ਕਪੂਰਥਲਾ : ਇੱਕ ਪਾਸੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 25,26,27 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਦੇਸ਼-ਵਿਦੇਸ਼ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਪਰ ਦੂਜੇ ਪਾਸੇ ਸੁਲਤਾਨਪੁਰ ਲੋਧੀ ਵਿੱਚ ਸੀਵਰੇਜ ਓਵਰਫਲੋ ਹੋਣ ਕਾਰਨ ਦੁਕਾਨਦਾਰ ਅਤੇ ਸੰਗਤ ਪ੍ਰੇਸ਼ਾਨ ਹਨ। 5 ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਦੇ ਰਿਹਾ ਹੈ। ਅੱਜ ਸਦਰ ਬਾਜ਼ਾਰ ਦੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਸਾਲਾਂ ਦੌਰਾਨ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਉਹ ਹਕੀਕਤ ਵਿੱਚ ਨਜ਼ਰ ਨਹੀਂ ਆ ਰਿਹਾ।
ਸੜਕਾਂ 'ਤੇ ਚੱਲਣਾ ਮੁਸ਼ਕਿਲ : ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਦਰ ਬਾਜ਼ਾਰ ਵਿੱਚ ਸੀਵਰੇਜ ਓਵਰਫਲੋਅ ਹੋਣ ਕਾਰਨ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਜਾਮ ਹੋਣ ਕਾਰਨ ਦੁਕਾਨਾਂ ਦੇ ਬਾਹਰ ਪਾਣੀ ਖੜ੍ਹਾ ਰਹਿੰਦਾ ਹੈ। ਜਿਸ ਕਾਰਨ ਆਮ ਪੈਦਲ ਚੱਲਣ ਵਾਲਿਆਂ ਦਾ ਸੜਕਾਂ 'ਤੇ ਚੱਲਣਾ ਮੁਸ਼ਕਿਲ ਹੋ ਗਿਆ ਹੈ। ਜਿਸ ਕਾਰਨ ਇੱਥੋਂ ਆਉਣ-ਜਾਣ ਵਾਲੇ ਸੈਂਕੜੇ ਸ਼ਰਧਾਲੂਆਂ ਨੂੰ ਇਸੇ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਪਰ ਅੱਜ ਤੱਕ ਸੁਲਤਾਨਪੁਰ ਲੋਧੀ ਨਗਰ ਕੌਂਸਲ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਨੂੰ ਠੀਕ ਕੀਤਾ ਜਾਵੇ ਅਤੇ ਸਾਨੂੰ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ।
- Road Accident: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਗੰਭੀਰ ਜ਼ਖ਼ਮੀ, ਕਾਰ ਵਿੱਚੋਂ ਨਜਾਇਜ਼ ਸ਼ਰਾਬ ਬਰਾਮਦ
- ਮਨਪ੍ਰੀਤ ਬਾਦਲ ਦੀ ਕਰੀਬੀ ਮੇਅਰ ਰਮਨ ਗੋਇਲ ਖਿਲਾਫ਼ ਬੇਭਰੋਸਗੀ ਮਤਾ ਪਾਸ ਕਰਨ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਕਾਂਗਰਸ ਲਈ ਚੁਣੌਤੀ
- ਸਰਕਾਰੀ ਮੈਡੀਕਲ ਕਾਲਜ ਦੀ ਸ਼ਤਾਬਦੀ ਸਮਾਗਮ ਮੌਕੇ ਅੰਮ੍ਰਿਤਸਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਸੇਵਾਵਾਂ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
ਸੜਕਾਂ ਉਤੇ ਸੀਵਰੇਜ ਦਾ ਪਾਣੀ: ਸੀਵਰੇਜ ਓਵਰਫਲੋ ਦੇ ਕਾਰਨ ਸ਼ਹਿਰ ਦੇ ਕਈ ਵਾਰਡਾਂ 'ਚ ਸੀਵਰੇਜ ਲੋਕਾਂ ਦੇ ਲਈ ਸਿਰਦਰਦੀ ਬਣਿਆ ਹੋਇਆ ਹੈ। ਬੇਸ਼ੱਕ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਨਾ ਵੀ ਦਿੱਤੀ ਜਾਂਦੀ ਹੈ ਪਰ ਹਾਲ ਉੱਥੇ ਦਾ ਉਥੇ ਹੀ ਹੈ। ਸੀਵਰੇਜ ਦਾ ਪਾਣੀ ਲੋਕਾਂ ਦੇ ਘਰਾਂ ਦੇ ਵਿੱਚ ਦਾਖਲ ਹੋ ਚੁੱਕਾ ਹੈ ਵਾਰਡ ਵਾਸੀਆਂ ਦਾ ਕਹਿਣਾ ਹੈ, ਕਿ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ ਹੈ। ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਦੱਸਿਆ ਜਾਂਦਾ ਹੈ ਪਰ ਕੋਈ ਹੱਲ ਨਹੀਂ ਹੁੰਦਾ ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਦਿਨਾਂ ਵਿਚ ਤਾਂ ਪਾਣੀ ਖੜ੍ਹਾ ਰਹਿੰਦਾ ਹੈ ਪਰ ਆਮ ਦਿਨਾਂ ਦੇ ਵਿੱਚ ਵੀ ਸੀਵਰੇਜ ਦੀ ਸਮੱਸਿਆ ਨਾਲ ਲੋਕਾਂ ਨੂੰ ਦੋ-ਚਾਰ ਹੋਣਾ ਪੈਂਦਾ ਹੈ। ਕਪੂਰਥਲਾ ਵਿਖੇ ਦੁਕਾਨਦਾਰਾਂ ਵੱਲੋਂ ਨਗਰ ਨਿਗਮ ਅਤੇ ਪ੍ਰਸ਼ਾਸਨ ਖਿਲਾਫ ਰੋਜ਼ ਮੁਜਾਹਰਾ ਕੀਤਾ ਗਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕਈ ਮਹੀਨਿਆਂ ਤੋਂ ਸੀਵਰੇਜ ਓਵਰਫਲੋ ਦੀ ਪ੍ਰੇਸ਼ਾਨੀ ਝੱਲ ਰਹੇ ਹਨ ਪਰ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ।