ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਇਆ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ (Akali leader Virsa Singh Valtoha) ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਇਸ ਮੋਰਚੇ ਦੀ ਕਮਾਨ ਸੰਭਾਲੀ। ਇਸ ਮੌਕੇ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਅਕਾਲ ਬੁੰਗਾ ਸਾਹਿਬ ਗੁਰਦੁਆਰੇ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਜੋ ਝੜਪ ਹੋਈ ਅਤੇ ਜਿਸ ਕਾਰਨ ਗੋਲੀ ਚੱਲੀ, ਬਹੁਤ ਹੀ ਸ਼ਰਮਨਾਕ ਹੈ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ: ਵਿਰਸਾ ਸਿੰਘ ਵਲਟੋਹਾ ਨੇ ਅੱਗੇ ਕਿਹਾ ਕਿ ਪੁਲਿਸ ਨੇ ਪਾਠ ਕਰ ਰਹੇ ਨਿਹੰਗ ਸਿੰਘਾਂ 'ਤੇ ਗੋਲੀਆਂ ਚਲਾਈਆਂ ਅਤੇ ਹਥਿਆਰਾਂ ਦੀ ਵਰਤੋਂ (Weapons were used) ਕੀਤੀ ਗਈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਇਸ ਮਾਮਲੇ ਦੀ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਮੀਦ ਹੈ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਮੁੱਚੇ ਸਿੱਖ ਜਗਤ ਨੂੰ ਇਨਸਾਫ਼ ਦਿਵਾਇਆ ਜਾਵੇ ਕਿਉਂਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਦੇ ਇਲਜ਼ਾਮ: ਧਰਨੇ ਵਿੱਚ ਵਿਰਸਾ ਸਿੰਘ ਵਲਟੋਹਾ ਦੇ ਨਾਲ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ (Shiromani Committee member Manjit Singh) ਨੇ ਕਿਹਾ ਕਿ ਦੋ ਧਿਰਾਂ ਵਿਚਕਾਰ ਹੋਈ ਲੜਈ ਦੌਰਾਨ ਗੋਲੀ ਚੱਲੀ ਜਿਸ ਦੌਰਾਨ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਪੁਲਿਸ ਗੁਰੂਘਰ ਵਿੱਚ 1984 ਦੀ ਤਰ੍ਹਾਂ ਜੋੜਿਆਂ ਸਮੇਤ ਦਾਖਿਲ ਹੋਈ। ਇੰਨ੍ਹਾਂ ਸਭ ਕੁੱਝ ਹੋਣ ਦੇ ਬਾਵਜੂਦ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੁੱਪੀ ਧਾਰਣ ਕਰਕੇ ਬਚਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਅਜੋਕੇ ਸੀਐੱਮ ਮਾਨ ਬੇਅਦਬੀਆਂ ਦਾ ਕਸੂਰਵਾਰ ਦੱਸਦੇ ਰਹੇ ਨੇ ਅਤੇ ਹੁਣ ਆਪਣੀ ਬਾਰੀ ਨਵੇਂ ਕਾਨੂੰਨਾਂ ਦੀ ਪੱਟੀ ਪੜ੍ਹ ਕੇ ਬਚਣਾ ਚਾਹੁੰਦੇ ਹਨ।
- ਬਗੈਰ ਪਰਾਲੀ ਸਾੜੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਵਧੀ ਚਿੰਤਾ,ਕਣਕ 'ਤੇ ਗੁਲਾਬੀ ਸੁੰਡੀ ਨੇ ਕੀਤਾ ਹਮਲਾ,ਖੇਤੀਬਾੜੀ ਅਧਿਕਾਰੀ ਨੇ ਨਾ ਘਬਰਾਉਣ ਦੀ ਕੀਤੀ ਅਪੀਲ
- Women Trafficking In Gulf Countries: ਖਾੜੀ ਦੇਸ਼ਾਂ ਵਿੱਚ ਔਰਤਾਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ ਵਿੱਚ ਗੂੰਜਿਆ, ਸੰਤ ਸੀਚੇਵਾਲ ਨੇ ਦੱਸਿਆ ਕਿਵੇਂ ਹੋ ਰਹੀ ਤਸਕਰੀ
- ਗੋਗਾਮੇਡੀ ਕਤਲ ਮਾਮਲੇ 'ਚ ਪਤਨੀ ਨੇ ਦਰਜ ਕਰਵਾਇਆ ਮਾਮਲਾ, ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਡੀਜੀਪੀ ਦੇ ਨਾਮ FIR 'ਚ ਦਰਜ, ਇਨ੍ਹਾਂ ਮੰਗਾਂ 'ਤੇ ਸਹਿਮਤੀ ਬਣੀ
ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਨੇ ਅੱਗੇ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਵੀ 1984 ਜਿਹੇ ਹਾਲਾਤ ਬਣੇ ਅਤੇ ਪੁਲਿਸ ਬੂਟਾਂ ਸਮੇਤ ਨਾ ਕੇਵਲ ਗੁਰੂਘਰ ਅੰਦਰ ਦਾਖਿਲ ਹੋਈ ਸਗੋਂ ਚਲਦੇ ਪਾਠ ਦੌਰਾਨ ਉਨ੍ਹਾਂ ਵੱਲੋਂ ਗੋਲੀਆਂ ਵੀ ਦਾਗੀਆਂ ਗਈਆਂ ਜੋ ਕਿ ਸ਼ਰੇਆਮ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਇਹ ਧਰਨਾ ਜਾਰੀ ਰਹੇਗਾ।