ETV Bharat / state

ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦਰਜਨਾਂ ਨੌਜਵਾਨਾਂ ਨੇ ਸੜਕ ਤੇ ਸ਼ਰੇਆਮ ਕੁੱਟ ਸੁੱਟਿਆ ਨੌਜਵਾਨ - punjab cm

ਸੁਲਤਾਨਪੁਰ ਲੋਧੀ ਵਿੱਚ ਇੱਕ ਮੋਟਰਸਾਈਕਲ 'ਤੇ ਜਾਂਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਵੱਲੋਂ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ। ਜਾਣੋ ਪੂਰਾ ਮਾਮਲਾ...

12 ਮੰੁਡਿਆਂ ਨੇ ਕਿਉਂ ਘੇਰਿਆ ਇਕੱਲਾ ਨੌਜਵਾਨ?
12 ਮੰੁਡਿਆਂ ਨੇ ਕਿਉਂ ਘੇਰਿਆ ਇਕੱਲਾ ਨੌਜਵਾਨ?
author img

By

Published : May 27, 2023, 3:02 PM IST

Updated : May 27, 2023, 5:23 PM IST

ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ

ਕਪੂਰਥਲਾ: ਸੂਬੇ 'ਚ ਨੂੰ ਆਏ ਦਿਨ ਸ਼ਰੇਆਮ ਗੁੰਡਾਗਰਦੀ ਦੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਹਨ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਮੋਟਰਸਾਈਕਲ 'ਤੇ ਜਾਂਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਵੱਲੋਂ ਘੇਰ ਕੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਜਿਸ ਵੇਲੇ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

ਪੀੜਤ ਦਾ ਪੱਖ: ਉਧਰ ਮੀਡੀਆ ਨਾਲ ਗੱਲ ਕਰਦੇ ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਬੱਸ ਕੰਡਕਟਰ ਹੈ। ਉਹ ਆਪਣੇ ਘਰ ਤੋਂ ਕੰਮ ਵੱਲ ਆਪਣੇ ਦੋਸਤ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ ਤਾਂ ਜਦੋਂ ਉਹ ਤਲਵੰਡੀ ਪੁਲ ਚੌਂਕ ਨੇੜੇ ਪਹੁੰਚਦੇ ਹਨ ਤਾਂ ਕੁਝ ਨੌਜਵਾਨਾਂ ਵੱਲੋਂ ਉਸ ਦੇ ਮੋਟਰਸਾਈਕਲ ਅੱਗੇ ਆ ਕੇ ਉਸ ਨੂੰ ਘੇਰਾ ਪਾ ਲਿਆ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਉਸ ਦੀ ਡੰਡਿਆਂ ਦੇ ਨਾਲ ਬੁਰੀ ਤਰ੍ਹਾਂ ਦੇ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ। ਪੀੜਿਤ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਅਜਿਹਾ ਜਾਪਦਾ ਹੈ ਕਿ ਜਿਵੇਂ ਇਹ ਸਾਰੇ ਨੌਜਵਾਨ ਲੁੱਟ ਕਰਨ ਦੀ ਨੀਅਤ ਨਾਲ ਆਏ ਹੋਣਗੇ ਕਿਉਂਕਿ ਉਸ ਦਾ ਇੱਕ ਪੈਸੇ ਨਾਲ ਭਰਿਆ ਬੈਗ ਗਾਇਬ ਸੀ ਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਵੀ ਉਸ ਵਿਚ ਨਹੀਂ ਸੀ। ਪੀੜਤ ਨੇ ਜਲਦ ਤੋਂ ਜਲਦ ਇਨਸਾਫ਼ ਦੀ ਮੰਗ ਕੀਤੀ ਹੈ।

ਚਸ਼ਮਦੀਦ ਦਾ ਬਿਆਨ: ਨੌਜਵਾਨ ਦੀ ਕੁੱਟਮਾਰ ਹੁੰਦਿਆਂ ਦੇਖ ਕੁਝ ਸਥਾਨਕ ਲੋਕਾਂ ਵੱਲੋਂ ਆ ਕੇ ਨੌਜਵਾਨ ਦਾ ਬਚਾਅ ਕੀਤਾ ਜਾਂਦਾ ਹੈ ਅਤੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਾਂਦਾ ਹੈ। ਫਿਲਹਾਲ ਪੀੜਿਤ ਨੌਜਵਾਨ ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ। ਲੋਕਾਂ ਦਾ ਕਹਿਣਾ ਹੈ ਨੌਜਵਾਨ ਨੂੰ ਇਸਨਾਫ਼ ਮਿਲਣਾ ਚਾਹੀਦਾ ਹੈ ਅਤੇ ਗੁੰਡਾਗਰਦੀ 'ਤੇ ਕਾਬੂ ਪੈਣਾ ਚਾਹੀਦਾ ਹੈ।

ਡਾਕਟਰ ਦਾ ਪੱਖ: ਦੂਜੇ ਪਾਸੇ ਡਿਉਟੀ ਤੇ ਤੈਨਾਤ ਡਾਕਟਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਕੋਲ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਕੁਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਪੀੜਤ ਨੌਜਵਾਨ ਦੀ ਐਮ ਐਲ ਆਰ ਕੱਟਕੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ ,ਜਿਸ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ । ਉਹ ਅਮਲ ਦੇ ਵਿੱਚ ਲਿਆਂਦੀ ਜਾਵੇਗੀ।

Last Updated : May 27, 2023, 5:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.