ਸੁਲਤਾਨਪੁਰ ਲੋਧੀ: ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ (wedding anniversary Sri Guru Nanak Dev Ji) ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ (wedding anniversary Sri Guru Nanak Dev Ji) ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਮਿਤੀ 2 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ।
ਇਹ ਵੀ ਪੜੋ: ਬੇਕਸੂਰ ਵਿਅਕਤੀ ਉੱਤੇ ਹੋਇਆ ਹਮਲਾ, ਪੁਲਿਸ ਉੱਤੇ ਲੱਗੇ ਕਾਰਵਾਈ ਨਾ ਕਰਨ ਦੇ ਇਲਜ਼ਾਮ
ਇਹ ਨਗਰ ਕੀਰਤਨ ਪੰਜ ਪਿਆਰੇ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰੂਦਵਾਰਾ ਸ੍ਰੀ ਕੰਧ ਸਾਹਿਬ ਲਈ ਰਵਾਨਾ ਹੋਵੇਗਾ। ਜਿਸ ਲਈ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਨੇਕਾਂ ਪਕਵਾਨਾਂ, ਮਠਿਆਈਆਂ ਅਤੇ ਲੰਗਰ ਦੀ ਸੰਗਤ ਲਈ ਵੀ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਸਰਬਦਿਆਲ ਸਿੰਘ ਕਥਾਵਾਚਕ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੁਰੂ ਹੋ ਕੇ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉਚਾ, ਧਾਲੀਵਾਲ, ਸੁਰਖਪੁਰ, ਸ. ਖੇੜਾ ਬੇਟ ਬਿਆਸ ਤੋਂ ਲੰਘਦਾ ਹੋਇਆ ਬਾਬਾ ਬਕਾਲਾ ਤੋਂ ਹੁੰਦਾ ਹੋਇਆ ਬਟਾਲਾ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।
ਉਹਨਾਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੰਗਤ ਵੱਲੋਂ ਰੰਗ-ਬਿਰੰਗੇ ਗੁਲਾਬ ਦੇ ਫੁੱਲਾਂ ਅਤੇ ਮੈਰੀਗੋਲਡ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਰਹੀਆਂ ਹਨ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਜਾਣਗੇ ਅਤੇ ਸਾਰੇ ਰਸਤੇ ਵਿੱਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਰਹਿਣਗੀਆਂ। ਉਨ੍ਹਾਂ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ: ਮਹੀਨੇ ਦੇ ਪਹਿਲੇ ਦਿਨ ਇੰਨਾ ਸਸਤਾ ਹੋਇਆ LPG ਸਿਲੰਡਰ, ਜਾਣੋ ਕੀ ਹਨ ਨਵੇਂ ਰੇਟ