ਲੁਧਿਆਣਾ: ਜ਼ਿਲ੍ਹੇ ਵਿੱਚ ਬੀਤੇ ਦਿਨੀ ਫੈਕਟਰੀ ਵਿੱਚ ਲੱਗੀ ਅੱਗ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। 2 ਲੋਕਾਂ ਨੇ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ ਜਦੋਂ ਕਿ 1 ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ 2 ਨੂੰ ਬਚਾਅ ਲਿਆ ਗਿਆ ਜੋ ਕਿ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ। ਉਹਨਾਂ ਦੀ ਵੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਏਸੀਪੀ ਜਗਰੂਪ ਕੌਰ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਅੱਗ ਲੱਗਣ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਜਾਨ ਗਈ ਹੈ।
ਇਨਸਾਫ ਦੀ ਮੰਗ : ਵਰਕਰਾਂ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਗੁੱਸਾ ਪ੍ਰਗਟ ਕੀਤਾ ਗਿਆ, ਉੱਥੇ ਹੀ ਪਰਿਵਾਰ ਨੇ ਫੈਕਟਰੀ ਮਾਲਕ ਸਮੇਤ ਇਨਸਾਫ਼ ਦੀ ਮੰਗ ਕੀਤੀ, ਜਿਸ ਨੂੰ ਲੈ ਕੇ ਪੁਲੀਸ ਨੇ ਫੈਕਟਰੀ ਮਾਲਕ ਅਰੁਣ ਮਹਿਰਾ ਅਤੇ ਸਾਥੀ ਨੂੰ ਸ਼ਾਮਲ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਏ.ਸੀ.ਪੀ ਜਸਰੂਪ ਕੌਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਵਿਚ ਫੈਕਟਰੀ ਮਾਲਕ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ, ਜਿਸਦੇ ਅਧਾਰ ਉੱਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 49 ਨਬਰ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾ ਕਿਹਾ ਕਿ ਰਾਮਨਗਰ ਵਿੱਚ ਇਹ ਹਾਦਸਾ ਵਾਪਰਿਆ ਸੀ।
ਇਹ ਵੀ ਪੜ੍ਹੋ : Vigilance summons Former MLA Kuldeep Vaid : ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਭੇਜੇ ਸੰਮਨ, 20 ਮਾਰਚ ਨੂੰ ਕੀਤਾ ਤਲਬ
ਕਾਬਿਲੇਗੌਰ ਹੈ ਕਿ ਕੱਲ ਦੁਪਹਿਰ ਵੇਲੇ ਗਣੇਸ਼ ਹੋਜ਼ਰੀ ਵਿਚ ਅੱਗ ਲੱਗਣ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ, ਜਿਸ ਵੇਲੇ ਇਹ ਫੈਕਟਰੀ ਦੀ ਪਹਿਲੀ ਮੰਜ਼ਲ ਦੇ ਵਿੱਚ ਅੱਗ ਲੱਗੀ ਉਸ ਵੇਲੇ ਪੰਜ ਵਰਕਰ ਫੈਕਟਰੀ ਦੇ ਵਿੱਚ ਕੰਮ ਕਰ ਰਹੇ ਸਨ। ਅੱਗ ਲੱਗਣ ਕਰਕੇ ਉਹ ਬਾਹਰ ਨਿਕਲਣ ਵਿਚ ਨਕਾਮ ਰਹੇ, ਜਿਸ ਤੋਂ ਬਾਅਦ ਜਦੋਂ ਚਾਰ ਵਰਕਰਾਂ ਨੂੰ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਨ੍ਹਾਂ ਵਿੱਚੋਂ ਦੋ ਦੀ ਇਲਾਜ ਦੇ ਦੌਰਾਨ ਮੌਤ ਹੋ ਗਈ ਅਤੇ ਦੋ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਜਦੋਂ ਕਿ ਇਕ ਵਰਕਰ ਜਿਸ ਨੂੰ ਅੱਗ ਬੁੱਝਣ ਤੋਂ ਬਾਅਦ ਬਾਹਰ ਕੱਢਿਆ ਗਿਆ। ਉਸ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ। ਫੈਕਟਰੀ ਦੇ ਵਿਚ ਫਾਇਰ ਸੇਫਟੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪ੍ਰਬੰਧ ਨਹੀਂ ਸਨ, ਜਿਸ ਕਰਕੇ ਫੈਕਟਰੀ ਮਾਲਕ ਉੱਤੇ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਉਸ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ।