ਕਪੂਰਥਲਾ: ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬੀ.ਟੈਕ ਇਲੈਕਟ੍ਰੀਕਲ ਦੂਜੇ ਸਾਲ ਦੇ ਵਿਦਿਆਰਥੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਰਨ ਵਾਲਾ ਵਿਦਿਆਰਥੀ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਉਸਦਾ ਨਾਮ ਵਿਵੇਕ ਹੈ।
ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਹੋਰ ਵਿਦਿਆਰਥੀਆਂ ਵਲੋਂ ਪ੍ਰਸ਼ਾਸਨ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਿਦਿਆਰਥੀਆਂ ਵਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਕਤ ਵਿਦਿਆਰਥੀ ਦੀ ਮੌਤ ਯੂਨੀਵਰਸਿਟੀ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਹੈ। ਜਦ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੁਣ ਤੱਕ ਇਸ ਮੁੱਦੇ 'ਤੇ ਆਪਣਾ ਕੋਈ ਵੀ ਪੱਖ ਨਹੀਂ ਰੱਖਿਆ ਗਿਆ।
ਇਹ ਵੀ ਪੜ੍ਹੋ: ਜਥੇਦਾਰ ਦੇ ਇਨਕਾਰ ਤੋਂ ਬਾਅਦ ਵੀ ਸੁਰੱਖਿਆ ’ਚ ਲੱਗੀ Z ਸਕਿਓਰਿਟੀ !