ETV Bharat / state

ਸਰਕਾਰ ਨੇ 23 ਜਨਵਰੀ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਐਲਾਨੀ ਸਥਾਨਕ ਛੁੱਟੀ, ਜਾਣੋ ਕਾਰਨ

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਬਕਾਇਦਾ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

author img

By

Published : Jan 22, 2023, 1:25 PM IST

A Local Holiday announced by The Punjab Govt in Gurdaspur

ਪੰਜਾਬ ਸਰਕਾਰ ਵੱਲੋਂ 23 ਜਨਵਰੀ ਨੂੰ ਗੁਰਦਾਸਪੁਰ 'ਚ ਐਲਾਨੀ ਸਥਾਨਕ ਛੁੱਟੀ, ਜਾਣੋ ਕਾਰਨ

ਗੁਰਦਾਸਪੁਰ: ਰਾਜ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਐਲਾਨ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਰਮਨ ਬਹਿਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਚਿਰਾਂ ਤੋਂ ਇਹ ਮੰਗ ਸੀ ਕਿ ਸਤਿਗੁਰੂ ਬਾਬਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਛੁੱਟੀ ਐਲਾਨ ਕੀਤੀ ਜਾਵੇ।

ਸਰਕਾਰ ਵੱਲੋਂ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ: ਬਹਿਲ ਨੇ ਦੱਸਿਆ ਕਿ ਇਸ ਸਬੰਧੀ ਸ਼ਰਧਾਲੂਆਂ ਦੇ ਇੱਕ ਵਫਦ ਨੇ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਸੀ। ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਸੰਗਤ ਦੀ ਇਸ ਮੰਗ ਦੀ ਪੂਰਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਦੀ ਮੰਗ ਨਾਲ ਸਹਿਮਤ ਹੁੰਦਿਆਂ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਐਲਾਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 23 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਕੀਤਾ ਧੰਨਵਾਦ: ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਹੋਣ ਤੋਂ ਬਾਅਦ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਸਮੂਹ ਪੈਰੋਕਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਵੱਲੋਂ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਬਹਿਲ ਨੇ ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਵੀ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਸੰਗਤ ਦੀ ਇਸ ਮੰਗ ਦਾ ਬਹੁਤ ਵਧੀਆ ਢੰਗ ਨਾਲ ਕੇਸ ਬਣਾ ਕੇ ਪੰਜਾਬ ਸਰਕਾਰ ਕੋਲ ਭੇਜਿਆ ਸੀ। ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਛੁੱਟੀ ਹੋਣ ਕਾਰਨ ਹੁਣ ਸਾਰੇ ਸ਼ਰਧਾਲੂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਧੁਮ-ਧਾਮ ਨਾਲ ਮਨਾ ਸਕਣਗੇ।

ਇਹ ਵੀ ਪੜ੍ਹੋ: ਨੇਕ ਉਪਰਾਲਾ, ਝੁੱਗੀਆਂ-ਝੌਂਪੜੀਆਂ ਦੇ ਬੱਚਿਆਂ ਨੂੰ ਸਕੂਲਾਂ ਤੱਕ ਪਹੁੰਚਾ ਰਹੀ ਹੈ ਹਰਪ੍ਰੀਤ ਕੌਰ

ETV Bharat Logo

Copyright © 2024 Ushodaya Enterprises Pvt. Ltd., All Rights Reserved.