ETV Bharat / state

ਲੁਧਿਆਣਾ 'ਚ ਨਾਂਦੇੜ ਸਾਹਿਬ ਤੋਂ ਪਰਤੇ 6 ਸ਼ਰਧਾਲੂ, ਸਿੱਧਾ ਲਿਜਾਇਆ ਗਿਆ ਸਿਵਲ ਹਸਪਤਾਲ - ਨਾਂਦੇੜ ਸਾਹਿਬ

ਲੁਧਿਆਣਾ ਵਿੱਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਲਗਾਤਾਰ ਕੋਰੋਨਾ ਪੌਜ਼ੀਟਿਵ ਆ ਰਹੇ ਹਨ। ਲੁਧਿਆਣਾ ਵਿੱਚ 100 ਤੋਂ ਵੱਧ ਸ਼ਰਧਾਲੂ ਹੁਣ ਤੱਕ ਕੋਰੋਨਾ ਪੌਜ਼ੀਟਿਵ ਆ ਚੁੱਕੇ ਹਨ।

ਫ਼ੋਟੋ।
ਫ਼ੋਟੋ।
author img

By

Published : May 1, 2020, 3:28 PM IST

ਲੁਧਿਆਣਾ: ਪੰਜਾਬ ਵਿੱਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਲਗਾਤਾਰ ਕੋਰੋਨਾ ਪੌਜ਼ੀਟਿਵ ਆ ਰਹੇ ਹਨ ਜਿਸ ਕਰਕੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਲੁਧਿਆਣਾ ਵਿੱਚ 100 ਤੋਂ ਵੱਧ ਸ਼ਰਧਾਲੂ ਹੁਣ ਤੱਕ ਕੋਰੋਨਾ ਪੌਜ਼ੀਟਿਵ ਆ ਚੁੱਕੇ ਹਨ।

ਵੇਖੋ ਵੀਡੀਓ

ਅੱਜ ਲੁਧਿਆਣਾ ਵਿੱਚ ਹਜ਼ੂਰ ਸਾਹਿਬ ਤੋਂ 6 ਹੋਰ ਸ਼ਰਧਾਲੂ ਪਰਤੇ ਹਨ ਜਿਨ੍ਹਾਂ ਨੂੰ ਸਿੱਧਾ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ ਹੈ। ਇਸ ਮੌਕੇ ਸਰਕਾਰੀ ਬੱਸ ਦੇ ਕਲੈਕਟਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਵੇਂ ਹੁਣ ਸਮਾਜਿਕ ਦੂਰੀ ਧਿਆਨ ਵਿੱਚ ਰੱਖਦਿਆਂ ਸਵਾਰੀਆਂ ਨੂੰ ਲਿਆਂਦਾ ਜਾ ਰਿਹਾ ਹੈ।

ਬੱਸ ਦੇ ਕੰਡਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਹਜ਼ੂਰ ਸਾਹਿਬ ਤੋਂ ਆਏ ਨੇ ਅਤੇ ਉੱਥੋਂ ਸਰਕਾਰੀ ਵਾਲਵੋ ਬੱਸ ਰਾਹੀਂ 6 ਸ਼ਰਧਾਲੂਆਂ ਨੂੰ ਲੁਧਿਆਣਾ ਲਿਆਂਦਾ ਗਿਆ ਹੈ ਅਤੇ ਇਨ੍ਹਾਂ ਨੂੰ ਬਿਨਾਂ ਕਿਤੇ ਰੁਕੇ ਪਹਿਲਾਂ ਸਿਵਲ ਹਸਪਤਾਲ ਲਜਾਇਆ ਗਿਆ।

ਉਨ੍ਹਾਂ ਦੱਸਿਆ ਕਿ ਏਸੀ ਬੱਸ ਰਾਹੀਂ ਹਜ਼ੂਰ ਸਾਹਿਬ ਤੋਂ ਦੋ ਦਿਨ ਦਾ ਸਮਾਂ ਲੁਧਿਆਣਾ ਆਉਣ ਵਿੱਚ ਲੱਗਦਾ ਹੈ ਅਤੇ ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਬੱਸ ਦੇ ਵਿੱਚ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਵੇਂ ਖਾਣ-ਪੀਣ ਦਾ ਸੈਨੇਟਾਈਜ਼ਰ ਦਾ ਵਿਸ਼ੇਸ਼ ਪ੍ਰਬੰਧ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.