ਕਪੂਰਥਲਾ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ (Rana Gurjit Singh's statement on Sukhpal Khaira) ਵਿਚਾਲੇ ਹਾਲੇ ਵੀ ਛੱਤੀ ਦਾ ਅੰਕੜਾ ਚੱਲ ਰਿਹਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਸੁਖਪਾਲ ਖਹਿਰਾ ਨੇ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ 'ਤੇ ਇਹ ਕਹਿ ਕੇ ਪਲਟਵਾਰ ਕੀਤਾ ਸੀ ਕਿ ਰਾਣਾ ਗੁਰਜੀਤ ਵੀ ਸਾਜਿਸ਼ ਰਚਦਾ ਹੈ। ਰਾਣਾ ਗੁਰਜੀਤ ਨੇ ਵੀ ਵਿਅੰਗ ਕਸਦਿਆਂ ਕਿਹਾ ਕਿ ਇਸ ਵੇਲੇ ਸੁਖਪਾਲ ਖਹਿਰਾ ਦੁਖੀ ਹਨ ਅਤੇ ਇਹ ਉਨ੍ਹਾਂ ਦੀਆਂ ਗੱਲਾਂ ਦਾ ਜਵਾਬ ਦੇਣ ਦਾ ਸਮਾਂ ਨਹੀਂ, ਇੰਤਜ਼ਾਰ ਕਰੋ, ਆਉਣ ਵਾਲੇ ਸਮੇਂ 'ਚ ਉਹ ਕਈ ਵਾਰ ਇਕ-ਦੂਜੇ ਦਾ ਸਾਹਮਣਾ ਕਰਨਗੇ, ਦੇਖਦੇ ਹਾਂ ਕਿ ਉਨ੍ਹਾਂ ਨੂੰ ਕੀ ਕਰਨਾ ਪੈਂਦਾ ਹੈ।
ਦੂਜੇ ਪਾਸੇ ਪੰਜਾਬ 'ਚ ਕਾਂਗਰਸ ਅਤੇ 'ਆਪ' ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (The case of Sukhpal Khaira) ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤੇ ਹਨ। ਸਿੱਧੂ ਦਾ ਇਹ ਸੁਝਾਅ ਪੰਜਾਬ 'ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਪੈਦਾ ਹੋਏ ਵਿਵਾਦ ਦਰਮਿਆਨ ਆਇਆ ਹੈ। ਸਿੱਧੂ ਨੇ ਆਪਣੇ ਬਿਆਨ ਵਿੱਚ INDIA ਗੱਠਜੋੜ ਨੂੰ ਉੱਚਾ ਪਹਾੜ ਦੱਸਿਆ ਹੈ।
ਨਵਜੋਤ ਸਿੱਧੂ ਦਾ ਟਵੀਟ: ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ- INDIA ਗੱਠਜੋੜ ਇੱਕ ਉੱਚੇ ਪਹਾੜ ਵਾਂਗ ਖੜ੍ਹਾ ਹੈ। ਇੱਥੇ ਅਤੇ ਉੱਥੇ ਤੂਫਾਨ ਇਸਦੀ ਸ਼ਾਨ ਨੂੰ ਪ੍ਰਭਾਵਿਤ ਨਹੀਂ ਕਰਨਗੇ। ਸਾਡੇ ਲੋਕਤੰਤਰ ਦੀ ਰੱਖਿਆ ਲਈ ਇਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੀ ਕੋਈ ਵੀ ਕੋਸ਼ਿਸ਼ ਵਿਅਰਥ ਸਾਬਤ ਹੋਵੇਗੀ। ਪੰਜਾਬ ਨੂੰ ਸਮਝਣਾ ਪਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ ਨੂੰ ਚੁਣਨ ਲਈ।
- Holland based Cattle Feed Plant: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ 'ਚ ਰੱਖਿਆ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ
- Purchase of Paddy Started in Hoshiarpur : ਹੁਸ਼ਿਆਰਪੁਰ 'ਚ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ, ਪ੍ਰਬੰਧ ਮੁੱਕਮਲ
- Mansa Jail News: ਮਾਨਸਾ ਜੇਲ੍ਹ ਦੇ 2 ਸਹਾਇਕ ਸੁਪਰਡੈਂਟ ਸਮੇਤ 5 'ਤੇ ਮਾਮਲਾ ਦਰਜ
ਕਿਉਂ ਮੁੜ ਸ਼ੁਰੂ ਹੋਇਆ ਇਹ ਵਿਵਾਦ?: ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ 'ਆਪ'-ਕਾਂਗਰਸ ਵਿਚਾਲੇ ਵਿਵਾਦ ਫਿਰ ਸ਼ੁਰੂ ਹੋ ਗਿਆ ਹੈ। ਖਹਿਰਾ ਨੂੰ ਪੰਜਾਬ ਪੁਲਿਸ ਨੇ ਵੀਰਵਾਰ ਨੂੰ 2015 ਦੇ ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਖਹਿਰਾ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਣ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।