ETV Bharat / state

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ - ਚੋਰੀ ਦੀਆਂ ਵਾਰਦਾਤਾਂ

ਲੁਧਿਆਣਾ ਦੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ।

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

author img

By

Published : Jul 4, 2020, 2:52 PM IST

ਲੁਧਿਆਣਾ: ਥਾਣਾ ਜਮਾਲਪੁਰ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਚੋਰੀ ਦਾ ਆਟੋ, 2 LED, ਇੱਕ ਗੈੱਸ ਕਟਰ ਤੇ ਇਸ ਤੋਂ ਇਲਾਵਾ ਹੋਰ ਚੋਰੀ ਦਾ ਸਮਾਨ ਬਰਾਮਦ ਕੀਤਾ ਗਿਆ ਹੈ।

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

ਜਮਾਲਪੁਰ ਦੇ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਆਟੋ ਦੇ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਆਟੋ ਦੇ ਚੋਰੀ ਹੋਣ ਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਸੀ। ਇਸ ਮਗਰੋਂ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਇਸ ਮਾਮਲੇ ਜਾਂਚ ਕੀਤੀ ਜਿਸ ਦੌਰਾਨ ਉਨ੍ਹਾਂ ਨੇ 2 ਜੁਲਾਈ ਨੂੰ ਪ੍ਰੀਤ ਪੈਲੇਸ ਦੇ ਕੋਲ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰ ਲਿਆ। ਕਾਬੂ ਦੌਰਾਨ ਉਨ੍ਹਾਂ ਕੋਲੋਂ ਚੋਰੀ ਦਾ ਇੱਕ ਆਟੋ ਬਰਾਮਦ ਹੋਇਆ ਹੈ।

ਉਨ੍ਹਾਂ ਨੇ ਕਾਬੂ ਕੀਤੇ ਮੁਲਜ਼ਮਾ ਦੀ ਸ਼ਨਾਖ਼ਤ 'ਚ ਦੱਸਿਆ ਕਿ ਇਨ੍ਹਾਂ ਚੋਂ ਇੱਕ ਵਿਅਕਤੀ ਦਾ ਨਾਂਅ ਸੂਰਜ ਤੇ ਦੂਜੇ ਦਾ ਨਾਂਅ ਅਜੀਤ ਸਿੰਘ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਨ੍ਹਾਂ 'ਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਨੇ ਗੈੱਸ ਪੂਰਾ ਰੋਡ 'ਤੇ ਇੱਕ ਦੁਕਾਨ ਵਿੱਚੋਂ 11 LED ਚੋਰੀ ਕੀਤੇ ਸਨ।

ਇਹ ਵੀ ਪੜ੍ਹੋ: ਮਲੇਰਕੋਟਲਾ 'ਚ 2 ਦਿਨ ਹੋਰ ਵਧਿਆ ਲੌਕਡਾਊਨ

ETV Bharat Logo

Copyright © 2024 Ushodaya Enterprises Pvt. Ltd., All Rights Reserved.