ETV Bharat / state

ਖੁਦਕੁਸੀ ਮਾਮਲੇ 'ਚ ਭਾਜਪਾ ਕੌਂਸਲਰ ਸਮੇਤ 12 ਲੋਕਾਂ ਤੇ ਮਾਮਲਾ ਦਰਜ - ਪੁਲਿਸ ਕਮਿਸ਼ਨਰ

ਵਿੱਚ ਬੀਤੇ ਦਿਨੀਂ ਲੁਧਿਆਣਾ ਵਿੱਚ ਪੂਜਾ ਨਾਮ ਦੀ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹੁਣ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਪੀੜਤ ਕਈ ਦਿਨਾਂ ਤੋਂ ਲਗਾਤਾਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਚੱਕਰ ਕੱਟ ਰਹੇ ਸਨ ਅਤੇ ਇਨਸਾਫ ਦੀ ਮੰਗ ਕਰ ਰਹੇ ਸਨ। ਆਖਿਰਕਾਰ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਮ੍ਰਿਤਕਾ ਵੱਲੋਂ ਲਿਖੇ ਗਏ ਖੁਦਕੁਸ਼ੀ ਨੋਟ ਦੇ ਆਧਾਰ ਤੇ ਲੁਧਿਆਣਾ ਦੇ ਮੌਜੂਦਾ ਭਾਜਪਾ ਦੇ ਕੌਂਸਲਰ ਅਤੇ ਉਨ੍ਹਾਂ ਦੇ ਸਬ ਇੰਸਪੈਕਟਰ ਬੇਟੇ ਤੇ ਮਾਮਲਾ ਦਰਜ ਕਰ ਲਿਆ ਹੈ।

A case has been registered against 12 people including a BJP councilor in a suicide case

author img

By

Published : Jul 11, 2021, 9:03 AM IST

ਲੁਧਿਆਣਾ: ਵਿੱਚ ਬੀਤੇ ਦਿਨੀਂ ਲੁਧਿਆਣਾ ਵਿੱਚ ਪੂਜਾ ਨਾਮ ਦੀ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹੁਣ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਪੀੜਤ ਕਈ ਦਿਨਾਂ ਤੋਂ ਲਗਾਤਾਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਚੱਕਰ ਕੱਟ ਰਹੇ ਸਨ ਅਤੇ ਇਨਸਾਫ ਦੀ ਮੰਗ ਕਰ ਰਹੇ ਸਨ। ਆਖਿਰਕਾਰ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਮ੍ਰਿਤਕਾ ਵੱਲੋਂ ਲਿਖੇ ਗਏ ਖੁਦਕੁਸ਼ੀ ਨੋਟ ਦੇ ਆਧਾਰ ਤੇ ਲੁਧਿਆਣਾ ਦੇ ਮੌਜੂਦਾ ਭਾਜਪਾ ਦੇ ਕੌਂਸਲਰ ਅਤੇ ਉਨ੍ਹਾਂ ਦੇ ਸਬ ਇੰਸਪੈਕਟਰ ਬੇਟੇ ਤੇ ਮਾਮਲਾ ਦਰਜ ਕਰ ਲਿਆ ਹੈ। ਕੁੱਲ 12 ਲੋਕਾਂ ਨੂੰ ਇਸ ਪਰਚੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਦੇ ਨਾਂ ਮ੍ਰਿਤਕਾ ਵੱਲੋਂ ਖੁਦਕੁਸ਼ੀ ਨੋਟ ਵਿਚ ਲਿਖੇ ਗਏ ਸੀ।

A case has been registered against 12 people including a BJP councilor in a suicide case
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ACP ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੋ ਜੁਲਾਈ ਨੂੰ ਪੂਜਾ ਨਾਂ ਦੀ ਮਹਿਲਾ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ। ਅੱਠ ਜੁਲਾਈ ਨੂੰ DMC ਵਿੱਚ ਉਸਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਖ਼ੁਦਕੁਸ਼ੀ ਨੋਟ ਉਨ੍ਹਾਂ ਸਾਹਮਣੇ ਪੇਸ਼ ਕੀਤਾ ਗਿਆ ਜਿਸ ਦੇ ਆਧਾਰ ਤੇ ਕਾਰਵਾਈ ਕਰਦਿਆਂ 12 ਲੋਕਾਂ ਤੇ IPC ਦੀ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿੱਚ ਮੌਜੂਦਾ ਕੌਂਸਲਰ ਅਤੇ ਉਨ੍ਹਾਂ ਦੇ ਬੇਟੇ ਜੋ ਕਿ ਸਬ ਇੰਸਪੈਕਟਰ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦਾ ਪੋਸਟਮਾਰਟਮ ਹੁਣ ਕਰਵਾਇਆ ਜਾ ਰਿਹਾ ਹੈ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਤਫਤੀਸ਼ ਕਰੇਗੀ। ਉੱਧਰ ਦੂਜੇ ਪਾਸੇ ਮ੍ਰਿਤਕਾ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਦੀ ਆਸ ਬੱਝੀ ਹੈ ਉਨ੍ਹਾਂ ਵੱਲੋਂ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਹੁਣ ਪੁਲਿਸ ਨੂੰ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਹੈ।

ਇਹ ਵੀ ਪੜੋ: ਪਿਓ ਨਾਲ ਮਿਲ ਕੇ ਪੁੱਤਰਾਂ ਨੇ ਮਾਂ ਨਾਲ ਕੀਤੀ ਕੁੱਟਮਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.