ETV Bharat / state

ਸਬਜ਼ੀ ਫੜੀ ਵਾਲਿਆਂ ਨਾਲ ਮਾੜਾ ਵਤੀਰਾ ਕਰਨ ਵਾਲਾ SHO ਮੁਅੱਤਲ - DGP Dinkar Gupta

ਫਗਵਾੜਾ ਵਿਖੇ ਗਸ਼ਤ ’ਤੇ ਨਿਕਲੇ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਚੁੱਕ-ਚੁੱਕ ਕੇ ਸੁੱਟ ਦਿੱਤੀਆਂ। ਕਪੂਰਥਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।

ਗਰੀਬ ’ਤੇ ਤਸ਼ੱਦਦ ਕਰਨ ਵਾਲਾ SHO ਸਸਪੈਂਡ
ਗਰੀਬ ’ਤੇ ਤਸ਼ੱਦਦ ਕਰਨ ਵਾਲਾ SHO ਸਸਪੈਂਡ
author img

By

Published : May 5, 2021, 7:59 PM IST

Updated : May 11, 2021, 9:38 PM IST

ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ਨਵਦੀਪ ਸਿੰਘ ’ਤੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮੌਕੇ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਨਵਦੀਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਕੰਵਰਪ੍ਰੀਤ ਕੌਰ ਨੇ ਨਵਦੀਪ ਸਿੰਘ ਨੂੰ ਸਸਪੈਂਡ ਕਰਦੇ ਹੋਏ ਉਨ੍ਹਾਂ ਦੀ ਜਗ੍ਹਾ ’ਤੇ ਬਲਵਿੰਦਰ ਸਿੰਘ ਨੂੰ ਐੱਚ. ਐੱਚ. ਓ. ਲਗਾਇਆ ਗਿਆ ਹੈ, ਜੋਕਿ ਉਨ੍ਹਾਂ ਦਾ ਸਾਰਾ ਕੰਮਕਾਜ ਦੇਖਣਗੇ। ਦੱਸ ਦੇਈਏ ਕਿ ਐੱਸ. ਐੱਚ. ਓ. ਮਨਦੀਪ ਸਿੰਘ ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲੇ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਲੱਤ ਮਾਰ ਕੇ ਰੇਹੜੀ ਤੋਂ ਉਸ ਦੀ ਸਬਜ਼ੀ ਨੂੰ ਸੁੱਟ ਦਿੱਤੀ ਸੀ। ਵੀਡੀਓ ਵਾਇਰਲ ਹੋਣ ਬਾਅਦ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਆਇਆ ਅਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।

ਸਬਜ਼ੀ ਫੜੀ ਵਾਲਿਆਂ ਨਾਲ ਮਾੜਾ ਵਤੀਰਾ ਕਰਨ ਵਾਲਾ SHO ਮੁਅੱਤਲ

ਇਹ ਵੀ ਪੜੋ: ਆਕਸੀਜਨ ਤੇ ਐਂਬੁਲੈਂਸ ਦੇ ਜਿਆਦਾ ਪੈਸੇ ਮੰਗਣ ਵਾਲੇ ਹੋ ਜਾਓ ਸਾਵਧਾਨ

ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਕਰਦੇ ਲਿਖਿਆ ਕਿ ‘ਬਿਲਕੁਲ ਸ਼ਰਮਨਾਕ ਅਤੇ ਅਸਵੀਕਾਰਨਯੋਗ ਘਟਨਾ ਹੈ, ਮੈਂ ਐਸਐਚਓ ਫਗਵਾੜਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੀ ਦੁਰਵਿਵਹਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਏਗੀ ਅਤੇ ਜੋ ਇਸ ਵਿੱਚ ਉਲਝਣਗੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।’

ਜ਼ਿਕਰਯੋਗ ਹੈ ਕਿ ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਖ਼ਿਲਾਫ਼ ਪੁਲਸ ਸਖ਼ਤ ਕਾਰਵਾਈ ਕਰ ਰਹੀ ਹੈ। ਉਥੇ ਹੀ ਇਸੇ ਦਰਿਮਆਨ ਪੰਜਾਬ ਪੁਲਸ ਦੀ ਇਕ ਵਾਰ ਫਿਰ ਤੋਂ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ।

ਫਗਵਾੜਾ ਵਿਖੇ ਗਸ਼ਤ ’ਤੇ ਨਿਕਲੇ ਪੰਜਾਬ ਪੁਲਸ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਚੁੱਕ-ਚੁੱਕ ਕੇ ਸੁੱਟ ਦਿੱਤੀਆਂ। ਕਪੂਰਛਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਿਲਕੁਲ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਗੱਡੀ ਵਿਚੋਂ ਐੱਸ. ਐੱਚ. ਓ. ਬਾਹਰ ਨਿਕਲਦੇ ਹਨ ਅਤੇ ਸਬਜ਼ੀ ਲਗਾ ਕੇ ਬੈਠੇ ਇਕ ਰੇਹੜੀ ਵਾਲੇ ਦੀ ਰੇਹੜੀ ਲੱਤਾਂ ਮਾਰਦੇ ਹੋਏ ਸਬਜ਼ੀਆਂ ਹੇਠਾਂ ਸੁੱਟ ਦਿੰਦੇ ਹਨ।

ਇਹ ਵੀ ਪੜੋ: ਕੋਰੋਨਾ ਦਾ ਕਹਿਰ ਜਾਰੀ, ਰਾਮਬਾਗ ’ਚ ਅਸਥੀਆਂ ਰੱਖਣ ਨੂੰ ਨਹੀਂ ਮਿਲ ਰਹੀ ਜਗ੍ਹਾ

Last Updated : May 11, 2021, 9:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.