ਲੁਧਿਆਣਾ: ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨੌਜਵਾਨਾਂ ਦੀ ਸਿਹਤ ਸੰਭਾਲ ਲਈ ਹੁਣ ਕਾਲਜਾਂ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਕਾਲਜ ਦੇ ਵਿੱਚ ਸੱਭਿਆਚਾਰਕ ਅਤੇ ਖੇਡ ਮੁਕਾਬਲੇ ਕਰਵਾਕੇ ਹੁਨਰਮੰਦ ਨੌਜਵਾਨਾਂ ਨੂੰ ਸਰਾਹਿਆ ਜਾ ਰਿਹਾ ਹੈ। ਅਜਿਹਾ ਹੀ ਹੀਲਾ ਕੀਤਾ ਜਾ ਰਿਹਾ ਹੈ ਲੁਧਿਆਣਾ ਦੇ ਗੁਰੂ ਨਾਨਕ ਦੇਵ ਚੈਰੀਟੇਬਲ ਟਰੱਸਟ ਵੱਲੋਂ ਜਿਥੇ ਲੁਧਿਆਣਾ ਦੇ ਵਿੱਚ ਗੁਰੂ ਨਾਨਕ ਦੇਵ ਗਰੁੱਪ ਦੇ ਅਧੀਨ ਚੱਲ ਰਹੇ ਤਿੰਨ ਵੱਖ-ਵੱਖ ਕਾਲਜਾਂ ਦੇ ਵਿੱਚ ਸੱਭਿਆਚਾਰਕ ਅਤੇ ਖੇਡ ਮੁਕਾਬਲੇ ਕਰਵਾਏ ਗਏ ਨੇ। ਜਿਨ੍ਹਾਂ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਪੰਜਾਬ ਦੇ ਵਿੱਚ ਜਿਸ ਤਰ੍ਹਾਂ ਨਸ਼ੇ ਨੂੰ ਲੈ ਕੇ ਅਕਸਰ ਹੀ ਨੌਜਵਾਨਾਂ ਤੇ ਤੋਹਮਤਾਂ ਲੱਗੀਆਂ ਰਹਿੰਦੀਆਂ ਨੇ ਉਸ ਦੇ ਮੱਦੇਨਜ਼ਰ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ।
ਨੌਜਵਾਨਾਂ ਨੂੰ ਸਭਿਆਚਾਰ ਨਾਲ ਜੋੜਨ ਦਾ ਮਕਸਦ: ਇਸੇ ਤਹਿਤ ਲੁਧਿਆਣਾ ਕਾਲਜ ਦੇ ਚੇਅਰਮੈਨ ਡਾਕਟਰ ਬਲਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਆਪਣੇ ਧਰਮ ਦੇ ਨਾਲ ਆਪਣੇ ਵਿਰਸੇ ਦੇ ਨਾਲ ਜੋੜਨ ਲਈ 3 ਦਿਨ ਦਾ ਕਾਲਜ ਵਿੱਚ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿਸ ਵਿੱਚ ਖੇਡਾਂ ਦੇ ਨਾਲ ਵਿਦਿਆਰਥੀਆਂ ਵੱਲੋ ਸੱਭਿਆਚਾਰਕ ਮੁਕਾਬਲਿਆਂ ਦੇ ਵਿਚ ਵੀ ਹਿੱਸਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਬਦ ਕੀਰਤਨ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ ਹੈ। ਜਿਸ ਦਾ ਮੁੱਖ ਮਕਸਦ ਬੱਚਿਆਂ ਨੂੰ ਵੱਧ ਤੋਂ ਵੱਧ ਆਪਣੇ ਵਿਰਸੇ ਅਤੇ ਸਭਿਆਚਾਰ ਦੇ ਨਾਲ ਜੋੜਨਾ ਹੈ ਤਾਂ ਜੋ ਉਹ ਸਮਾਜ ਦੀਆਂ ਕੁਰੀਤੀਆਂ ਤੋਂ ਵੀ ਪੜ੍ਹਾਈ ਦੇ ਨਾਲ-ਨਾਲ ਸਬਕ ਸਿੱਖ ਸਕਣ। ਇਸ ਮੌਕੇ ਮੈਨੇਜਰ ਬਲਵਿੰਦਰ ਵਾਲਿਆਂ ਨੇ ਕਿਹਾ ਕਿ ਸਮੇਂ ਦੇ ਨਾਲ ਸਮਾਜ ਦੇ ਵਿੱਚ ਵੱਡੇ ਬਦਲਾਵ ਆਏ ਨੇ ਪਰ ਸਾਡੀ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਦੇਣ ਲਈ ਅਜਿਹੇ ਸਮਾਗਮ ਕਰਵਾਉਣੇ ਬੇਹੱਦ ਜ਼ਰੂਰੀ ਹੈ। ਕਿਓਂਕਿ ਪਹਿਲਾ ਵੀ ਇਹ ਸਮਾਗਮ ਕਰਵਾਏ ਜਾਂਦੇ ਰਹੇ ਹਨ ਤੇ ਇਹ 20 ਵਾਂ ਸਮਾਗਮ ਹੈ , ਕਿਓਂਕਿ ਪਹਿਲਾਂ ਕੋਰੋਨਾ ਕਰਕੇ ਦੋ ਸਾਲ ਇਹ ਸਮਾਗਮ ਨਹੀਂ ਹੋਇਆ।
ਇਹ ਵੀ ਪੜ੍ਹੋ : Coronavirus Update: ਦੇਸ਼ ਵਿੱਚ 35 ਹਜ਼ਾਰ ਤੋਂ ਪਾਰ ਕੋਰੋਨਾ ਕੇਸ, ਪੰਜਾਬ 'ਚ ਕੋਰੋਨਾ ਨਾਲ 3 ਮੌਤਾਂ, ਮੌਕ ਡਰਿੱਲ ਦਾ ਅੱਜ ਦੂਜਾ ਦਿਨ
ਨੌਜਵਾਨਾਂ ਦੇ ਸਰੀਰਕ ਵਿਕਾਸ ਲਈ ਜਰੂਰੀ ਪ੍ਰੋਗਰਾਮ: ਉਥੇ ਹੀ ਇਸ ਸਮਾਗਮ ਵਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਮੁੱਖ ਪ੍ਰਬੰਧਕ ਡਾਕਟਰ ਇਕਬਾਲ ਸਿੰਘ ਵਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਨਸਿਕ ਦੇ ਨਾਲ ਸਰੀਰਿਕ ਤੌਰ ਤੇ ਵਿਕਾਸ ਹੋਣਾ ਵੀ ਬੇਹੱਦ ਜ਼ਰੂਰੀ ਹੈ। ਜਿਸ ਲਈ ਖੇਡਾਂ ਅਹਿਮ ਯੋਗਦਾਨ ਪਾਉਂਦੀਆਂ ਨੇ, ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਸਮਾਜਿਕ ਕਦਰਾ ਕੀਮਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਭਵਿੱਖ ਵਿੱਚ ਉਹ ਬਹਿਤਰ ਬਣ ਸਕਣ ਉਨ੍ਹਾਂ ਦੱਸਿਆ ਕਿ 3 ਕਾਲਜ ਦੇ ਸੈਕੜੇ ਵਿਦਿਆਰਥੀਆਂ ਦੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਹੈ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੁੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਨੇ। ਇਸ ਦੇ ਨਾਲ ਡਾਕਟਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਕਾਰਜ ਜਾਰੀ ਰਹਿਣਗੇ। ਅਜਿਹੇ ਸਮਾਗਮਾਂ ਕਰਕੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਾਲਜ ਯੂਨੀਵਰਸਟੀਆਂ ਵਿਚ ਅਜਿਹਾ ਹੋਵੇਗਾ ਤਾਂ ਜੋ ਨੌਜਵਾਨਾਂ ਨੂੰ ਸੇਂਧ ਮਿਲੇਗੀ।