ਮਾਛੀਵਾੜਾ: ਇਲਾਕੇ ਦੇ ਇੱਕ ਪਿੰਡ ਵਿੱਚ 5 ਬੱਚਿਆਂ ਦੇ ਪਿਓ ਵੱਲੋਂ ਇੱਕ 13 ਸਾਲਾ ਨਾਬਾਲਗ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ 5 ਬੱਚਿਆਂ ਦੇ ਪਿਓ ਵੱਲੋਂ ਨਾਬਾਲਗ ਨਾਲ ਕਈ ਮਹੀਨਿਆਂ ਤੋਂ ਸਰੀਰਕ ਸਬੰਧ ਬਣਾਏ ਜਾ ਰਹੇ ਸਨ, ਜਿਸ ਤੋਂ ਬਾਅਦ ਉਹ ਗਰਭਵਤੀ ਹੋ ਗਈ। ਦੋਸ਼ੀ ਨੇ ਦੱਸਿਆ ਕਿ ਉਸ ਨੇ ਅਤੇ ਕੁੜੀ ਦੀ ਮਾਂ ਨੇ ਮਿਲ ਕੇ ਉਸ ਦਾ ਗਰਭਪਾਤ ਕਰਵਾ ਦਿੱਤਾ।
ਪੀੜਤ ਕੁੜੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦੇ ਘਰ ਦੇ ਨੇੜੇ ਪਿੰਡ ਦੇ ਨੌਜਵਾਨ ਸ਼ੰਕਰ ਦਾ ਆਉਣਾ-ਜਾਣਾ ਸੀ। ਕੁੱਝ ਮਹੀਨੇ ਪਹਿਲਾਂ ਉਨ੍ਹਾਂ ਦੀ ਨਾਬਾਲਗ ਕੁੜੀ ਸ਼ੰਕਰ ਦੇ ਘਰ ਗਈ, ਜਿੱਥੇ ਕਿ ਉਸ ਨੂੰ ਡਰਾ-ਧਮਕਾ ਕੇ ਸਰੀਰਕ ਸਬੰਧ ਬਣਾ ਲਏ ਗਏ। ਉਸ ਤੋਂ ਬਾਅਦ ਨਾਬਾਲਗ ਧੀ ਨਾਲ ਜਬਰ ਜਨਾਹ ਕਰਦਾ ਰਿਹਾ, ਜਿਸ ਕਾਰਣ ਉਹ ਗਰਭਵਤੀ ਹੋ ਗਈ। ਪੀੜਤ ਕੁੜੀ ਦੇ ਪਿਤਾ ਨੇ ਮੰਗ ਕੀਤੀ ਦੋਸ਼ੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ।
ਇਸ ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਰਾਜ ਪਰਮਿੰਦਰ ਕੌਰ ਨੇ ਕਿਹਾ ਕਿ ਪੀੜਤ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੁੜੀ ਗਰਭਵਤੀ ਸੀ ਅਤੇ ਉਸ ਦਾ ਗਰਭਪਾਤ ਕਰਵਾਇਆ ਗਿਆ ਜਾਂ ਨਹੀਂ।