ETV Bharat / state

ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ 'ਚ ਪਾਇਆ ਜੁੱਤੀਆਂ ਦਾ ਹਾਰ !

author img

By

Published : Dec 31, 2021, 8:09 PM IST

Updated : Dec 31, 2021, 8:18 PM IST

ਲੁਧਿਆਣਾ ਪੇਰੇਂਟ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸਿੱਖਿਆ ਅਫ਼ਸਰ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੀਡੀਆ ਸਾਹਮਣੇ ਤਾਂ ਨਹੀਂ ਆਏ, ਪਰ ਡਵੀਜ਼ਨ 5 ਦੀ ਪੁਲਿਸ ਨੂੰ ਉਨ੍ਹਾਂ ਨੇ ਸ਼ਿਕਾਇਤ ਜਰੂਰ ਦਿੱਤੀ ਹੈ।

ਸਿੱਖਿਆ ਅਫ਼ਸਰ ਦੇ ਗਲ 'ਚ ਪਾਇਆ ਜੁੱਤੀਆਂ ਦਾ ਹਾਰ

ਲੁਧਿਆਣਾ: ਲੁਧਿਆਣਾ ਵਿੱਚ ਪੈਰੇਂਟਸ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਸਿੱਖਿਆ ਅਧਿਕਾਰੀ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਦਿੱਤਾ ਗਿਆ, ਇਸ ਸਬੰਧਤ ਮਾਮਲਾ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ ਦਾ ਹੈ। ਜਿੱਥੇ ਕਿਹਾ ਜਾ ਰਿਹਾ ਹੈ ਕਿ ਸਕੂਲ ਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ, ਜਿਸਦੇ ਖਿਲਾਫ਼ ਪੈਰੇਂਟਸ ਐਸੋਸੀਏਸ਼ਨ ਵੱਲੋਂ ਕੰਪਲੇਟ ਦਿੱਤੀ ਗਈ ਸੀ।

ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਘਈ ਨੇ ਕਿਹਾ ਕਿ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥਣਾਂ ਨਾਲ ਸਰੀਰਿਕ ਸ਼ੋਸ਼ਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਜਦੋਂ ਉਹ ਸਕੂਲ ਗਏ ਤਾਂ ਵਿਦਿਆਰਥਣਾਂ ਨੇ ਆਪਣੀ ਹੱਡਬੀਤੀ ਦੱਸੀ, ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਕਾਰਵਾਈ ਦੀ ਮੰਗ ਕੀਤੀ। ਪਰ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ, ਜਿਸ ਦੇ ਰੋਸ ਵੱਜੋਂ ਸਾਨੂੰ ਇਹ ਕਦਮ ਚੁੱਕਣਾ ਪਿਆ।

ਉਧਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੀਡੀਆ ਸਾਹਮਣੇ ਤਾਂ ਨਹੀਂ ਆਏ, ਪਰ ਡਵੀਜ਼ਨ 5 ਦੀ ਪੁਲਿਸ ਨੂੰ ਉਨ੍ਹਾਂ ਨੇ ਸ਼ਿਕਾਇਤ ਜਰੂਰ ਦਿੱਤੀ ਹੈ। ਜਿਸ ਬਾਰੇ ਸੰਬੰਧਤ ਪੁਲਿਸ ਅਧਿਕਾਰੀ ਨੂੰ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਇਕ ਵਾਇਰਲ ਵੀਡੀਓ ਜ਼ਰੂਰ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ। ਪਰ ਇਸ ਦੇ ਬਾਰੇ ਅਜੇ ਤੱਕ ਕੋਈ ਵੀ ਲਿਖਤੀ ਕੰਪਲੇਟ ਨਹੀਂ ਮਿਲੀ। ਜਿਸ ਦੇ ਚੱਲਦਿਆਂ ਜਾਂਚ ਕੀਤੀ ਜਾ ਰਹੀ ਹੈ, ਅਜੇ ਤੱਕ ਕੋਈ ਵੀ ਪਰਚਾ ਦਰਜ ਨਹੀਂ ਕੀਤਾ ਗਿਆ।

ਇਹ ਵੀ ਪੜੋ: ਸਿੱਧੂ ਮੂਸੇਵਾਲੇ ਨੇ 34 ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਦੇ ਲਈ ਦਿੱਤੇ ਸੈਕਸ਼ਨ ਲੈਟਰ

Last Updated : Dec 31, 2021, 8:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.