ETV Bharat / state

ਅਵਾਰਾ ਕੁੱਤਿਆਂ ਦਾ ਕਹਿਰ, 8 ਸਾਲਾ ਬੱਚੇ ਨੂੰ ਨੋਚਿਆ - ਤਾਜਗੰਜ

ਤਾਜਗੰਜ ਮੁਹੱਲੇ ਦੇ ਵਾਰਡ ਨੰਬਰ 52 ਚ ਆਵਾਰਾ ਕੁੱਤਿਆਂ ਨੇ 8 ਸਾਲ ਦੇ ਬੱਚੇ ਨੂੰ ਬੁਰੀ ਤਰਾਂ ਨੋਚ ਲਿਆ ਜਿਸ ਤੋਂ ਬਾਅਦ ਬੱਚੇ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਲਗਾਤਾਰ ਕਾਰਪੋਰੇਸ਼ਨ 'ਤੇ ਦੋਸ਼ ਲਗਾਏ ਜਾ ਰਹੇ ਹਨ ਵਾਰ-ਵਾਰ ਸ਼ਿਕਾਇਤ ਕਰਨ 'ਤੇ ਵੀ ਪ੍ਰਸ਼ਾਸਨ ਵੱਲੋਂ ਕੁੱਤਿਆਂ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ।

ਅਵਾਰਾ ਕੁੱਤਿਆਂ ਦਾ ਕਹਿਰ
ਅਵਾਰਾ ਕੁੱਤਿਆਂ ਦਾ ਕਹਿਰ
author img

By

Published : Nov 2, 2020, 7:12 PM IST

ਲੁਧਿਆਣਾ : ਲੁਧਿਆਣਾ ਦੇ ਤਾਜਗੰਜ ਮੁਹੱਲੇ ਦੇ ਵਾਰਡ ਨੰਬਰ 52 ਦੇ ਵਿੱਚ ਆਵਾਰਾ ਕੁੱਤਿਆਂ ਨੇ 8 ਸਾਲ ਦੇ ਬੱਚੇ ਨੂੰ ਬੁਰੀ ਤਰਾਂ ਨੋਚ ਲਿਆ ਜਿਸ ਤੋਂ ਬਾਅਦ ਬੱਚੇ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਬੱਚੇ ਨੂੰ 15 ਥਾਵਾਂ 'ਤੇ ਕੁੱਤਿਆਂ ਨੇ ਕੱਟਿਆ ਹੈ ਬੱਚੇ ਦੀ ਹਾਲਤ ਗੰਭੀਰ ਹੈ। ਇਸ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਜਾਰੀ ਹੋਈ ਹੈ।

ਪੀੜਤ ਦੀ ਦਾਦੀ ਨੇ ਦੱਸਿਆ ਕਿ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਉਨ੍ਹਾਂ ਵੱਲੋਂ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ, ਉਨ੍ਹਾਂ ਕਿਹਾ ਕਿ ਵੋਟਾਂ ਲੈਣ ਤੋਂ ਬਾਅਦ ਕੌਂਸਲਰ ਮਲਹੋਤਰਾ ਇਲਾਕੇ ਵਿੱਚ ਵੀ ਨਹੀਂ ਆਏ। ਜਦੋਂ ਕਿ ਦੂਜੇ ਪਾਸੇ ਡਿਪਟੀ ਮੇਅਰ ਨੇ ਕਿਹਾ ਕਿ ਉਹ ਬੀਤੇ ਦਿਨ ਹੀ ਇਲਾਕੇ ਵਿੱਚ ਗਏ ਸਨ।

ਅਵਾਰਾ ਕੁੱਤਿਆਂ ਦਾ ਕਹਿਰ

ਪੀੜਤ ਬੱਚੇ ਦੀ ਦਾਦੀ ਭੁਪਿੰਦਰ ਕੌਰ ਨੇ ਦੱਸਿਆ ਕਿ ਬੱਚਾ ਟਿਯੂਸ਼ਨ ਪੜ੍ਹ ਕੇ ਆ ਰਿਹਾ ਸੀ ਜਦੋਂ ਉਸ ਦੇ ਮੁਹੱਲੇ ਦੇ ਹੀ ਕੁਝ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਨਾ ਕਿਹਾ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਲੰਮੇ ਸਮੇਂ ਤੋਂ ਹੈ ਪਰ ਪ੍ਰਸ਼ਾਸਨ ਨੂੰ ਵਾਰ ਵਾਰ ਸ਼ਿਕਾਇਤ ਕਰਨ ਤੇ ਵੀ ਇਸ ਸਮੱਸਿਆ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਦੂਜੇ ਪਾਸੇ ਇਲਾਕੇ ਦੇ ਕੌਸਲਰ ਅਤੇ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਕਿਹਾ ਹੈ ਕਿ ਕਾਰਪੋਰੇਸ਼ਨ ਕੁੱਤਿਆਂ ਦੀ ਨਸਬੰਦੀ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਸਕਦਾ, ਉਨ੍ਹਾਂ ਕਿਹਾ ਕਿ ਕੁੱਤਿਆਂ ਨੂੰ ਮਾਰਨਾ ਜ਼ੁਰਮ ਹੈ, ਮੇਨਕਾ ਗਾਂਧੀ ਨੇ ਇਸ ਖਿਲਾਫ ਸਖ਼ਤ ਕਾਨੂੰਨ ਬਣਾਏ ਹੋਏ ਹਨ, ਉਨ੍ਹਾਂ ਇਹ ਵੀ ਕਿਹਾ ਕਿ ਉਹ ਇਲਾਕੇ ਵਿੱਚ ਗਏ ਸਨ ਪਰ ਇਲਾਕਾ ਵਾਸੀਆਂ ਨੇ ਇਸ ਸਬੰਧੀ ਉਨ੍ਹਾਂ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ।

ਸੋ ਇਕ ਪਾਸੇ ਜਿੱਥੇ ਪਰਿਵਾਰ ਵੱਲੋਂ ਲਗਾਤਾਰ ਕਾਰਪੋਰੇਸ਼ਨ ਤੇ ਦੋਸ਼ ਲਗਾਏ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਕਾਰਪੋਰੇਸ਼ਨ ਕਿਸੇ ਤਰ੍ਹਾਂ ਦੀ ਕਾਰਵਾਈ ਨਾ ਕਰਨ ਨੂੰ ਆਪਣੀ ਮਜਬੂਰੀ ਦੱਸ ਰਿਹਾ ਹੈ ।

ETV Bharat Logo

Copyright © 2025 Ushodaya Enterprises Pvt. Ltd., All Rights Reserved.