ਲੁਧਿਆਣਾ: ਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ। 55 ਸਾਲਾ ਮਹਿਲਾ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਚੱਲ ਰਿਹਾ ਹੈ।
ਫਿਲਹਾਲ ਡਾਕਟਰਾਂ ਨੇ ਪੀੜਤ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੁਆਰਨਟਾਈਨ ਦੀ ਸਲਾਹ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਹਾਲ ਹੀ ਵਿੱਚ ਸਪੇਨ ਤੋਂ ਪਰਤੀ ਸੀ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 31 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 1 ਦੀ ਮੌਤ ਹੋ ਗਈ ਹੈ।