ਲੁਧਿਆਣਾ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇਕ ਦਿਨ ਦਾ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਲੁਧਿਆਣਾ ਵਿੱਚ ਰਲਵਾਂ-ਮਿਲਵਾਂ ਹੁੰਗਾਰਾ ਵੇਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਦੇ ਚੌੜਾ ਬਾਜ਼ਾਰ 'ਚ ਕੁਝ ਦੁਕਾਨਾਂ ਖੁੱਲ੍ਹੀਆਂ ਨਜ਼ਰ ਆਈਆਂ ਜਦੋਂਕਿ ਕੁਝ ਬੰਦ ਸਨ।
ਹਾਲਾਂਕਿ ਦੁਕਾਨਦਾਰਾਂ ਨੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ ਪਰ ਫਿਰ ਵੀ ਕੁਝ ਦੁਕਾਨਾਂ ਜ਼ਰੂਰ ਖੁੱਲ੍ਹੀਆਂ ਵਿਖਾਈ ਦਿੱਤੀਆਂ। ਇਸ ਦੇ ਨਾਲ ਹੀ ਲੁਧਿਆਣਾ ਦੇ ਸਰਹੱਦੀ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਧਰਨੇ ਲਾਏ ਗਏ ਹਨ। ਉੱਥੇ ਹੀ ਜਦੋਂ ਈਟੀਵੀ ਭਾਰਤ ਦੀ ਟੀਮ ਨੇ ਜਾਇਜ਼ਾ ਲਿਆ ਤਾਂ ਸ਼ਹਿਰ ਵਿੱਚ ਪੰਜਾਬ ਬੰਦ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ 22000 ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਹੈ, ਜਦੋਂ ਕਿ 53 ਪੰਜਾਬ ਦੇ ਵਿੱਚ ਹੈਲਥ ਟੀਮਾਂ ਬਣਾਈਆਂ ਗਈਆਂ ਹਨ।
24-26 ਤਰੀਕ ਤੱਕ ਪੰਜਾਬ ਦੀਆਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। 26 ਟਰੇਨਾਂ ਰੱਦ ਹੋਈਆਂ ਹਨ ਤੇ ਬੀਤੇ ਦਿਨੀਂ ਇੱਕੋ ਹੀ ਦਿਨ ਦੇ ਵਿੱਚ 6 ਹਜ਼ਾਰ ਟਿਕਟਾਂ ਕੈਂਸਲ ਕਰਨ ਕਰਕੇ ਰੇਲਵੇ ਨੂੰ 30 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ 144 ਧਾਰਾ ਨੂੰ ਤੋੜਨ ਵਾਲੇ ਕਿਸਾਨਾਂ 'ਤੇ ਪਰਚਾ ਦਰਜ ਨਹੀਂ ਹੋਵੇਗਾ।