ਫਗਵਾੜਾ: ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮਾਂ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਦਾ ਦੌਰਾ ਕੀਤਾ। ਇਸ ਮੌਕੇ 'ਤੇ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਵਿਨ੍ਹਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਹੈ ਹੀ ਨਹੀਂ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਤੋਂ ਵੋਟਾਂ ਲੈਣ ਦੀ ਖਾਤਿਰ ਗੁਟਕਾ ਸਾਹਿਬ ਦੀਆਂ ਸਹੁੰਆਂ ਖਾ ਕੇ ਕਾਂਗਰਸ ਸਰਕਾਰ ਦਾ ਗਠਨ ਕੀਤਾ ਸੀ ਜਿਹੜਾ ਕਿ ਅੱਜ ਸਰਾਸਰ ਝੂਠ ਸਾਬਿਤ ਹੋ ਰਿਹਾ ਹੈ । ਸੁਖਬੀਰ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ਹੋ ਰਹੇ ਹਨ ਤੇ ਵਿਕਾਸ ਨਾਮ ਦੀ ਕੋਈ ਚੀਜ਼ ਹੀ ਨਹੀਂ। ਪੰਜਾਬ ਵਿੱਚ ਕਾਨੂੰਨੀ ਅਮਲਾ ਵੀ ਬੁਰੀ ਤਰਾਂ ਫੇਲ੍ਹ ਸਾਬਿਤ ਹੋ ਰਿਹਾ ਹੈ ।