ETV Bharat / state

Youth Commits suicide: ਕਰਜ਼ੇ ਤੋਂ ਤੰਗ ਨੌਜਵਾਨ ਨੇ ਨਿਗਲੀ ਸਲਫਾਸ, ਜ਼ੇਰੇ ਇਲਾਜ ਮੌਤ - Kapurthala suicide news

ਕਪੂਰਥਲਾ ਵਿਖੇ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ ਨਿਗਲ ਲਈ। ਪਰਿਵਾਰ ਵੱਲੋਂ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

Bored with debt, the young man swallowed sulphas, the cure died
ਕਰਜ਼ੇ ਤੋਂ ਤੰਗ ਨੌਜਵਾਨ ਨੇ ਨਿਗਲੀ ਸਲਫਾਸ, ਜ਼ੇਰੇ ਇਲਾਜ ਮੌਤ
author img

By

Published : Jul 3, 2023, 8:31 AM IST

ਕਪੂਰਥਲਾ ਵਿੱਚ ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਨੇ ਖੁਦਕੁਸ਼ੀ ਕਰ ਲਈ

ਕਪੂਰਥਲਾ: ਕਪੂਰਥਲਾ ਦੇ ਪਿੰਡ ਭੰਡਾਲ ਬੇਟ ਵਿਖੇ ਨੌਜਵਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਗਈ ਹੈ। ਨੌਜਵਾਨ ਦੀ ਮੌਤ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਸਾਬਕਾ ਪੰਚ ਅਤੇ ਪੰਚ ਹਰਭਜਨ ਸਿੰਘ ਨੇ ਦੱਸਿਆ ਕਿ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਵਲੋਂ ਖੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਪਹਿਲਾਂ ਨਜ਼ਦੀਕੀ ਅਤੇ ਫਿਰ ਜਲੰਧਰ ਦੇ ਇਕ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਬਲਕਾਰ ਸਿੰਘ ਪੁੱਤਰ ਸਵਰਗੀ ਪਰਮਜੀਤ ਸਿੰਘ ਵਾਸੀ ਪਿੰਡ ਭੰਡਾਲ ਬੇਟ ਵਜੋਂ ਹੋਈ ਹੈ। ਮ੍ਰਿਤਕ ਦੇ ਵੱਡੇ ਭਰਾ ਨੇ ਥਾਣਾ ਢਿਲਵਾਂ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਤਿੰਨ ਭਰਾ ਹਨ। ਛੋਟੇ ਹੁੰਦਿਆਂ ਉਹਨਾਂ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਹਨਾਂ ਦਾ ਛੋਟਾ ਭਰਾ ਬਲਕਾਰ ਸਿੰਘ ਕਵਾਰਾ ਸੀ ।

ਕਰਜ਼ੇ ਦੀਆਂ ਕਿਸ਼ਤਾਂ ਤੋਂ ਤੰਗ ਸੀ ਨੌਜਵਾਨ : ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਹੀ ਉਸਦੇ ਭਰਾ ਬਲਕਾਰ ਸਿੰਘ ਨੇ ਜੂਸ ਦੀ ਦੁਕਾਨ ਖੋਲ੍ਹੀ ਹੋਈ ਸੀ ਤੇ ਦੁਕਾਨ ਲਈ ਮਸ਼ੀਨਾਂ ਅਤੇ ਨਵਾਂ ਮੋਟਰਸਾਈਕਲ ਲੋਨ 'ਤੇ ਲਿਆ ਸੀ। ਦੁਕਾਨ ਨਾ ਚੱਲਣ ਕਾਰਨ ਹੌਲੀ-ਹੌਲੀ ਕਰਜ਼ੇ ਦੀਆਂ ਕਿਸ਼ਤਾਂ ਵਧਣ ਲੱਗੀਆਂ ਅਤੇ ਉਸ ਨੂੰ ਕਿਸ਼ਤ ਨਾ ਭਰਨ ਦੀ ਚਿੰਤਾ ਸਤਾਉਣ ਲੱਗੀ। ਹਾਲਾਂਕਿ ਮੈਂ ਅਤੇ ਮੇਰੇ ਦੂਜੇ ਭਰਾ ਨੇ ਇਸ ਨੂੰ ਹੌਸਲਾ ਦਿੱਤਾ ਕਿ ਉਹ ਉਸਦੀ ਆਰਥਿਕ ਮਦਦ ਕਰਨਗੇ। ਅਕਸਰ ਕਰਜ਼ੇ ਤੋਂ ਪਰੇਸ਼ਾਨ ਰਹਿੰਦਿਆ ਬੀਤੀ ਸ਼ਾਮ ਦੁਕਾਨ ਤੋਂ ਵਾਪਸ ਆਇਆ ਤਾਂ ਉਸ ਨੂੰ ਉਲਟੀਆਂ ਆਉਣ ਲੱਗੀਆਂ। ਪੁੱਛਣ 'ਤੇ ਉਸ ਨੇ ਦੱਸਿਆ ਕਿ ਉਸ ਨੇ ਕਰਜ਼ੇ ਦੀਆਂ ਦੇਣਦਾਰੀਆਂ ਤੋਂ ਤੰਗ ਆ ਕੇ ਸਲਫਾਸ ਖਾ ਲਈ ਹੈ। ਪਰਿਵਾਰ ਵਲੋਂ ਉਸਨੂੰ ਤੁਰੰਤ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਲਜਾਇਆ ਗਿਆ ਜਿੱਥੇ ਇਲਾਜ ਦੌਰਾਨ ਬਲਕਾਰ ਸਿੰਘ ਦੀ ਮੌਤ ਹੋ ਗਈ ਹੈ।

ਪੁਲਿਸ ਨੇ ਮਾਮਲਾ ਕੀਤਾ ਦਰਜ : ਥਾਣਾ ਢਿੱਲਵਾਂ ਦੇ ਜਾਂਚ ਅਧਿਕਾਰੀ ਏਐਸਆਈ ਮੂਰਤਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਭੰਡਾਲ ਬੇਟ ਦੇ ਇੱਕ ਨੌਜਵਾਨ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ ਹੈ, ਜਿਸ ਉਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਮੁੱਢਲੀ ਜਾਂਚ ਆਰੰਭ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਅਵਤਾਰ ਸਿੰਘ ਦੇ ਬਿਆਨਾਂ ’ਤੇ 174 ਤਹਿਤ ਕਾਰਵਾਈ ਕੀਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.