ETV Bharat / state

ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ: ਸੁਖਬੀਰ ਬਾਦਲ

ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਰੈਲੀ ਕੀਤੀ ਗਈ, ਜਿਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ।

ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ
ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ
author img

By

Published : Dec 22, 2021, 6:25 PM IST

ਕਪੂਰਥਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਐਲਾਨੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ।

ਜਿਸ ਦੇ ਤਹਿਤ ਹੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਨਪੁਰ ਲੋਧੀ ਤੋਂ ਟਿਕਟ ਦੇ ਦਾਵੇਦਾਰ ਕੈਪਟਨ ਹਰਮਿੰਦਰ ਸਿੰਘ ਦੇ ਹੱਕ ਵਿੱਚ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁਹੰਚੇ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ। ਇਸ ਫ਼ਤਹਿ ਰੈਲੀ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀ ਪੁਹੰਚੇ।

ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ

ਕਾਂਗਰਸ ਸਰਕਾਰ 'ਤੇ ਸਾਧੇੇ ਨਿਸ਼ਾਨੇ

ਇਸ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਆਉਣ ਵਾਲੀ 2022 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਜਿੱਤ ਪੱਕੀ ਹੋਣ ਦੀ ਗੱਲ ਕਹੀ, ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਨਿਸ਼ਾਨੇ ਸਾਧਦਿਆ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਿਰਫ਼ ਐਲਾਨ ਕਰਨ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਜ਼ਮੀਨੀ ਹਕੀਕਤ ਵਿੱਚ ਇਹ ਸਰਕਾਰ ਬਿਲਕੁਲ ਫੇਲ੍ਹ ਸਾਬਤ ਹੋਈ ਹੈ।

ਇਸ ਮੌਕੇ 'ਤੇ ਸੰਬੋਧਨ ਕਰਦਿਆਂ ਸੁਲਤਾਨਪੁਰ ਲੋਧੀ ਦੇ ਵਿਧੀ ਨਵਤੇਜ ਸਿੰਘ ਚੀਮਾ ਨੂੰ ਕਿਹਾ ਕੀ ਸੁਲਤਾਨਪੁਰ ਲੋਧੀ ਦਾ ਵਿਧਾਇਕ ਸਿਰਫ਼ ਪਰਚੇ ਹੀ ਕਰਵਾ ਸਕਦਾ ਅਤੇ ਓਹਨਾ ਨੇ ਕੋਈ ਵਿਕਾਸ ਨਹੀਂ ਕਰਵਾਇਆ। ਪਰ ਅਕਾਲੀ ਸਰਕਾਰ ਆਉਣ 'ਤੇ ਕਮਿਸ਼ਨ ਬਠਾਇਆ ਜਾਵੇਗਾ, ਉਨ੍ਹਾਂ ਅਫ਼ਸਰਾਂ ਨੂੰ ਅੰਦਰ ਕੀਤੇ ਜਾਵੇਗਾ, ਜਿਨ੍ਹਾਂ ਨੇ ਧੱਕਾ ਕੀਤਾ ਹੈ।

ਬਿਕਰਮ ਮਜੀਠੀਆ 'ਤੇ ਐਫ਼ਆਈਆਰ ਦਰਜ

ਦੱਸ ਦਈਏ ਕਿ ਮੁਹਾਲੀ ਵਿੱਚ ਦਰਜ ਐਫ਼ਆਈਆਰ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਆਈਪੀਸੀ ਦੀ ਧਾਰਾ 25,26,27 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਕਈ ਪ੍ਰੈਸ ਕਾਨਫਰੰਸਾਂ ਕਰਨ ਤੋਂ ਬਾਅਦ ਕਿਹਾ ਗਿਆ ਸੀ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਬਿਕਰਮ ਮਜੀਠੀਆ ਖਿਲਾਫ਼ ਮਾਮਲਾ ਦਰਜ ਕਰਨਾ ਚਾਹੁੰਦੀ ਹੈ।

ਰਿਪੋਰਟਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਲਗਾਤਾਰ ਇਲਜ਼ਾਮ ਲੱਗ ਰਹੇ ਸਨ।

ਐਸਆਈਟੀ ਵੱਲੋਂ ਭਾਲ ਜਾਰੀ

ਪੰਜਾਬ ਪੁਲਿਸ ਦੀ ਤਿੰਨ ਮੈਂਬਰੀ ਐਸਆਈਟੀ ਮਜੀਠੀਆ ਦੀ ਭਾਲ ਵਿੱਚ ਹੈ, ਇਸ ਦੇ ਲਈ ਉਨ੍ਹਾਂ ਨੂੰ ਵੱਖ-ਵੱਖ ਟੀਮਾਂ ਦਿੱਤੀਆਂ ਗਈਆਂ ਹਨ। ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਨਾਲ ਡੀਐਸਪੀ ਰਾਜੇਸ਼ ਕੁਮਾਰ ਅਤੇ ਕੁਲਵੰਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਪਰ ਉਨ੍ਹਾਂ ਦਾ ਸੁਰਾਗ ਨਹੀਂ ਲੱਗ ਸਕਿਆ।

ਇਹ ਵੀ ਪੜੋ:- ਮਜੀਠੀਆ ਨੂੰ ਬਚਾਉਂਦੇ ਰਹੇ ਕੈਪਟਨ ਅਮਰਿੰਦਰ ਸਿੰਘ: ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.