ਕਪੂਰਥਲਾ: ਕੋਰੋਨਾ ਲਾਗ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ। ਕਪੂਰਥਲਾ ਸ਼ਹਿਰ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉੱਥੇ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੇ ਮੁਖ ਸੇਵਾਦਾਰ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਯਾ ਸਿੰਘ ਜੀ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਹੈ।
ਦੱਸ ਦੇਈਏ ਕਿ 2 ਦਿਨ ਪਹਿਲਾਂ ਵੈਦ ਸੰਤ ਬਾਬਾ ਦਯਾ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਥੇ ਉਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਸੀ। ਸੰਤ ਬਾਬਾ ਦਯਾ ਸਿੰਘ ਜੀ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਤੋਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸ ਦਈਏ, ਬੀਤੀ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਸੰਤ ਦਯਾ ਸਿੰਘ ਜੀ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰੀ ਸਨ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਵਿੱਚ ਰਖਿਆ ਹੋਇਆ ਸੀ। ਸੰਤ ਦਯਾ ਸਿੰਘ ਜੀ ਦੀ ਮੌਤ ਨਾਲ ਜ਼ਿਲ੍ਹਾ ਕਪੂਰਥਲਾ ਵਿੱਚ ਹੁਣ ਤੱਕ ਕੋਰੋਨਾ ਨਾਲ ਸੰਬੰਧਿਤ 11 ਮੌਤਾਂ ਹੋ ਚੁੱਕੀਆਂ ਹਨ।
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਨਾਲ ਸੰਬੰਧਿਤ ਵਿਅਕਤੀਆਂ ਦੇ ਕੋਰੋਨਾ ਟੈਸਟ ਲਏ ਗਏ ਹਨ ਉਨ੍ਹਾਂ ਵਿੱਚੋਂ 4 ਲੋਕਾਂ ਦੀ ਰਿਪੋਰਟ ਨੂੰ ਪੌਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ: ਰੱਖੜੀ ਮੌਕੇ ਦੁਕਾਨਦਾਰਾਂ 'ਤੇ ਕੋਰੋਨਾ ਦੀ ਮਾਰ, ਗਾਹਕਾਂ ਦੀ ਉਡੀਕ 'ਚ ਦੁਕਾਨਦਾਰ