ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੀ ਹਾਈਟੈੱਕ ਅਤੇ ਕੇਂਦਰੀ ਜੇਲ੍ਹ ਅਕਸਰ ਚਰਚਾ ਵਿੱਚ ਰਹਿੰਦੀ ਹੈ, ਜੇਲ੍ਹ ਵਿੱਚੋਂ ਆਏ ਦਿਨ ਵੱਡੀ ਗਿਣਤੀ ਵਿੱਚ ਮੋਬਾਇਲ ਫੋਨ ਫੜੇ ਜਾਂਦੇ ਹਨ। ਇਸ ਤੋਂ ਇਲਾਵਾ ਜੇਲ੍ਹ ਵਿੱਚੋਂ ਹੀ ਕੈਦੀ ਜਾਂ ਹਵਾਲਾਤੀ ਫੋਨ ਉੱਤੇ ਲੋਕਾਂ ਨੂੰ ਧਮਕੀਆਂ ਦਿੰਦੇ ਹਨ, ਕਈ ਵਾਰੀ ਨਸ਼ਾ ਸਪਲਾਈ ਦੇ ਮਾਮਲੇ ਸਾਹਮਣੇ ਆਉਂਦੇ ਹਨ। ਬੀਤੇ ਦਿਨ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚੋਂ ਹਵਾਲਾਤੀਆਂ ਦੀ ਜਨਮਦਿਨ ਮਨਾਉਂਦਿਆਂ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਏਡੀਜੀਪੀ ਦੁਆਰਾ ਸਖਤ ਨੋਟਿਸ ਲਿਆ ਗਿਆ। ਇਸ ਮਾਮਲੇ ਵਿੱਚ ਜਾਂਚ ਦੇ ਆਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਵਿੱਚ ਦੱਸ ਦੇ ਕਰੀਬ ਮੁਲਜ਼ਮਾਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਹੈ ।
10 ਮੁਲਜ਼ਮਾਂ ਖਿਲਾਫ ਮਾਮਲਾ ਦਰਜ: ਜਾਣਕਾਰੀ ਦਿੰਦੇ ਹੋਏ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ 31 ਦਸੰਬਰ ਨੂੰ ਵੀਡੀਓ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਜੇਲ੍ਹ ਵਿੱਚ ਜਾਂਚ ਕੀਤੀ ਗਈ ਸੀ ਅਤੇ ਬੰਦ ਮੁਲਜ਼ਮਾਂ ਤੋਂ ਮੋਬਾਇਲ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਕੰਧ ਵਿੱਚ ਮਾਰ ਕੇ ਮੋਬਾਇਲ ਤੋੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 10 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈਕੇ ਲਗਾਤਾਰ ਸਿਆਸਤ ਵੀ ਗਰਮਾਈ ਹੋਈ ਸੀ।
ਵਿਰੋਧੀ ਪਾਰਟੀਆਂ ਨੇ ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਲੈਕੇ ਸਵਾਲ ਖੜ੍ਹੇ ਕੀਤੇ ਗਏ ਸਨ ਜਿਸ ਨੂੰ ਲੈਕੇ ਮੁਕਦਮਾ 714 ਪੁਲਿਸ ਨੇ ਦਰਜ ਕੀਤਾ ਸੀ। ਪੁਲਿਸ ਨੇ ਇਸ ਮੁਕੱਦਮੇ ਵਿੱਚ 10 ਹੋਰ ਹਵਾਲਾਤੀਆਂ ਨੂੰ ਐਡ ਕੀਤਾ ਗਿਆ ਹੈ। ਮੁਕੱਦਮੇ ਦੀ ਤਫਤੀਸ਼ ਡਵੀਜ਼ਨ ਨੰਬਰ 7 ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ 10 ਹਵਾਲਾਤੀਆਂ ਉੱਤੇ ਮਾਮਲਾ ਦਰਜ ਕਰਨ ਬਾਰੇ ਦੱਸਦਿਆਂ ਉਨ੍ਹਾਂ ਦੇ ਨਾਮ ਵੀ ਨਸ਼ਰ ਕੀਤੇ ਗਏ। ਮੁਲਜ਼ਮਾਂ ਵਿੱਚ ਮੁੱਖ ਤੌਰ ਉੱਤੇ ਗੁਰਜੰਟ ਸਿੰਘ, ਕਰਮਜੋਤ ਸਿੰਘ, ਸਰਬਜੀਤ ਸਿੰਘ, ਸਤਿਕਾਰ ਸਿੰਘ, ਹਰਮਨਦੀਪ ਸਿੰਘ, ਹਰਵਿੰਦਰ ਸਿੰਘ, ਦੀਦਾਰ ਸਿੰਘ, ਕੈਦੀ ਸ਼ੁਭਮ, ਹਵਾਲਾਤੀ ਸਾਜਨ ਪ੍ਰੀਤ ਆਦਿ ਦੇ ਨਾਂ ਸ਼ਾਮਿਲ ਹਨ।
- ਰਾਬੀ ਹਾਲਤ 'ਚ ਪੁਲਿਸ ਵਾਲੇ ਨੇ ਕੀਤਾ ਸੀ ਕਾਰਾ, ਵਿਭਾਗ ਨੇ ਕਰ ਦਿੱਤੀ ਕਾਰਵਾਈ, ਜਾਣੋਂ ਮਾਮਲਾ
- ਲੁਟੇਰਿਆਂ ਦੇ ਹੌਂਸਲੇ ਬੁਲੰਦ,ਤਰਨਤਾਰਨ ਵਿਖੇ ਦਿਨ ਦਿਹਾੜੇ ਪੈਟਰੋਲ ਪੰਪ ਮਾਲਿਕ ਨੂੰ ਗੋਲੀ ਮਾਰ ਕੇ ਕੀਤੀ ਲੱਖਾਂ ਦੀ ਲੁੱਟ
- ਹੁਸ਼ਿਆਰਪੁਰ 'ਚ ਦਿਨ ਦਿਹਾੜੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ
ਸਿਕਿਓਰਿਟੀ ਦੀ ਪੋਲ ਖੁੱਲ੍ਹੀ: ਬੇਸ਼ੱਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੀ ਗੱਲ ਕਹੀ ਜਾ ਰਹੀ ਹੈ ਪਰ ਸਖਤੀ ਦੇ ਬਾਵਜੂਦ ਰੋਜ਼ਾਨਾ ਜੇਲ੍ਹ ਵਿੱਚੋਂ ਫੋਨ ਬਰਾਮਦ ਹੋਣਾ ਵੱਡੇ ਸਵਾਲ ਖੜੇ ਕਰਦਾ ਹੈ। ਜੇਲ੍ਹ ਅਧਿਕਾਰੀ ਪੰਜਾਬ ਦੀਆਂ ਜੇਲ੍ਹਾਂ ਨੂੰ ਹਾਈ ਸਿਕਿਓਰਟੀ ਦੱਸਦਿਆਂ ਇਨ੍ਹਾਂ ਵਿੱਚ ਜੈਮਰ ਲੱਗੇ ਹੋਣ ਦੀ ਗੱਲ ਕਰਦੇ ਨਜ਼ਰ ਆਉਂਦੇ ਹਨ ਪਰ ਜੇਲ੍ਹਾਂ ਵਿੱਚੋਂ ਲਗਾਤਾਰ ਬਰਾਮਦ ਹੋ ਰਹੇ ਫੋਨ ਜਾਂ ਫਿਰ ਸੋਸ਼ਲ ਮੀਡੀਆ ਉੱਤੇ ਜੇਲ੍ਹ ਵਿੱਚੋਂ ਵਾਇਰਲ ਹੋ ਰਹੀਆਂ ਵੀਡੀਓਜ਼ ਸਿਕਿਓਰਿਟੀ ਪ੍ਰਬੰਧਾਂ ਦੀ ਪੋਲ੍ਹ ਖੋਲ੍ਹ ਦੀਆਂ ਨਜ਼ਰ ਆਉਂਦੀਆਂ ਨੇ।