ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰਦਿਆਂ ਆਪਣੇ 18 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ 'ਚ ਆਮ ਆਦਮੀ ਪਾਰਟੀ ਵਲੋਂ ਸੁਲਤਾਨਪੁਰ ਲੋਧੀ ਤੋ ਸੱਜਣ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਵਿਧਾਨ ਸਭਾ ਚੋਣਾਂ 2017 ਵਿੱਚ ਵੀ ਆਮ ਆਦਮੀ ਪਾਰਟੀ ਨੇ ਸੱਜਣ ਸਿੰਘ ਚੀਮਾ ਨੂੰ ਟਿਕਟ ਦਿੱਤੀ ਸੀ ਤੇ ਇਹ ਵਿਧਾਇਕ ਨਵਤੇਜ ਸਿੰਘ ਚੀਮਾ ਤੋ ਚੋਣ ਹਾਰ ਗਏ ਸਨ। ਸੱਜਣ ਸਿੰਘ ਚੀਮਾ ਨੂੰ 2017 ਵਿੱਚ 28000 ਵੋਟਾਂ ਪਈਆਂ ਸਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਜ਼ਿਕਰਯੋਗ ਹੈ ਕਿ ਸੱਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਪ੍ਰੰਤੂ ਹੁਣ ਉਹ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਜਦਕਿ ਕਾਂਗਰਸ ਵਲੋਂ ਆਪਣੇ ਉਮੀਦਵਾਰ ਦਾ ਐਲਾਨ ਹੁਣ ਤੱਕ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ ਦਿਨੀਂ ਹੋਈ ਰੈਲੀ ਦੌਰਾਨ ਨਵਜੋਤ ਸਿੱਧੂ ਵਲੋਂ ਨਵਤੇਜ ਚੀਮਾ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਵੀ ਕੀਤਾ ਸੀ।
ਇਹ ਵੀ ਪੜ੍ਹੋ : Ludhiana Court Blast: ਗਗਨਦੀਪ ਨਾਲ ਲਿੰਕ ਰੱਖਦੇ 2 ਸ਼ੱਕੀ ਨਸ਼ਾ ਤਸਕਰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ