ETV Bharat / state

ਬਠਿੰਡਾ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 35 - ਬਠਿੰਡਾ ਕੋਰੋਨਾ ਵਾਇਰਸ

ਸ਼ਨੀਵਾਰ ਨੂੰ 33 ਹੋਰ ਮਰੀਜ਼ਾਂ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ। ਪੌਜ਼ੀਟਿਵ ਮਰੀਜ਼ਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਬਣੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਦਿੱਤਾ ਗਿਆ ਹੈ।

corona
corona
author img

By

Published : May 3, 2020, 1:19 PM IST

ਬਠਿੰਡਾ: ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ 33 ਹੋਰ ਮਰੀਜ਼ਾਂ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਪੌਜ਼ੀਟਿਵ ਮਰੀਜ਼ਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਬਣੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਦਿੱਤਾ ਗਿਆ ਹੈ।

ਵੀਡੀਓ

ਜਾਣਕਾਰੀ ਲਈ ਦੱਸ ਦਈਏ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਮਰੀਜ਼ ਹਜ਼ੂਰ ਸਾਹਿਬ ਤੋਂ ਆਏ ਹੋਏ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਸੰਗਤਾਂ ਨੂੰ ਬੱਸਾਂ ਰਾਹੀਂ ਪੰਜਾਬ ਲਿਆਂਦਾ ਅਤੇ ਬਠਿੰਡਾ ਦੇ ਵਿੱਚ ਡੂਮਵਾਲੀ ਬੈਰੀਅਰ ਜੋ ਕਿ ਹਰਿਆਣਾ ਪੰਜਾਬ ਦਾ ਬੈਰੀਅਰ ਹੈ, ਉੱਥੇ ਹੀ ਸਾਰੀਆਂ ਸੰਗਤਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ 126 ਸੰਗਤਾਂ ਦਾ ਟੈਸਟ ਕੀਤਾ ਗਿਆ ਸੀ, ਜਿਸ ਦੇ ਵਿੱਚੋਂ 33 ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਹੈ।

ਇਹ ਵੀ ਪੜ੍ਹੋ: ਦਿੱਲੀ ਹਿੰਸਾ ਮਾਮਲੇ 'ਚ ਦੋਸ਼ੀ ਆਪ ਆਗੂ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਖਾਰਜ

ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਦਾ ਕਹਿਣਾ ਹੈ ਕਿ ਜ਼ਿਲ੍ਹਾ ਵਾਸੀਆਂ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ, ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਹੀ ਮਰੀਜ਼ਾਂ ਦੀ ਸਿਹਤ ਦਾ ਧਿਆਨ ਰੱਖ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ 99 ਨਵੇਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 335 ਵਿਅਕਤੀਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਦੱਸੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.