ਖੰਨਾ: ਪੁਲਿਸ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇੱਥੇ ਹਵਸ ਦੇ ਅੰਨ੍ਹੇ ਇੱਕ 32 ਸਾਲਾ ਵਿਅਕਤੀ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ। ਪਿੰਡ ਵਾਸੀਆਂ ਅਤੇ ਪੁਲਿਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। (Khanna Rape News)
ਗਲੀ 'ਚ ਖੇਡਦੀ ਬੱਚੀ ਹੋਈ ਲਾਪਤਾ: ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ਚੋਂ ਅਗਵਾ ਕੀਤਾ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
- Sukhpal Khaira Remanded: ਜਲਾਲਾਬਾਦ ਅਦਾਲਤ ਨੇ ਦੋ ਦਿਨ ਦੇ ਰਿਮਾਂਡ 'ਤੇ ਭੇਜਿਆ ਸੁਖਪਾਲ ਖਹਿਰਾ, ਤੜਕਸਾਰ ਚੰਡੀਗੜ੍ਹ ਰਿਹਾਇਸ਼ ਤੋਂ ਹੋਈ ਸੀ ਗ੍ਰਿਫ਼ਤਾਰੀ
- Majithia on Khaira Case: ਸੁਖਪਾਲ ਖਹਿਰਾ ਦੀ ਗ੍ਰਿਫਤਾਰੀ 'ਤੇ ਬੋਲੇ ਬਿਕਰਮ ਮਜੀਠੀਆ, ਕਿਹਾ-ਗਲਤ ਹੋਇਆ ਪਰ ਸ਼ੁਰੂਆਤ ਤੇਰੇ ਬੰਦਿਆਂ ਨੇ ਕੀਤੀ ਸੀ
- Akali Leader Murder: ਹੁਸ਼ਿਆਰਪੁਰ 'ਚ ਦੇਰ ਸ਼ਾਮ ਅਕਾਲੀ ਆਗੂ ਸੁਰਜੀਤ ਅਣਖੀ ਦਾ ਗੋਲੀਆਂ ਮਾਰ ਕੇ ਕਤਲ
'ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ': ਇਸ ਸਬੰਧੀ ਐੱਸਪੀ (ਆਈ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਜਲਦ ਤੋਂ ਜਲਦ ਸਾਰੇ ਠੋਸ ਸਬੂਤ ਇਕੱਠੇ ਕਰਕੇ ਚਲਾਨ ਤਿਆਰ ਕੀਤਾ ਜਾਵੇਗਾ। ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਕੇਸ ਦੀ ਪੈਰਵਾਈ ਮਜ਼ਬੂਤੀ ਨਾਲ ਕੀਤੀ ਜਾਵੇਗੀ। ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਸੋਚ ਵੀ ਨਾ ਸਕੇ। ਐੱਸਪੀ ਡਾ. ਜੈਨ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸਦਾ ਮੈਡੀਕਲ ਕਰਵਾਉਣ ਤੋਂ ਇਲਾਵਾ ਲੋੜੀਂਦਾ ਇਲਾਜ ਕਰਾਇਆ ਜਾ ਰਿਹਾ ਹੈ।