ਫਗਵਾੜਾ: ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦੇ ਸੂਬੇ 'ਚ ਕਰਫਿਊ ਲਗਾਇਆ ਗਿਆ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਕੋਰੋਨਾ ਮਹਾਂਮਾਰੀ ਕਾਰਨ ਡਾਕਟਰਾਂ ਤੇ ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਲਗਾਤਾਰ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਫਗਵਾੜਾ 'ਚ ਅੱਜ ਲੋਕ ਸੋਸ਼ਲ ਡਿਸਟੈਂਸਿੰਗ ਦੀ ਧਜੀਆਂ ਉਡਾਉਂਦੇ ਹੋਏ ਨਜ਼ਰ ਆਏ।
ਫਗਵਾੜਾ ਦੇ ਐੱਸਪੀ ਦਫ਼ਤਰ ਦੇ ਸਾਹਮਣੇ ਜੀਟੀ ਰੋਡ ਉੱਤੇ ਵੱਡੀ ਤਦਾਦ 'ਚ ਲੋਕਾਂ ਦੀ ਭੀੜ ਇੱਕਠੀ ਨਜ਼ਰ ਆਈ। ਜਾਣਕਾਰੀ ਮੁਤਾਬਕ ਇੱਕਠੇ ਕਈ ਬੱਸਾਂ ਦੇ ਉੱਥੇ ਰੁੱਕਣ ਨਾਲ ਵੱਡੀ ਗਿਣਤੀ 'ਚ ਲੋਕ ਇੱਕਠੇ ਹੋ ਗਏ ਤੇ ਇਹ ਪਤਾ ਲਗਾ ਕਿ ਵਿਦੇਸ਼ਾਂ ਤੋਂ ਆਏ ਲੋਕ ਫਗਵਾੜਾ ਤੋਂ ਵਾਪਸ ਆਪਣੇ ਘਰਾਂ ਵੱਲ ਨੂੰ ਪਰਤ ਰਹੇ ਹਨ।
ਮੀਡੀਆ ਕਰਮੀਆਂ ਵੱਲੋਂ ਸ਼ਹਿਰ ਦੇ ਐੱਸਐੱਚਓ ਨੂੰ ਸੋਸ਼ਲ ਡਿਸਟੈਸਿੰਗ ਤੇ ਕਰਫਿਊ ਦੀ ਉਲੰਘਣਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪੁਜ ਕੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਵਾਉਂਦੇ ਹੋਏ ਹਲਾਤਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਐੱਸਆਈ ਬਲਜਿੰਦਰ ਸਿੰਘ ਨੇ ਕਿਹਾ ਕਿ ਬੱਸਾਂ ਵਾਲਿਆਂ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਜੇਕਰ ਉਹ ਇਸ ਦੀ ਜਾਣਕਾਰੀ ਪਹਿਲਾਂ ਦਿੰਦੇ ਤਾਂ ਅਜਿਹੀ ਸਥਿਤੀ ਨਹੀਂ ਬਣਦੀ।