ਕਪੂਰਥਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਜਨਵਰੀ ਨੂੰ ਕਪੂਰਥਲਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ਉਤੇ ਅਤਿ ਆਧੁਨਿਕ ਤਕਨੀਕ ਨਾਲ ਹੋਰ ਸੀ.ਸੀ.ਟੀ.ਵੀ. ਕੈਮਰੇ ਜੇਲ੍ਹਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ।
-
ਅੱਜ ਕਪੂਰਥਲਾ ਜੇਲ੍ਹ ਦਾ ਦੌਰਾ ਕੀਤਾ..ਕੈਦੀਆਂ ਨਾਲ ਗੱਲਬਾਤ ਕਰ ਉਹਨਾਂ ਨੂੰ ਜ਼ਿੰਦਗੀ ‘ਚ ਆਉਣ ਵਾਲੇ ਸਮੇਂ ਦੌਰਾਨ ਚੰਗੇ ਵਤੀਰੇ ਲਈ ਪ੍ਰੇਰਿਤ ਕੀਤਾ..
— Bhagwant Mann (@BhagwantMann) January 16, 2023 " class="align-text-top noRightClick twitterSection" data="
ਅਸੀਂ ਸਹੀ ਮਾਅਨੇ ‘ਚ ਜੇਲ੍ਹਾਂ ਨੂੰ ਸੁਧਾਰ ਘਰ ਬਣਾ ਰਹੇ ਹਾਂ..ਕੈਦੀਆਂ ਲਈ ਬਹੁਤ ਜਲਦ ਵਰਚੁਅਲ ਪੇਸ਼ੀ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ ਤਾਂ ਜੋ ਕੋਈ ਕੈਦੀ ਪੇਸ਼ੀ ਤੋਂ ਗੈਰਹਾਜ਼ਰ ਨਾ ਹੋ ਸਕੇ.. pic.twitter.com/5oiuh1M4jC
">ਅੱਜ ਕਪੂਰਥਲਾ ਜੇਲ੍ਹ ਦਾ ਦੌਰਾ ਕੀਤਾ..ਕੈਦੀਆਂ ਨਾਲ ਗੱਲਬਾਤ ਕਰ ਉਹਨਾਂ ਨੂੰ ਜ਼ਿੰਦਗੀ ‘ਚ ਆਉਣ ਵਾਲੇ ਸਮੇਂ ਦੌਰਾਨ ਚੰਗੇ ਵਤੀਰੇ ਲਈ ਪ੍ਰੇਰਿਤ ਕੀਤਾ..
— Bhagwant Mann (@BhagwantMann) January 16, 2023
ਅਸੀਂ ਸਹੀ ਮਾਅਨੇ ‘ਚ ਜੇਲ੍ਹਾਂ ਨੂੰ ਸੁਧਾਰ ਘਰ ਬਣਾ ਰਹੇ ਹਾਂ..ਕੈਦੀਆਂ ਲਈ ਬਹੁਤ ਜਲਦ ਵਰਚੁਅਲ ਪੇਸ਼ੀ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ ਤਾਂ ਜੋ ਕੋਈ ਕੈਦੀ ਪੇਸ਼ੀ ਤੋਂ ਗੈਰਹਾਜ਼ਰ ਨਾ ਹੋ ਸਕੇ.. pic.twitter.com/5oiuh1M4jCਅੱਜ ਕਪੂਰਥਲਾ ਜੇਲ੍ਹ ਦਾ ਦੌਰਾ ਕੀਤਾ..ਕੈਦੀਆਂ ਨਾਲ ਗੱਲਬਾਤ ਕਰ ਉਹਨਾਂ ਨੂੰ ਜ਼ਿੰਦਗੀ ‘ਚ ਆਉਣ ਵਾਲੇ ਸਮੇਂ ਦੌਰਾਨ ਚੰਗੇ ਵਤੀਰੇ ਲਈ ਪ੍ਰੇਰਿਤ ਕੀਤਾ..
— Bhagwant Mann (@BhagwantMann) January 16, 2023
ਅਸੀਂ ਸਹੀ ਮਾਅਨੇ ‘ਚ ਜੇਲ੍ਹਾਂ ਨੂੰ ਸੁਧਾਰ ਘਰ ਬਣਾ ਰਹੇ ਹਾਂ..ਕੈਦੀਆਂ ਲਈ ਬਹੁਤ ਜਲਦ ਵਰਚੁਅਲ ਪੇਸ਼ੀ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ ਤਾਂ ਜੋ ਕੋਈ ਕੈਦੀ ਪੇਸ਼ੀ ਤੋਂ ਗੈਰਹਾਜ਼ਰ ਨਾ ਹੋ ਸਕੇ.. pic.twitter.com/5oiuh1M4jC
ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ: ਜੇਲ੍ਹਾਂ ਵਿਚ ਨਸ਼ੇ ਤੇ ਮੋਬਾਈਲਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਪ੍ਰਮੁੱਖ ਸਰੋਕਾਰ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
'ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ': ਮੁੱਖ ਮੰਤਰੀ ਨੇ ਜੇਲ੍ਹ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ਉਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋੜ ਪੈਣ ਉਤੇ ਇਸ ਦੀ ਵਰਤੋਂ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਤ ਕੀਤੇ 'ਰੇਡੀਓ ਉਜਾਲਾ' ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ਉਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲ੍ਹਾਂ ਕੋਲੋਂ ਰਿਪੋਰਟ ਮੰਗੀ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਹਿੱਟ ਐਂਡ ਰਨ: ਤੇਜ਼ ਰਫਤਾਰ ਥਾਰ ਨੇ ਕੁੜੀ ਨੂੰ ਦਰੜਿਆ, ਲੱਗੀਆਂ ਗੰਭੀਰ ਸੱਟਾਂ