ਫਗਵਾੜਾ: ਸਰਕਾਰੀ ਰੈਸਟ ਹਾਊਸ ਵਿੱਚ ਪਾਵਨ ਵਾਲਮੀਕਿ ਤੀਰਥ ਐਕਸ਼ਨ ਕਮੇਟੀ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਹੁਦੇਦਾਰਾਂ ਤੇ ਮੈਂਬਰਾਂ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਵਿੱਚ ਅਹੁਦੇਦਾਰਾਂ ਨੇ ਮਾਂ ਵੈਸ਼ਨੋ ਦੇਵੀ ਦੇ ਮਹੰਤ ਗੋਪਾਲ ਦਾਸ ਸ਼ਰਮਾ 'ਤੇ ਇੱਕ ਹਿੰਦੀ ਨਿਊਜ਼ ਚੈਨਲ ਦੇ ਮੁਖੀ ਉੱਤੇ ਭਗਵਾਨ ਵਾਲਮੀਕਿ ਜੀ ਮਹਾਰਾਜ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦਾ ਵਿਰੋਧ ਕਰਦਿਆਂ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਕਤ ਭਗਵਾਨ ਵਾਲਮੀਕਿ ਮਹਾਰਾਜ ਲਈ ਭੱਦੀ ਸ਼ਬਦਾਵਲੀ ਕਰਨ ਵਾਲੇ ਦੋਵੇਂ ਹੀ ਵਿਅਕਤੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਕੇ ਜੇਲ ਵਿੱਚ ਭੇਜਿਆ ਜਾਵੇ।
ਇਸ ਤੋਂ ਪਹਿਲਾਂ ਜਿਵੇਂ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੂੰ ਭੱਦੀ ਸ਼ਬਦਾਵਲੀ ਵਰਤਣ ਕਰਕੇ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਹੁਣ ਸ਼ਲਾਖਾ ਦੇ ਪਿੱਛੇ ਹੈ। ਇਸ ਤਰ੍ਹਾਂ ਹੀ ਮਹੰਤ ਦੇ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ।
ਕਮੇਟੀ ਦੀਆਂ ਮੈਂਬਰਾਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਤੁਲਮੁਲਾ ਰਵੱਈਆ ਅਪਨਾਉਣ ਦੀ ਸਲਾਹ ਦਿੱਤੀ ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਕਮੇਟੀ ਦੇ ਆਗੂਆਂ ਨੇ ਪ੍ਰੈਸ ਨੂੰ ਦੱਸਦਿਆਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਮਹੰਤ ਖ਼ਿਲਾਫ਼ ਛੇਤੀ ਕਾਰਵਾਈ ਨਹੀਂ ਕਰਦਾ ਤਾਂ ਸਮੁੱਚਾ ਵਾਲਮੀਕਿ ਸਮਾਜ ਜ਼ੋਰਦਾਰ ਸੰਘਰਸ਼ ਕਰੇਗਾ ਤੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।