ETV Bharat / state

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਹੋਈ ਵਤਨ ਵਾਪਸੀ, ਕੁੜੀਆਂ ਨੇ ਕੀਤੇ ਰੂਹ ਕੰਬਾਊ ਖੁਲਾਸੇ ! - ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਔਰਤਾਂ

3 ਮਹੀਨਿਆਂ ਤੋਂ ਇਰਾਕ ਸਣੇ ਹੋਰ ਅਰਬ ਮੁਲਕਾਂ 'ਚ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਭਾਰਤ ਲਿਆਂਦਾ ਗਿਆ। ਇਸ ਦੌਰਾਨ ਇਨ੍ਹਾਂ ਕੁੜੀਆਂ ਨੇ ਰੂਹ ਕੰਬਾਉ ਖੁਲਾਸੇ ਕੀਤੇ। ਪੀੜਤ ਲੜਕੀਆਂ ਨੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ।

ਅਰਬ ਦੇਸ਼ਾਂ 'ਚ ਫਸੀਆਂ ਕੁੜੀਆਂ ਨੇ ਕੀਤੇ ਰੂਹ ਕੰਬਾਊ ਖੁਲਾਸੇ!

author img

By

Published : Aug 20, 2023, 8:12 PM IST

ਅਰਬ ਦੇਸ਼ਾਂ 'ਚ ਫਸੀਆਂ ਕੁੜੀਆਂ ਨੇ ਕੀਤੇ ਰੂਹ ਕੰਬਾਊ ਖੁਲਾਸੇ!

ਕਪੂਰਥਲਾ: ਪਿਛਲੇ ਕਰੀਬ 3 ਮਹੀਨਿਆਂ ਤੋਂ ਇਰਾਕ ਸਣੇ ਹੋਰ ਅਰਬ ਮੁਲਕਾਂ 'ਚ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਭਾਰਤ ਲਿਆਂਦਾ ਗਿਆ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਸਾਡੀ ਮਦਦ ਨਾ ਕਰਦੀ ਤਾਂ ਨਰਕ ਭਰੀ ਜ਼ਿੰਦਗੀ 'ਚੋਂ ਨਿਕਲਣਾ ਅਸੰਭਵ ਸੀ। ਪੀੜਤ ਲੜਕੀਆਂ ਨੇ ਆਪਣੀ ਦੁੱਖ ਭਰੀ ਦਾਸਤਾਂ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਸਕੇ-ਸਬੰਧੀਆਂ ਤੇ ਟ੍ਰੈਵਲ ਏਜੰਟਾਂ ਨੇ ਉਨ੍ਹਾਂ ਨੂੰ ਅਜਿਹੇ ਸੁਫਨੇ ਦਿਖਾਏ ਕਿ ਉਹ ਇਨ੍ਹਾਂ ਠੱਗਾਂ ਦੇ ਝਾਂਸੇ 'ਚ ਆ ਗਈਆਂ।

ਮੋਟੀ ਤਨਖਾਹ ਦਾ ਲਾਲਚ: ਵਾਪਸ ਪਰਤੀਆਂ ਦਰਦ ਬਿਆਨ ਕਰਦਿਆਂ ਲੜਕੀਆਂ ਨੇ ਦੱਸਿਆ ਕਿ ਰਿਸ਼ਤੇਦਾਰ ਨੇ ਉਸ ਨਾਲ ਸੰਪਰਕ ਕੀਤਾ ਸੀ ਅਤੇ ਉਸ ਨੂੰ ਘਰੇਲੂ ਕੰਮ ਦਾ ਕਹਿ ਕੇ ਗਰੀਸ ਭੇਜਣ ਦਾ ਲਾਰਾ ਲਾਇਆ ਤੇ ਮੋਟੀ ਤਨਖਾਹ ਦਾ ਲਾਲਚ ਵੀ ਦਿੱਤਾ ਸੀ ਪਰ ਗਰੀਸ ਭੇਜਣ ਦੀ ਥਾਂ ਧੋਖੇ ਨਾਲ ਇਰਾਕ ਭੇਜ ਦਿੱਤਾ। ਉਥੇ ਵੀ ਇਕ ਕੰਪਨੀ ਕੋਲ ਉਸ ਨੂੰ ਵੇਚ ਦਿੱਤਾ। ਉਸ ਦਾ ਪਾਸਪੋਰਟ ਵੀ ਖੋਹ ਲਿਆ ਗਿਆ ਸੀ। ਉਸ ਨੇ ਦੱਸਿਆ ਕਿ ਜਿੱਥੇ ਉਸ ਨੂੰ ਰੱਖਿਆ ਗਿਆ, ਉਹ ਇਕ ਦਫ਼ਤਰ ਸੀ। ਪੀੜਤਾ ਨੇ ਦੱਸਿਆ ਕਿ ਉਸ ਨੂੰ ਦਿਮਾਗੀ 'ਤੇ ਸਰੀਰਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

ਪੰਜਾਬ ਵਾਸੀਆਂ ਨੂੰ ਮੁੜ ਅਪੀਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਲੜਕੀਆਂ ਦੇ ਪੀੜਤ ਪਰਿਵਾਰਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦੀਆਂ ਲੜਕੀਆਂ ਅਰਬ ਮੁਲਕਾਂ 'ਚ ਫਸੀਆਂ ਹਨ, ਜਿਨ੍ਹਾਂ ਨੂੰ ਛੱਡਣ ਲਈ ਟ੍ਰੈਵਲ ਏਜੰਟ ਵੱਲੋਂ ਉਨ੍ਹਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਚਿੱਠੀ ਰਾਹੀਂ ਇਹ ਮਾਮਲਾ ਵਿਦੇਸ਼ ਮੰਤਰਾਲੇ ਦੇ ਧਿਆਨ 'ਚ ਲਿਆਂਦਾ ਗਿਆ, ਜਿਸ 'ਤੇ ਉੱਥੋਂ ਦੀ ਭਾਰਤੀ ਅੰਬੈਸੀ ਤੇ ਵਿਦੇਸ਼ ਮੰਤਰਾਲੇ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਤੇ ਇਹ ਲੜਕੀਆ ਕਰੀਬ 20 ਦਿਨਾਂ 'ਚ ਆਪਣੇ ਘਰ ਵਾਪਸ ਆ ਗਈਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਔਰਤਾਂ ਦਾ ਅਰਬ ਦੇਸ਼ਾਂ 'ਚ ਸ਼ੋਸ਼ਣ ਲਗਾਤਾਰ ਜਾਰੀ ਹੈ। ਉਹ ਆਪਣੀਆਂ ਲੜਕੀਆਂ ਨੂੰ ਬਾਹਰ ਭੇਜਣ ਤੋਂ ਪਹਿਲਾਂ ਏਜੰਟਾਂ ਤੇ ਉੱਥੋਂ ਦੇ ਹਾਲਾਤ ਬਾਰੇ ਚੰਗੀ ਤਰ੍ਹਾਂ ਜਾਂਚ ਜ਼ਰੂਰ ਕਰਵਾ ਲਿਆ ਕਰਨ ਤਾਂ ਜੋ ਲੜਕੀਆਂ ਇਸ ਦੀਆਂ ਸ਼ਿਕਾਰ ਨਾ ਹੋਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.