ਫਗਵਾੜਾ: ਪੰਜਾਬ ਵਿੱਚ ਤੇਜ਼ ਰਫ਼ਤਾਰੀ ਨਾਲ ਹਰ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ, ਅਜਿਹਾ ਹੀ ਇੱਕ road accident in Phagwara ਸੜਕ ਹਾਦਸਾ ਫਗਵਾੜਾ ਦੇ ਮੇਹਟਾਂ ਬਾਈਪਾਸ ਨਜ਼ਦੀਕ ਬੀਤੀ ਰਾਤ ਹੋਏ ਇਕ ਸੜਕੀ ਹਾਦਸੇ ਵਿੱਚ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਇਸ ਮੌਕੇ ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ road accident in Phagwara ਉਸ ਸਮੇ ਵਾਪਰਿਆ ਜਦੋਂ ਰਾਮਾਮੰਡੀ ਜਲੰਧਰ ਤੋ ਲੈਂਟਰ ਪਾ ਕੇ ਆ ਰਹੀ ਲੇਬਰ ਦੀ ਗੱਡੀ ਨੂੰ ਪਿੱਛਿਓ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਸਿਵਲ ਹਸਪਤਾਲ ਦੇ ਐਂਮਰਜੈਂਸੀ ਵਿਭਾਗ ‘ਚ ਡਿਊਟੀ ਤੇ ਤੈੈਨਾਤ ਡਾ ਦੀਪਕ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ 4 ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਜਿਨ੍ਹਾਂ ਵਿੱਚੋਂ ਸੁਮਿਤ ਨਾਂ ਦੇ ਵਿਅਕਤੀ ਦੀ ਹਸਪਤਾਲ ਪਹੁੰਚਣ ਤੋ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਬਾਕੀ 3 ਵਿਅਕਤੀਆਂ ਦਾ ਇਲਾਜ ਹਸਪਤਾਲ ਵਿਖੇ ਚੱਲ ਰਿਹਾ ਹੈ।
ਉਧਰ ਇਸ ਹਾਦਸੇ road accident in Phagwara ਸੰਬੰਧੀ ਗੱਲਬਾਤ ਕਰਦੇ ਹੋਏ ਥਾਣਾ ਸਦਰ ਦੇ ਏ.ਐੱਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ 1 ਵਿਅਕਤੀ ਦੀ ਮੌਤ ਹੋਈ ਤੇ ਜਦਕਿ ਜਖਮੀ ਤਿੰਨ ਵਿਅਕਤੀਆਂ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੌਕੇ ਤੋ ਟੱਰਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜੋ:- ਨਾਭਾ ਵਿੱਚ ਖਿਡਾਰੀਆਂ ਨੇ ਰੈਫਰੀ ਨਾਲ ਹੀ ਕੀਤੀ ਕੁੱਟਮਾਰ