ਲੁਧਿਆਣਾ: ਪੰਜਾਬ ਪੁਲਿਸ ਵੱਲੋਂ ਸੂਬੇ ਅੰਦਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ (Special campaign against drug traffickers) ਚਲਾਈ ਗਈ ਹੈ। ਜਿਸ ਦੇ ਤਹਿਤ ਰੋਜ਼ਾਨਾਂ ਹੀ ਪੰਜਾਬ ਪੁਲਿਸ (Punjab Police) ਵੱਲੋਂ ਨਸ਼ੇ ਸਮੇਤ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ (Ludhiana) ਤੋਂ ਸਾਹਮਣੇ ਆਇਆ ਹੈ। ਜਿੱਥੇ ਐੱਸ.ਟੀ.ਐੱਫ. ਲੁਧਿਆਣਾ ਰੇਂਜ (STF Ludhiana Range) ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਨਾਕੇਬੰਦੀ ਦੌਰਾਨ 3 ਵੱਖ-ਵੱਖ ਮਾਮਲੇ ਵਿੱਚ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਨਸ਼ਾ ਤਸਕਰਾਂ (Drug smugglers) ਤੋਂ 5 ਕਿੱਲੋ 500 ਗ੍ਰਾਮ ਹੈਰੋਇਨ (Heroin) ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 33 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਦੌਰਾਨ ਐੱਸ.ਟੀ.ਐੱਫ. ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਮਿਲੀ ਜਾਣਕਾਰੀ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਇੱਕ ਆਸ਼ੂ ਅਰੋੜਾ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜੋਮੈਟੋ ਤੋਂ ਬੈਗ ਵਿੱਚ ਹੈਰੋਇਨ ਰੱਖ ਕੇ ਲੁਧਿਆਣਾ ਵਿੱਚ ਸਪਲਾਈ ਕਰਦਾ ਸੀ, ਜਿਸ ਤੋਂ 2 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਆਸ਼ੂ ਦਿੱਲੀ ਤੋਂ ਸਸਤੇ ਭਾਅ ਵਿੱਚ ਹੈਰੋਇਨ ਲਿਆ ਕੇ ਲੁਧਿਆਣਾ ਦੇ ਨੇੜੇ ਦੇ ਇਲਾਕੇ ਵਿੱਚ ਪਰਚੂਨ ਦੇ ਰੂਪ ਵਿੱਚ ਵੇਚਦਾ ਸੀ। ਉੱਥੇ ਹੀ ਦੂਸਰੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਤੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਲਿਪਤ ਹੈ ਅਤੇ ਇਸ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਉੱਥੇ ਇੱਕ ਤੀਸਰੇ ਮਾਮਲੇ ਵਿੱਚ ਫਿਰੋਜ਼ਪੁਰ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜੋ ਫ਼ਿਰੋਜ਼ਪੁਰ ਇਲਾਕੇ ਤੋਂ ਹੈਰੋਇਨ ਲੈ ਕੇ ਲੁਧਿਆਣਾ ਅਤੇ ਨੇੜੇ ਇਲਾਕੇ ਵਿੱਚ ਵੇਚਦਾ ਸੀ। ਇਸ ਤੋਂ 2 ਕਿੱਲੋ 600 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: ਪੰਚਾਇਤੀ ਜ਼ਮੀਨ ਦੀ ਬੋਲੀ 'ਤੇ ਵਿਵਾਦ, ਪ੍ਰਸ਼ਾਸਨ ਅਤੇ ਪੰਚਾਇਤ ਆਹਮੋ-ਸਾਹਮਣੇ !