ETV Bharat / state

ਫਗਵਾੜਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਕਾਬੂ - ਐਕਟਿਵਾ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼

ਥਾਣਾ ਸਿਟੀ ਫਗਵਾੜਾ ਦੀ ਪੁਲਿਸ ਨੇ ਫਿਲੌਰ, ਗੁਰਾਇਆ, ਫਗਵਾੜਾ ਅਤੇ ਨੇੜਲੇ ਖੇਤਰਾਂ ਵਿੱਚ ਮੋਟਰਸਾਈਕਲ ਐਕਟਿਵਾ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਗਿਰੋਹ ਵਿੱਚ ਪੁਲਿਸ ਨੇ 2 ਮੋਟਰਸਾਈਕਲ ਚੋਰਾਂ ਸਮੇਤ 1 ਮੋਟਰਸਾਈਕਲ ਮਕੈਨਿਕ ਨੂੰ ਕਾਬੂ ਕੀਤਾ ਹੈ।

ਫ਼ੋਟੋ
ਫ਼ੋਟੋ
author img

By

Published : Sep 2, 2020, 6:39 PM IST

ਫਗਵਾੜਾ: ਥਾਣਾ ਸਿਟੀ ਫਗਵਾੜਾ ਦੀ ਪੁਲਿਸ ਨੇ ਫਿਲੌਰ, ਗੁਰਾਇਆ, ਫਗਵਾੜਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਮੋਟਰਸਾਈਕਲ ਐਕਟਿਵਾ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਵਿੱਚ ਪੁਲਿਸ ਨੇ 2 ਮੋਟਰਸਾਈਕਲ ਚੋਰਾਂ ਸਮੇਤ 1 ਮੋਟਰਸਾਈਕਲ ਮਕੈਨਿਕ ਨੂੰ ਕਾਬੂ ਕੀਤਾ ਹੈ। ਇਸ ਦੀ ਜਾਣਕਾਰੀ ਐਸ.ਐਚ.ਓ ਨੇ ਦਿੱਤੀ।

ਵੀਡੀਓ

ਐਸਐਚਓ ਨੇ ਕਿਹਾ ਕਿ ਬੀਤੀ ਰਾਤ ਨੂੰ ਉਨ੍ਹਾਂ ਨੂੰ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਾਬਾ ਗਧੀਆ ਪੁਲੀ ਦੇ ਕੋਲ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੌਕੇ ਉੱਤੇ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਤੇ 3 ਮੌਕੇ ਉੱਤੇ ਫਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਨ੍ਹਾਂ ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਤਾਂ ਪਤਾ ਲੱਗਾ ਕਿ ਇਹ ਕੋਈ ਛੋਟਾ ਗਿਰੋਹ ਨਹੀਂ ਹੈ ਇਹ ਬਹੁਤ ਵੱਡਾ ਗਿਰੋਹ ਹੈ ਜੋ ਕਿ ਵੱਖ-ਵੱਖ ਥਾਵਾਂ ਉੱਤੇ ਮੋਟਰਸਾਈਕਲਾਂ ਨੂੰ ਚੋਰੀ ਕਰਦਾ ਹੈ ਤੇ ਬਾਅਦ ਵਿੱਚ ਇਨ੍ਹਾਂ ਕਬਾੜ ਵਿੱਚ ਵੇਚ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪੁਲਿਸ ਨੇ 3 ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚੋਂ ਇੱਕ ਮੋਟਰਸਾਈਕਲ ਮਕੈਨਿਕ ਵੀ ਸ਼ਾਮਲ ਹੈ। ਉਨ੍ਹਾਂ ਨੇ ਮੁਲਜ਼ਮਾਂ ਦੀ ਸ਼ਨਾਖ਼ਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਨਾਂਅ ਪਰਮਜੀਤ ਯਾਦਵ (ਕੰਮਾਂ), ਰਣਜੀਤ ਸਿੰਘ ਉਰਫ਼ ਨੇਪਾਲੀ ਅਤੇ ਪਰਮਜੀਤ ਸਿੰਘ ਸੋਨੂੰ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਗਿਰੋਹ ਦਾ ਮਾਸਟਰ ਮਾਈਡ ਪਰਮਜੀਤ ਸਿੰਘ ਸੋਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਇਸ ਗਿਰੋਹ ਤੋਂ ਕੁੱਲ 17 ਚੋਰੀ ਦੇ ਵਾਹਨ ਕਾਬੂ ਕੀਤੇ ਹਨ ਜਿਨ੍ਹਾਂ ਵਿੱਚੋ 13 ਮੋਟਰਸਾਈਕਲ ਹਨ ਤੇ 1 ਐਕਟਿਵ ਤੇ 3 ਅਜਿਹੇ ਮੋਟਰਸਾਈਕਲ ਹਨ ਜਿਨ੍ਹਾਂ ਨੂੰ ਖੋਲ ਕੇ ਵੇਚਣ ਦੀ ਤਿਆਰੀ ਵਿੱਚ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ ਜਿਸ ਨਾਲ ਉਹ ਲੁੱਟ-ਖੋਹ ਵੀ ਕਰਦੇ ਸੀ।

ਇਹ ਵੀ ਪੜ੍ਹੋ;ਸਬਜ਼ੀਆਂ ਦੀਆਂ ਵਧੀਆਂ ਕੀਮਤਾਂ ਨੇ ਮਾਰਿਆਂ ਲੋਕਾਂ ਦੀਆਂ ਜੇਬਾਂ 'ਤੇ ਡਾਕਾ

ETV Bharat Logo

Copyright © 2025 Ushodaya Enterprises Pvt. Ltd., All Rights Reserved.