ਲੁਧਿਆਣਾ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਉੱਥੇ ਹੀ, ਕੋਰੋਨਾ ਵਾਇਰਸ ਦੇ 2 ਹੋਰ ਮਾਮਲੇ ਪੌਜ਼ੀਟਿਵ ਆਏ ਹਨ। ਕੋਰੋਨਾ ਵਾਇਰਸ ਦੀਆਂ ਸ਼ੱਕੀ 2 ਮਰੀਜ਼ਾਂ ਦੀ ਮੌਤ ਬੀਤੀ ਰਾਤ ਹੋ ਗਈ ਹੈ। ਲੁਧਿਆਣਾ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 8 ਹੋ ਗਈ ਹੈ।
ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਨੇ ਮਹਿਲਾਵਾਂ ਦੀ ਮੌਤ ਦਾ ਕਾਰਨ ਨਹੀਂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਪੁਸ਼ਟੀ ਹੋਵੇਗੀ ਕਿ ਮਹਿਲਾਵਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ ਜਾਂ ਕਿਸੇ ਹੋਰ ਬਿਮਾਰੀ ਨਾਲ।
ਗਣੇਸ਼ ਨਗਰ ਦੇ 24 ਸਾਲਾ ਸੌਰਵ ਸਹਿਗਲ ਅਤੇ ਜਗਰਾਉਂ ਦੇ ਪਿੰਡ ਦੀ ਚੌਕੀਮਾਨ ਦੇ 15 ਸਾਲਾਂ ਨੌਜਵਾਨ ਨੂੰ ਕੋਰੋਨਾ ਵਾਇਰਸ ਪੌਜ਼ੀਟਿਵ ਆਇਆ। 15 ਸਾਲਾਂ ਨੌਜਵਾਨ, ਬੀਤੇ ਦਿਨੀਂ ਤਬਲੀਗੀ ਜਮਾਤ ਨਾਲ ਸਬੰਧਤ ਜਗਰਾਉਂ ਤੋਂ ਆਏ 54 ਸਾਲਾਂ ਕੋਰੋਨਾ ਵਾਇਰਸ ਪੀੜਤ ਦਾ ਭਤੀਜਾ ਹੈ। ਦੋਵਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ ਬੀਤੀ ਰਾਤ ਹੀ ਲੁਧਿਆਣਾ ਵਿੱਚ 3 ਸ਼ੱਕੀ ਮਹਿਲਾਵਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਚੋਂ 2 ਸਿਵਲ ਹਸਪਤਾਲ ਵਿੱਚ ਅਤੇ ਇੱਕ ਫੋਰਟਿਸ ਵਿੱਚ ਦਾਖਲ ਸੀ। ਟਿੱਬਾ ਰੋਡ 'ਤੇ ਰਹਿਣ ਵਾਲੀ 65 ਸਾਲਾਂ ਮਹਿਲਾ ਬੀਤੇ ਇੱਕ ਮਹੀਨੇ ਤੋਂ ਖਾਂਸੀ ਨਾਲ ਪੀੜਤ ਸੀ। ਬਾਵਾ ਕਾਲੋਨੀ ਦੀ ਰਹਿਣ ਵਾਲੀ ਬਜ਼ੁਰਗ ਦੀ ਵੀ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ, ਸੂਤਰਾਂ ਮੁਤਾਬਕ, ਮਹਿਲਾ ਦੀ ਧੜਕਣ ਵੱਧਦੀ ਸੀ।
ਤੀਜੀ ਮਹਿਲਾ ਬਰਨਾਲਾ ਜ਼ਿਲ੍ਹੇ ਦੀ ਰਹਿਣ ਵਾਲੀ ਸੀ, ਜੋ ਕਿ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸੀ। ਮਹਿਲਾ ਦੀ ਉਮਰ 52 ਸਾਲ ਦੱਸੀ ਗਈ ਹੈ, ਜੋ ਕਿ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੀ ਸੀ।
ਹਾਲਾਂਕਿ, ਇਨ੍ਹਾਂ ਤਿੰਨਾਂ ਦੀ ਮੌਤ ਤੋਂ ਬਾਅਦ ਸਿਹਤ ਮਹਿਕਮੇ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਇਨ੍ਹਾਂ ਦੀ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਫਿਲਹਾਲ ਨਹੀਂ ਸੌਂਪੀਆਂ ਗਈਆਂ ਅਤੇ ਇਨ੍ਹਾਂ ਤਿੰਨਾਂ ਮਹਿਲਾਵਾਂ ਦੇ ਕੋਰੋਨਾ ਸੈਂਪਲ ਵੀ ਲੈ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਡੇ ਕੋਲ ਪੂਰੇ ਪ੍ਰਬੰਧ: ਵਿੱਤ ਮੰਤਰੀ