ਲੁਧਿਆਣਾ: ਲੁਧਿਆਣਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਹੋਈ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਨੇ ਇੱਕ ਲੁੱਟ ਦੇ ਮਾਮਲੇ ਨੂੰ 24 ਘੰਟਿਆਂ ਦੇ ਵਿੱਚ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਇਕ ਮਹਿਲਾ ਵੱਲੋਂ ਆਪਣੇ ਚਾਰ ਸਾਥੀਆਂ ਨਾਲ ਮਿਲ ਕੇ ਵਿਅਕਤੀ ਦੀ ਕਾਰ ਮੋਬਾਈਲ ਅਤੇ ਪਰਸ ਦੀ ਲੁੱਟ ਕੀਤੀ ਗਈ ਸੀ। ਮਹਿਲਾ ਨੇ ਐਪ ਰਾਹੀਂ ਟੈਕਸੀ ਬੁੱਕ ਕਰਕੇ ਆਪਣੇ ਸਾਥੀਆਂ ਨੂੰ ਬੁਲਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਨੂੰ ਲੁਧਿਆਣਾ ਪੁਲਿਸ ਨੇ 24 ਘੰਟਿਆਂ ਦੇ ਵਿੱਚ-ਵਿੱਚ ਹੱਲ ਕਰਨ ਦਾ ਦਾਅਵਾ ਕੀਤਾ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਦੱਸਿਆ ਕਿ ਇੱਕ ਮਹਿਲਾ ਵੱਲੋਂ ਐਪ ਰਾਹੀਂ ਟੈਕਸੀ ਬੁੱਕ ਕਰਕੇ, ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਜਿਸ ਵਿੱਚ ਮਹਿਲਾ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਟੈਕਸੀ ਡਰਾਈਵਰ ਤੋਂ ਟੈਕਸੀ ਅਤੇ ਪਰਸ ਅਤੇ ਮੋਬਾਇਲ ਦੀ ਲੁੱਟ ਕੀਤੀ ਸੀ ਜਿਸ ਨੂੰ ਲੁਧਿਆਣਾ ਪੁਲਿਸ ਨੇ ਮੁਸਤੈਦੀ ਨਾਲ ਕੰਮ ਕਰਦੇ ਹੋਏ। 24 ਘੰਟਿਆਂ ਦੇ ਵਿੱਚ-ਵਿੱਚ ਹੱਲ ਕਰ ਲਿਆ ਗਿਆ ਹੈ।
ਲੁਧਿਆਣਾ ਪੁਲਿਸ ਕਮਿਸ਼ਨਰ ਨੇ ਅਪਰਾਧ ਕਰਨ ਵਾਲਿਆਂ ਨੂੰ ਕਿਹਾ ਕਿ ਲੁਧਿਆਣਾ ਪੁਲਿਸ ਮੁਸਤੈਦ ਹੈ ਅਤੇ ਉਨ੍ਹਾਂ ਉਪਰ ਪੁਲਿਸ ਵੱਲੋਂ ਪੂਰੀ ਨਜ਼ਰ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਵੀ ਤਰੀਫ ਕੀਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਚੰਗਾ ਕੰਮ ਕੀਤਾ ਹੈ, ਤਾਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਕਿਉਂਕਿ ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਜ਼ਰੂਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਿਸ