ਲੁਧਿਆਣਾ: ਸਥਾਨਕ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਕੋਰੋਨਾ ਵਾਇਰਸ ਦੇ ਹੁਣ ਤੱਕ 179 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ 135 ਕੋਰੋਨਾ ਪੌਜ਼ੀਟਿਵ ਮਰੀਜ ਠੀਕ ਹੋਕੇ ਆਪਣੇ-ਆਪਣੇ ਘਰ ਜਾ ਚੁੱਕੇ ਹਨ। ਜ਼ਿਲ੍ਹੇ 'ਚ ਕੁਲ 5742 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚ 5237 ਦੀ ਰਿਪੋਰਟ ਨੈਗੇਟਿਵ ਆਈ ਸੀ। ਜਦੋਂ ਕਿ ਹੋਰ ਬਾਕੀ ਜ਼ਿਲ੍ਹਿਆਂ ਨਾਲ ਸੰਬੰਧਿਤ ਲੁਧਿਆਣਾ ਵਿੱਚ 86 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੋਕ ਇਸ ਗੱਲ ਨੂੰ ਲੈ ਕੇ ਪਰੇਸ਼ਾਨ ਹਨ ਕਿ ਉਹ ਐਤਵਾਰ ਨੂੰ ਦੁਕਾਨਾਂ ਖੋਲ੍ਹ ਸਕਦੇ ਹਨ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਕਿਸੇ ਵੀ ਦਿਨ ਦੁਕਾਨਾਂ ਬੰਦ ਕਰਨ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਦਿਸ਼ਾ ਨਿਰਦੇਸ਼ ਨਹੀਂ ਦਿੱਤਾ ਗਿਆ।
ਦੂਸਰੇ ਪਾਸੇ ਡਿਪਟੀ ਕਮਿਸ਼ਨਰ ਨੇ ਹਲਵਾਰਾ ਏਅਰਪੋਰਟ ਸਬੰਧੀ ਇੱਕ ਖੁਸ਼ਖਬਰੀ ਲੁਧਿਆਣਾ ਵਾਸੀਆਂ ਨੂੰ ਦੱਸਦਿਆਂ ਕਿਹਾ ਕਿ ਗਲਾਡਾ ਤੋਂ ਹਲਵਾਰਾ ਏਅਰਪੋਰਟ ਲਈ 161 ਏਕੜ ਜ਼ਮੀਨ ਆਪਣੇ ਕਬਜੇ 'ਚ ਕਰ ਲਈ ਗਈ ਹੈ।