ਕਪੂਰਥਲਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਪਿੰਡ ਕੋਕਲਪੁਰ ਦੇ ਵਸਨੀਕ ਇੱਕ ਵਿਅਕਤੀ ਨੂੰ ਵਟਸਐਪ ਨੰਬਰ ’ਤੇ ਫੋਨ ਕਰਕੇ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਅਣਪਛਾਤੇ ਮੁਲਜ਼ਮ ਖ਼ਿਲਾਫ਼ ਧਾਰਾ 387, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਨੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲਾਰੈਂਸ ਬਿਸ਼ਨੋਈ ਦਾ ਦੱਸਿਆ ਭਰਾ : ਜਾਣਕਾਰੀ ਮੁਤਾਬਿਕ ਪੁਲਿਸ ਟੈਕਨੀਕਲ ਸੈੱਲ ਦੀ ਮਦਦ ਨਾਲ ਉਕਤ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਾਲ ਕਿੱਥੋਂ ਆਈ ਅਤੇ ਕਿਸ ਨੇ ਕੀਤੀ ਹੈ। ਪਿੰਡ ਕੋਕਲਪੁਰ ਦੇ ਵਸਨੀਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ 7:25 ਵਜੇ ਉਨ੍ਹਾਂ ਦੇ ਮੋਬਾਈਲ ਫੋਨ 'ਤੇ ਕਾਲ ਆਈ। ਜਦੋਂ ਉਸਨੇ ਕਾਲ ਰਿਸੀਵ ਕੀਤੀ ਤਾਂ ਦੂਜੇ ਪਾਸੇ ਫੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਲਾਰੇਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਹੈ।
ਗੋਲੀ ਮਾਰਨ ਦੀ ਦਿੱਤੀ ਧਮਕੀ : ਉਕਤ ਵਿਅਕਤੀ ਨੇ ਉਸ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਜੇਕਰ ਉਸ ਨੇ ਫਿਰੌਤੀ ਨਾ ਦਿੱਤੀ ਤਾਂ ਉਹ ਉਸ ਨੂੰ ਗੋਲੀ ਮਾਰ ਦੇਵੇਗਾ। ਉਸ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 387, 506 ਆਈਪੀਸੀ ਪੁਲਿਸ ਟੈਕਨੀਕਲ ਸੈੱਲ ਦੀ ਮਦਦ ਨਾਲ ਉਕਤ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਾਲ ਕਿੱਥੋਂ ਆਈ ਅਤੇ ਕਿਸਨੇ ਕੀਤੀ।
- Road Accident: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਗੰਭੀਰ ਜ਼ਖ਼ਮੀ, ਕਾਰ ਵਿੱਚੋਂ ਨਜਾਇਜ਼ ਸ਼ਰਾਬ ਬਰਾਮਦ
- ਮਨਪ੍ਰੀਤ ਬਾਦਲ ਦੀ ਕਰੀਬੀ ਮੇਅਰ ਰਮਨ ਗੋਇਲ ਖਿਲਾਫ਼ ਬੇਭਰੋਸਗੀ ਮਤਾ ਪਾਸ ਕਰਨ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਕਾਂਗਰਸ ਲਈ ਚੁਣੌਤੀ
- ਸਰਕਾਰੀ ਮੈਡੀਕਲ ਕਾਲਜ ਦੀ ਸ਼ਤਾਬਦੀ ਸਮਾਗਮ ਮੌਕੇ ਅੰਮ੍ਰਿਤਸਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਸੇਵਾਵਾਂ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
ਜਿਕਰਯੋਗ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਗੈਂਗਵਾਰ ਤੇ ਫਿਰੌਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਸਾਲ ਅਪ੍ਰੈਲ ਮਹੀਨੇ ਵੀ ਅਜਿਹਾ ਹੀ ਇੱਕ ਫਿਰੌਤੀ ਦਾ ਮਾਮਲਾ ਫਰੀਦਕੋਟ ਦੇ ਸਾਦਿਕ ਚੌਂਕ ਵਿੱਚੋਂ ਆਇਆ ਸੀ। ਜਿੱਥੇ ਇੱਕ ਦੁਕਾਨਦਾਰ ਤੋਂ ਗੈਂਗਸਟਰ ਗੋਲਡੀ ਬਰਾੜ ਬਣਕੇ ਫੋਨ ’ਤੇ 1 ਲੱਖ ਦੀ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਸਥਾਨਕ ਥਾਣਾ ਸਿਟੀ ਫਰੀਦਕੋਟ ਪੁਲਿਸ ਵੱਲੋਂ ਸ਼ਿਕਾਇਤ ਕਰਤਾ ਦੀ ਸ਼ਨਾਖਤ ’ਤੇ ਗ੍ਰਿਫ਼ਤਾਰ ਕਰਕੇ ਇਹਨਾਂ ਪਾਸੋਂ 2 ਮੋਬਾਇਲ ਤੇ ਨਗਦੀ ਬਰਾਮਦ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਸੀ।