ETV Bharat / state

ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ, ਪੁਲਿਸ ਨੂੰ ਸ਼ੱਕੀ ਲੱਗ ਰਿਹਾ ਮਾਮਲਾ - ਪੁਲਸ ਦੀ ਕਾਰਜਸ਼ੈਲੀ

ਖੰਨਾ ਵਿਖੇ ਪੰਜਾਬ ਪੁਲਿਸ ਦੇ ਹੌਲਦਾਰ ਦੀ ਬਰੀਜ਼ਾ ਕਾਰ ਦਾ ਸ਼ੀਸ਼ਾ ਤੋੜ ਕੇ ਇੱਕ ਸੂਟਕੇਸ ਚੋਰੀ ਕਰ ਲਿਆ ਗਿਆ। ਸੂਟਕੇਸ ਵਿੱਚ ਕਰੀਬ 30 ਤੋਲੇ ਸੋਨਾ, 2 ਲੱਖ ਰੁਪਏ ਅਤੇ ਹੋਰ ਸਾਮਾਨ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਜਾਂਚ 'ਚ ਲੱਗ ਗਈ।

300 grams of gold and 2 lakhs in cash were stolen by breaking the glass of Hauldar's car
ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ
author img

By

Published : Jun 21, 2023, 7:33 AM IST

ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ

ਖੰਨਾ : ਖੰਨਾ ਵਿੱਚ ਬੁੱਧਵਾਰ ਦੀ ਰਾਤ ਕਰੀਬ 10 ਵਜੇ ਚੋਰੀ ਦੀ ਵੱਡੀ ਵਾਰਦਾਤ ਹੋਈ। ਇਹ ਵਾਰਦਾਤ ਵੀ ਨੈਸ਼ਨਲ ਹਾਈਵੇ ਉਪਰ ਹੋਈ, ਜਿਸ ਨਾਲ ਪੁਲਸ ਦੀ ਕਾਰਜਸ਼ੈਲੀ ਉਪਰ ਮੁੜ ਤੋਂ ਸਵਾਲ ਖੜ੍ਹੇ ਹੋਏ। ਪੰਜਾਬ ਪੁਲਿਸ ਦੇ ਹੌਲਦਾਰ ਦੀ ਬਰੀਜ਼ਾ ਕਾਰ ਦਾ ਸ਼ੀਸ਼ਾ ਤੋੜ ਕੇ ਇੱਕ ਸੂਟਕੇਸ ਚੋਰੀ ਕਰ ਲਿਆ ਗਿਆ। ਸੂਟਕੇਸ ਵਿੱਚ ਕਰੀਬ 30 ਤੋਲੇ ਸੋਨਾ, 2 ਲੱਖ ਰੁਪਏ ਅਤੇ ਹੋਰ ਸਾਮਾਨ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਜਾਂਚ 'ਚ ਲੱਗ ਗਈ।

ਜਗਰਾਓਂ ਪੁਲਿਸ ਲਾਈਨ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ, ਨੂੰਹ ਅਤੇ ਲੜਕੀ ਸਮੇਤ ਆਪਣੀ ਕਾਰ ਵਿੱਚ ਜਗਰਾਓਂ ਤੋਂ ਸਰਹੰਦ ਨੂੰ ਜਾ ਰਹੇ ਸੀ ਉਹ ਖੰਨਾ ਵਿਖੇ ਬੀਕਾਨੇਰ ਸਵੀਟਸ ਵਿਖੇ ਮਠਿਆਈ ਖਰੀਦਣ ਲਈ ਰੁਕੇ। ਇਸ ਦੌਰਾਨ ਉਹ ਮਠਿਆਈ ਦੀ ਦੁਕਾਨ ਦੇ ਬਾਹਰ ਗੋਲਗੱਪੇ ਖਾਣ ਲੱਗੇ। ਉਨ੍ਹਾਂ ਦਾ ਧਿਆਨ ਕਾਰ ਵੱਲ ਸੀ, ਕਿਉਂਕਿ ਕਾਰ ਦੀ ਪਿਛਲੀ ਸੀਟ 'ਤੇ ਸੂਟਕੇਸ ਪਿਆ ਸੀ, ਜਿਸ ਵਿੱਚ ਸੋਨੇ ਦੇ ਗਹਿਣੇ ਅਤੇ ਨਕਦੀ ਸੀ। ਹਾਲੇ 2 ਮਿੰਟ ਵੀ ਨਹੀਂ ਹੋਏ ਕਿ ਜਦੋਂ ਉਹ ਕਾਰ ਅੰਦਰ ਆਏ ਤਾਂ ਦੇਖਿਆ ਕਿ ਪਿਛਲੀ ਸੀਟ ਤੋਂ ਸੂਟਕੇਸ ਗਾਇਬ ਸੀ। ਪਿਛਲੀ ਖਿੜਕੀ ਦਾ ਸ਼ੀਸ਼ਾ ਵੀ ਤੋੜਿਆ ਹੋਇਆ ਸੀ।

ਨਵੰਬਰ ਮਹੀਨੇ ਸੀ ਪੁੱਤ ਦਾ ਵਿਆਹ : ਗੁਰਵਿੰਦਰ ਕੌਰ ਅਨੁਸਾਰ ਉਸਦੇ ਲੜਕੇ ਦਾ ਵਿਆਹ ਨਵੰਬਰ ਵਿੱਚ ਹੈ। ਇਸ ਲਈ ਉਨ੍ਹਾਂ ਨੇ ਸੋਨੇ ਦੇ ਗਹਿਣੇ ਪਹਿਲਾਂ ਹੀ ਖਰੀਦ ਲਏ ਸਨ। ਉਹ ਜਗਰਾਓਂ ਤੋਂ ਸਰਹੰਦ ਜਾ ਰਹੇ ਸਨ। ਕੁਆਟਰਾਂ ਵਿੱਚ ਸੋਨਾ ਅਤੇ ਨਕਦੀ ਸੁਰੱਖਿਅਤ ਨਹੀਂ ਸੀ। ਇਸ ਕਾਰਨ ਉਹ ਨਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਇਹ ਵਾਰਦਾਤ ਹੋ ਗਈ।

ਪੁਲਿਸ ਨੂੰ ਸ਼ੱਕੀ ਲੱਗ ਰਿਹਾ ਮਾਮਲਾ : ਦੂਜੇ ਪਾਸੇ ਪੁਲਿਸ ਵੀ ਇਸ ਘਟਨਾ ਨੂੰ ਲੈ ਕੇ ਦੁਚਿੱਤੀ ਵਿੱਚ ਹੈ। ਸਿਟੀ ਥਾਣਾ 1 ਦੇ ਐਸਐਚਓ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਪਹਿਲੀ ਨਜ਼ਰ ਤੋਂ ਮਾਮਲਾ ਸ਼ੱਕੀ ਨਜ਼ਰ ਆ ਰਿਹਾ ਹੈ, ਕਿਉਂਕਿ ਸਫ਼ਰ ਦੌਰਾਨ ਇੰਨਾ ਸੋਨਾ ਆਪਣੇ ਨਾਲ ਲੈ ਕੇ ਜਾਣਾ ਸਮਝਦਾਰੀ ਦੀ ਗੱਲ ਨਹੀਂ ਹੈ। ਐੱਸਐੱਚਓ ਨੇ ਦੱਸਿਆ ਕਿ ਜਿੱਥੇ ਇਹ ਘਟਨਾ ਵਾਪਰੀ ਉੱਥੇ ਕੋਈ ਕੈਮਰੇ ਨਹੀਂ ਹਨ। ਰੋਡ ਉਪਰ ਬਾਕੀ ਕੈਮਰੇ ਦੇਖੇ ਜਾ ਰਹੇ ਹਨ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਉਮੀਦ ਹੈ ਕਿ ਇਸ ਵਾਰਦਾਤ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.