ਲੁਧਿਆਣਾ: ਸੂਬੇ ’ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਲੁਧਿਆਣਾ ਸ਼ਹਿਰ ਚ ਵੀ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਚ ਇਜ਼ਾਫਾ ਹੋ ਰਿਹਾ ਹੈ। ਬੀਤੇ 24 ਘੰਟਿਆਂ ਚ ਕੋਰੋਨਾ ਦੇ ਨਵੇਂ 1,099 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 995 ਸ਼ਹਿਰ ਚੋਂ ਹੀ ਮਾਮਲੇ ਸਹਾਮਣੇ ਆਏ ਹਨ ਜਦਕਿ ਬੀਤੇ ਦਿਨ 13 ਮਰੀਜ਼ਾਂ ਨੇ ਕੋਰੋਨਾ ਮਹਾਂਮਾਰੀ ਨਾਲ ਆਪਣਾ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 23 ਕੋਰੋਨਾ ਮਰੀਜ਼ ਅਜੇ ਵੀ ਵੈਂਟੀਲੇਟਰ ’ਤੇ ਹੀ ਹਨ। ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਕਰਕੇ ਲੁਧਿਆਣਾ ਸਿਹਤ ਮਹਿਕਮੇ ਦੇ ਪ੍ਰਬੰਧ ਵੀ ਹੁਣ ਨਾਕਾਫੀ ਹੋਣ ਲੱਗੇ ਹਨ। ਪਾਜ਼ੀਟਿਵ ਕੇਸਾਂ ਦੇ ਸੰਪਰਕ ’ਚ ਆਉਣ ਕਰਕੇ ਹੀ 65 ਲੋਕ ਕੋਰੋਨਾ ਤੋਂ ਸੰਕਰਮਿਤ ਪਾਏ ਗਏ ਹਨ ਜਦਕਿ ਓਪੀਡੀ ਦੇ ਵਿੱਚ 182 ਅਤੇ ਫਲੂ ਕਾਰਨਰ ਤੋਂ 523 ਲੋਕ ਕੋਰੋਨਾ ਪਾਜੀਟਿਵ ਪਾਏ ਗਏ ਹਨ। 6 ਸਿਹਤ ਮਹਿਕਮੇ ਦੇ ਮੁਲਾਜ਼ਮ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਜ਼ਿਲ੍ਹੇ ਚ ਲਗਾਤਾਰ ਵਧ ਰਹੇ ਹਨ ਮਾਮਲੇ
ਕਾਬਿਲੇਗੌਰ ਹੈ ਕਿ ਜ਼ਿਲ੍ਹੇ ਚ ਹੁਣ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 47,353 ਹੋ ਗਈ ਹੈ। ਜੇਲ੍ਹ ’ਚ ਹੋਰਨਾਂ ਜ਼ਿਲ੍ਹਿਆ ਨਾਲੋਂ ਕੋਰੋਨਾ ਮਾਮਲਿਆਂ ਦੀ ਗਿਣਤੀ 7,128 ਹੋ ਗਈ ਹੈ। ਕੋਰੋਨਾ ਕਾਰਨ ਮਰਨ ਵਾਲਿਆਂ ’ਚ 6 ਪੁਰਸ਼ ਅਤੇ 2 ਔਰਤਾਂ ਸ਼ਾਮਲ ਹਨ। ਜ਼ਿਲ੍ਹੇ ਵਿੱਚ ਹੁਣ ਤਕ ਕੋਰੋਨਾ ਵਾਇਰਸ ਨਾਲ 1,289 ਲੋਕਾਂ ਦੀ ਮੌਤ ਹੋ ਚੁੱਕੀ ਹੈ ਇਸ ਤੋਂ ਇਲਾਵਾ ਬੀਤੇ ਦਿਨ 564 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ ਅਤੇ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਵੱਲੋਂ ਕੁੱਲ 10 ਅੱਠ ਹਜਾਰ 5 ਸੈਂਪਲ ਇਕੱਤਰ ਕੀਤੇ ਗਏ ਹਨ। ਇਸੇ ਤਰ੍ਹਾਂ ਜੇਕਰ ਵੈਕਸੀਨ ਦੀ ਗੱਲ ਕੀਤੀ ਜਾਵੇ ਤਾਂ ਸ਼ੁੱਕਰਵਾਰ ਨੂੰ ਲੁਧਿਆਣਾ ਚ ਕੁੱਲ 13,206 ਲੋਕਾਂ ਨੇ ਵੈਕਸੀਨ ਲਗਵਾਈ ਹੈ। ਮਾਹਰਾਂ ਵੱਲੋਂ ਮੰਨਿਆ ਗਿਆ ਹੈ ਕਿ ਜਨਵਰੀ ਤੋਂ ਲੈ ਕੇ ਅਪ੍ਰੈਲ ਤੱਕ 519 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਵੈਕਸੀਨ ਲਗਾਉਣ ਵਾਲੇ ਸਾਰੇ ਹੀ ਸੁਰੱਖਿਅਤ ਹਨ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੈ।