ਲੁਧਿਆਣਾ: ਸੂਬੇ ਵਿੱਚ ਲੜਕੀਆਂ ਨਾਲ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਨਾਬਾਲਿਗ ਲੜਕੀ ਨੂੰ ਆਪਣੇ ਪਿਆਰ ਦੇ ਜਾਲ ਵਿਚ ਸੋਸ਼ਲ ਮੀਡੀਆ ’ਤੇ ਫਸਾ ਕੇ ਮੁਲਜ਼ਮ ਨੇ ਪਹਿਲਾਂ ਉਸ ਨਾਲ ਘਿਨੌਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਲੜਕੀ ਦੇ ਘਰ ਆਉਣ ਲੱਗ ਪਿਆ ਉਸ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ ਅਤੇ ਫਿਰ ਤਿਜੋਰੀ ’ਚੋਂ ਪੈਸੇ ਚੋਰੀ ਕਰਨ ਲੱਗ ਗਿਆ ਅਤੇ ਜਦੋਂ ਪਰਿਵਾਰ ਨੂੰ ਤਿਜੋਰੀ ’ਚੋਂ ਪੈਸੇ ਚੋਰੀ ਹੋਏ ਅਤੇ ਸੋਨਾ ਚੋਰੀ ਹੋਣ ਦਾ ਪਤਾ ਲੱਗਾ ਤਾਂ ਇਸ ਪੂਰੇ ਮਾਮਲੇ ਦਾ ਖੁਲਾਸਾ ਹੋਇਆ।
ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੜਕੀ ਦੇ ਬਿਆਨ ਕਲਮਬੱਧ ਕਰਕੇ ਮਾਮਲਾ ਦਰਜ ਕਰ ਲਿਆ ਹੈ। ਲੜਕਾ ਤੇ ਲੜਕੀ ਦੋਵੇਂ ਹੀ ਨਾਬਾਲਿੰਗ ਦੱਸੇ ਜਾ ਦੱਸੇ ਜਾ ਰਹੇ ਹਨ। ਪੀੜਤਾ ਨੇ ਆਪਣੇ ਬਿਆਨਾਂ ਦੇ ਵਿੱਚ ਪੁਲਿਸ ਨੂੰ ਦੱਸਿਆ ਹੈ ਕਿ ਉਹ ਉਸ ਨੂੰ ਡਰਾਉਂਦਾ ਧਮਕਾਉਂਦਾ ਸੀ ਉਸ ਨੂੰ ਮਿਲਣ ਦੇ ਬਹਾਨੇ ਬਣਾਉਂਦਾ ਰਹਿੰਦਾ ਸੀ ਇੰਨ੍ਹਾਂ ਹੀ ਨਹੀਂ ਉਸ ਨੇ ਬੱਸ ਸਟੈਂਡ ਨੇੜੇ ਇਕ ਹੋਟਲ ਵਿਚ ਜਾ ਕੇ ਉਸ ਦੀ ਮਰਜ਼ੀ ਤੋਂ ਬਗੈਰ ਉਸ ਨਾਲ ਬਲਾਤਕਾਰ ਵੀ ਕੀਤਾ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪੀੜਤਾ ਨੇ ਦੱਸਿਆ ਕਿ 4 ਤੋਂ 5 ਲੱਖ ਰੁਪਏ ਦੀ ਨਕਦੀ ਅਤੇ 3 ਸੋਨੇ ਦੀਆਂ ਮੁੰਦਰੀਆਂ ਚੋਰੀ ਹੋਈਆਂ ਹਨ ਜਿਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਿਸ ਨੇ ਪੋਕਸੋ ਐਕਟ ਦੇ ਤਹਿਤ ਆਈ ਪੀ ਸੀ 376, 380, 506 ਲਗਾਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਰੇਸੀ ਦੇ ਮੁੱਖ ਮੁਨਸ਼ੀ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਇਹ ਮਾਮਲਾ ਆਇਆ ਸੀ ਕਿ ਸੋਸ਼ਲ ਮੀਡੀਆ ’ਤੇ ਇਕ ਲੜਕੇ ਵੱਲੋਂ ਲੜਕੀ ਨੂੰ ਵਰਗਲਾ ਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਹੈ ਅਤੇ ਉਸ ਤੋਂ ਪੈਸੇ ਅਤੇ ਗਹਿਣੇ ਵੀ ਲੈ ਗਏ ਹਨ। ਉਨ੍ਹਾਂ ਕਿਹਾ ਕਿ ਪੀੜਤਾ ਦੇ ਬਿਆਨਾਂ ਤੋਂ ਬਾਅਦ ਸੀਨੀਅਰ ਅਫਸਰਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੋਕਸੋ ਐਕਟ ਦੇ ਤਹਿਤ ਧਰਾਵਾਂ ਲਾਈਆਂ ਗਈਆਂ ਹਨ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਈ ਸਟੈਂਪਿੰਗ ਨੂੰ ਲੈਕੇ ਪੰਜਾਬ ਦੇ ਵਕੀਲ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ