱਸ ਦਈਏ ਕਿ ਫਗਵਾੜਾ ਸੀਟ ਐਸਸੀ ਰਿਜ਼ਰਵ ਸੀਟ ਹੈ ਅਤੇ ਸੋਮ ਪ੍ਰਕਾਸ਼ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਸਾਟੀ ਖ਼ਾਲੀ ਹੋ ਗਈ ਹੈ। ਬੀਜੇਪੀ ਉਮੀਦਵਾਰ ਰਾਜੇਸ਼ ਬਾਘਾ ਅਤੇ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ ਵਿਚਾਲੇ ਸਖ਼ਤ ਮੁਕਾਬਲਾ ਹੈ।
ਬਲਵਿੰਦਰ ਸਿੰਘ ਧਾਲੀਵਾਲ ਜਲੰਧਰ ਵਿੱਚ ਆਈਏਐਸ ਅਧਿਕਾਰੀ ਵਜੋਂ ਤੈਨਾਤ ਸਨ ਅਤੇ ਹੁਣ ਉਨ੍ਹਾਂ ਨੇ ਪਿਛਲੇ ਦਿਨੀਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਸਿਆਸਤ ਵਿੱਚ ਆ ਗਏ ਹਨ।