ਲੁਧਿਆਣਾ: ਜਿੱਥੇ ਪੂਰਾ ਦੇਸ਼ ਕੋਰੋਨਾ ਲਾਗ ਨਾਲ ਲੜ ਰਿਹਾ ਹੈ, ਉੱਥੇ ਹੀ ਅਜਿਹੀ ਸਥਿਤੀ 'ਚ ਸਾਹਨੇਵਾਲ ਦੇ ਪਿੰਡ ਕਟਾਣੀ 'ਚ 6 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬੱਚੀ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਤੇ ਬੱਚੀ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ।
ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਇੱਕ ਭੱਠੇ 'ਤੇ ਰਹਿੰਦੇ ਹਨ। ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਉਹ ਆਪਣੇ ਘਰ 'ਚ ਰੋਟੀ ਬਣਾ ਰਹੀ ਸੀ ਤੇ ਉਨ੍ਹਾਂ ਨੂੰ ਉਸ ਦੇ ਵੱਡੇ ਮੁੰਡੇ ਨੇ ਆ ਕੇ ਇਸ ਬਾਰੇ ਸੁਚਿਤ ਕੀਤਾ, ਜਿਸ ਮਗਰੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਹ ਵਿਅਕਤੀ ਬੱਚੀ ਨਾਲ ਜਬਰ ਜਨਾਹ ਕਰ ਰਿਹਾ ਸੀ। ਉਸ ਨੂੰ ਜਦੋਂ ਜਾ ਕੇ ਰੋਕਿਆ ਤਾਂ ਉਹ ਮੌਕਾ ਵੇਖ ਕੇ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਬੱਚੀ ਨਾਲ ਹੋਏ ਜਬਰ ਜਨਾਹ ਦੀ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਸਾੜਣ ਦਾ ਸਿਲਸਲਾ ਹੋਇਆ ਸ਼ੁਰੂ
ਡਾਕਟਰ ਰਵਿੰਦਰ ਕੌਰ ਨੇ ਦੱਸਿਆ ਕਿ ਪਰਿਵਾਰਕ ਮੈਬਰਾਂ ਮੁਤਬਾਕ ਬੱਚੀ ਨਾਲ ਜਬਰ ਜਨਾਹ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬੱਚੀ ਦੇ ਸਰੀਰ 'ਤੇ ਨਿਸ਼ਾਨ ਹਨ। ਉਨ੍ਹਾਂ ਨੇ ਕਿਹਾ ਕਿ ਬੱਚੀ ਦੇ ਸੈਪਲ ਲਏ ਜਾ ਚੁੱਕੇ ਹਨ ਬਾਕੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲਗੇਗਾ। ਉਨ੍ਹਾਂ ਨੇ ਕਿਹਾ ਕਿ ਬੱਚੀ ਨੂੰ ਫਸਟ ਏਡ ਦਿੱਤਾ ਗਿਆ ਹੈ। ਬੱਚੀ ਹੁਣ ਠੀਕ ਹੈ। ਉਨ੍ਹਾਂ ਨੇ ਕਿਹਾ ਕਿ ਪੁੁਲਿਸ ਨੂੰ ਇਸ ਦੀ ਇਤਲਾਹ ਦੇ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਬੱਚੀ ਨਾਲ ਜਬਰ ਜਨਾਹ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪਹੁੰਚ ਕੇ ਬੱਚੀ ਦੇ ਪਿਤਾ ਮਾਂ ਦਾ ਬਿਆਨ ਲਿਆ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।