ਕਪੂਰਥਲਾ : ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਵਿੱਚ ਵੱਡੀਆਂ ਮੱਲਾਂ ਮਾਰਦਿਆਂ ਕਿਸ਼ਤੀਆਂ ਦੀ ਦੌੜਾਂ ਦੇ ਹੋਏ ਮੁਕਾਬਲਿਆਂ ਵਿੱਚੋਂ 7 ਸੋਨੇ ਦੇ 7 ਚਾਂਦੀ ਤੇ 13 ਕਾਂਸੇ ਦੇ ਤਮਗੇ ਜਿੱਤੇ ਹਨ। ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਹਿਲਾਂ ਕਿਸ਼ਤੀਆਂ ਦੀਆਂ ਦੌੜਾਂ ਲਈ ਗੋਬਿੰਦ ਸਾਗਰ ਝੀਲ ਜਾਂ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਹੀ ਤਿਆਰੀ ਕੀਤੀ ਜਾ ਸਕਦੀ ਸੀ ਪਰ ਪੰਜਾਬ ਵਿੱਚ ਪਵਿੱਤਰ ਕਾਲੀ ਵੇਂਈ ਤੇ ਸਾਲ 2014 ਤੋਂ ਇਸ ਸੈਂਟਰ ਵਿੱਚ ਸਥਾਪਿਤ ਕੀਤਾ ਗਿਆ ਹੈ, ਜਿੱਥੇ ਹੁਣ ਪੂਰੇ ਪੰਜਾਬ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਉਹਨਾਂ ਦੀ ਰਿਹਾਇਸ਼ ਅਤੇ ਖਾਣ ਪੀਣ ਦਾ ਖਰਚਾ ਸਾਰਾ ਸੈਂਟਰ ਵੱਲੋਂ ਹੀ ਕੀਤਾ ਜਾ ਰਿਹਾ ਹੈ।
ਖਿਡਾਰੀਆਂ ਨੂੰ ਦਿੱਤੀ ਵਧਾਈ : ਬਲਬੀਰ ਸਿੰਘ ਸੀਚੇਵਾਲ ਨੇ ਮੈਡਲ ਜਿੱਤਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਇੱਥੋਂ ਅੀਭਆਸ ਕਰਨ ਵਾਲੇ ਖਿਡਾਰੀ ਕਈ ਨੈਸ਼ਨਲ ਪੱਧਰ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਚੁੱਕੇ ਹਨ ਤੇ ਹੁਣ ਵੱਖ-ਵੱਖ ਥਾਵਾਂ ਤੇ ਸਰਕਾਰੀ ਨੌਕਰੀ ਵਿੱਚ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਇਸ ਗੱਲ ਤੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਕਿ ਜਿਹੜੇ ਬੱਚੇ ਇਹਨਾਂ ਮੁਕਾਬਲਿਆਂ ਵਿੱਚ ਪਹਿਲੀ ਵਾਰ ਹਿੱਸਾ ਲੈ ਰਹੇ ਸਨ ਉਹਨਾਂ ਨੇ ਵੀ ਮੈਡਲ ਜਿੱਤ ਕੇ ਸੈਂਟਰ ਦੇ ਨਾਂ ਨੂੰ ਉੱਚਾ ਕੀਤਾ ਹੈ।
- Dussehra Festival: ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ, ਲੋਕਾਂ ਨੇ ਧੂਮ ਧਾਮ ਨਾਲ ਮਨਾਇਆ ਤਿਉਹਾਰ, ਪ੍ਰਧਾਨ ਮੰਤਰੀ ਮੋਦੀ ਨੇ ਵੀ ਦਿੱਤੀ ਵਧਾਈ
- Armanjot of Sultanpur Lodhi Won Medal : ਸੁਲਤਾਨਪੁਰ ਲੋਧੀ ਦੇ ਅਰਮਾਨਜੋਤ ਨੇ ਪਾਵਰ ਲਿਫਟਿੰਗ ਵਿੱਚ ਸੂਬਾ ਪੱਧਰੀ ਮੁਕਾਬਲਿਆਂ 'ਚ ਹਾਸਿਲ ਕੀਤਾ ਦੂਜਾ ਸਥਾਨ
- Effigy oF Prime Minister blown up : ਬਿਆਸ 'ਚ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ
ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਵੇਈਂ ਵਿੱਚ ਅਭਿਆਸ ਕਰਕੇ ਕਿਸ਼ਤੀ ਦੌੜਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਵਰਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਅੰਤਰ-ਰਾਸ਼ਟਰੀ ਖਿਡਾਰੀਆਂ, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਹਰਾ ਕੇ ਸੀ-2 200 ਮੀਟਰ ਵਿੱਚੋਂ ਸੋਨ ਤਮਗਾ ਜਿੱਤਿਆ ਹੈ।