ਖੰਨਾਂ: ਪੰਜਾਬ ਸਰਕਾਰ ਦੀ ਨਸ਼ੇ ਵਿਰੁੱਧ ਮੁਹਿੰਮ ਤਹਿਤ ਖੰਨਾਂ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 6 ਕਿਲੋਂ ਅਫੀਮ ਬਰਾਮਦ ਕੀਤੀ ਹੈ। ਇਸ ਖੇਪ ਨੂੰ ਤਸਕਰਾਂ ਨੇ ਅੱਠ ਲੱਖ ਰੁਪਏ ਵਿੱਚ ਵੇਚਣਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਨਾਕੇ ਬੰਦੀ ਦੌਰਾਨ 2 ਵਿਅਕਤੀ ਸ਼ੱਕੀ ਹਾਸਤ ਵਿੱਚ ਰੋਕੇ ਗਏ ਅਤੇ ਉਨ੍ਹਾਂ ਕੋਲ ਮੌਜੂਦ ਬੈਗ ਦੀ ਤਲਾਸ਼ੀ ਕੀਤੀ ਗਈ ਤਾਂ ਬੈਗ ਚੋਂ 6 ਕਿਲੋ ਅਫੀਮ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਇਸ ਖੇਪ ਨੂੰ 8 ਲੱਖ ਰੁਪਏ ਵਿੱਚ ਵੇਚਣਾ ਸੀ। ਫਿਲਹਾਲ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਪੁਲਿਸ ਨੂੰ ਇਸ ਮਾਮਲੇ ਵਿੱਚ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।