ETV Bharat / state

ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਟ੍ਰੈਫਿਕ ਦੇ ਜਾਲ ਵਿੱਚ ਫ਼ਸਿਆ ਪਵਿੱਤਰ ਸ਼ਹਿਰ - ਬਾਬੇ ਨਾਨਕ ਦਾ ਘਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸਥਾਨਕ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਪਰ ਲੰਘੇ ਐਤਵਾਰ ਨੂੰ ਸ਼ਹਿਰ ਵਿੱਚ ਸੰਗਤ ਦੀ ਆਮਦ ਨਾਲ਼ ਟ੍ਰੈਫਿਕ ਦੀ ਵੱਡੀ ਸਮੱਸਿਆ ਪੈਦਾ ਹੋ ਗਈ।

ਪ੍ਰਕਾਸ਼ ਪੁਰਬ
author img

By

Published : Oct 16, 2019, 3:34 PM IST

ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਆਮਦ ਵਧਣੀ ਸ਼ੁਰੂ ਹੋ ਗਈ ਹੈ। ਆਮਦ ਵਧਣ ਨਾਲ਼ ਸਰਕਾਰ ਦੇ ਪ੍ਰੰਬਧ ਮੇਲੇ ਤੋਂ ਪਹਿਲਾ ਹੀ ਖੋਖਲੇ ਜਾਪਣ ਲੱਗ ਗਏ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਆਉਣ ਵਾਲੀ ਸੰਗਤ ਕਰਕੇ ਸ਼ਹਿਰ ਦੀਆਂ ਸੜਕਾਂ 'ਤੇ ਵੱਡੇ-ਵੱਡੇ ਜਾਮ ਲੱਗ ਗਏ ਹਨ ਜਿਸ ਕਰਕੇ ਸਥਾਨਕ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਲੰਘੇ ਸਨਿੱਚਰਵਾਰ ਅਤੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਵਾਲੀ ਸੰਗਤ ਦਾ ਅੰਕੜਾ 3 ਲੱਖ ਨੂੰ ਪਾਰ ਕਰ ਗਿਆ। ਇਹ ਤਾਂ ਹੋਣਾ ਸੁਭਾਵਿਕ ਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਸੰਗਤ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਵਿੱਚ ਨਤਮਸਤਕ ਹੋਵੇਗੀ। ਇਹ ਤਾਂ ਹਾਲੇ ਸ਼ੁਰੂਆਤ ਹੀ ਹੈ ਜੇ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹੱਥਾਂ ਪੈਰਾਂ ਦੀ ਪੈ ਗਈ ਹੈ ਤਾਂ ਫਿਰ ਆਉਣ ਵਾਲੇ ਦਿਨਾਂ ਵਿੱਚ ਸੰਗਤ ਲਈ ਅਤੇ ਸਥਾਨਕ ਪ੍ਰਸ਼ਾਸ਼ਨ ਲਈ ਵੱਡੀ ਮੁਸ਼ਕਲ ਪੈਦਾ ਹੋ ਸਕਦੀ ਹੈ। ਹਾਲਾਂਕਿ ਸਰਕਾਰ ਨੇ 1 ਨਵੰਬਰ ਤੋਂ ਟ੍ਰੈਫਿਕ ਦੀ ਸਮੱਸਿਆ ਨਾਲ਼ ਨਜਿੱਠਣ ਲਈ 300 ਮਿੰਨੀ ਬੱਸਾਂ ਅਤੇ 800 ਈ ਰਿਕਸ਼ੇ ਚਲਾਉਣ ਦੀ ਗੱਲ ਕਹੀ ਹੈ।

ਜਾਣਕਾਰੀ ਮੁਤਾਬਕ ਪਹਿਲੀ ਨਵੰਬਰ ਤੋਂ ਸ਼ਹਿਰ ਵਿੱਚ ਆਉਣ ਵਾਲੇ ਵਾਹਨਾਂ ਨੂੰ ਪਾਰਕਿੰਗ ਸਥਾਨਾਂ ਤੋਂ ਅੱਗੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜਲੀ ਪਾਰਕਿੰਗ ਵਿੱਚ ਲੈ ਕੇ ਜਾਣ ਲਈ 300 ਮਿੰਨੀ ਬੱਸਾਂ ਲਾਈਆਂ ਜਾਣਗੀਆਂ। ਇਸ ਦੌਰਾਨ ਇਹ ਵੀ ਸੁਵਿਧਾ ਹੈ ਕਿ ਬਿਮਾਰਾਂ ਅਤੇ ਬਜ਼ੁਰਗਾਂ ਨੂੰ ਗੁਰੂ ਘਰ ਤੱਕ ਲੈ ਕੇ ਜਾਣ ਲਈ ਈ ਰਿਕਸ਼ੇ ਮੁਹੱਈਆ ਕਰਵਾਏ ਜਾਣਗੇ।

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤਾ ਜਾ ਰਹੇ ਹਨ ਤਾਂ ਕਿ ਨਤਮਸਤਕ ਹੋਣ ਵਾਲੀ ਸੰਗਤ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪਰ ਲੰਘੇ ਕੱਲ੍ਹ ਟ੍ਰੈਫਿਕ ਵਿੱਚ ਆਈਆਂ ਸਮੱਸਿਆ ਤੋਂ ਬਾਅਦ ਸਥਾਨਕ ਪ੍ਰਸ਼ਾਸ਼ਨ ਨੂੰ ਮੁੜ ਤੋਂ ਆਪਣੇ ਪ੍ਰਬੰਧਾਂ ਵੱਲ ਝਾਤ ਮਾਰਨ ਦੀ ਲੋੜ ਹੈ।

Intro:Body:

LODHI

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.