ਲੁਧਿਆਣਾ: ਜ਼ਿਲ੍ਹਾ ਲੁਧਿਆਣਾ-ਫਿਰੋਜਪੁਰ ਰੋਡ ਉੱਤੇ ਕਾਰ ਅਤੇ ਛੋਟੇ ਹਾਥੀ ਦੀ ਟੱਕਰ ਹੋ ਗਈ, ਜਿਸ ਦੇ ਚਲਦਿਆਂ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਇੱਕ ਸ਼ਖਸ਼ ਦੀ ਮੌਤ (One person died during the accident) ਹੋ ਗਈ, ਜਦਕਿ 2 ਜ਼ਖ਼ਮੀ ਨੇ ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਕਾਫੀ ਗੰਭੀਰ ਹੈ। ਇੱਥੇ ਇਹ ਵੀ ਦੱਸ ਦਈਏ ਕਿ ਪਹਿਲਾਂ ਇਸ ਕਾਰ ਵੱਲੋਂ ਫਿਰੋਜ਼ਪੁਰ ਰੋਡ ਉੱਤੇ ਇੱਕ ਮੋਟਰਸਾਈਕਲ ਸਵਾਰ ਨੂੰ ਵੀ ਫੇਟ ਮਾਰੀ ਗਈ, ਜਿਸ ਤੋਂ ਬਾਅਦ ਇਹ ਮਾਲ ਲੈਕੇ ਆ ਰਹੇ ਛੋਟੇ ਹਾਥੀ ਦੇ ਵਿੱਚ ਟਕਰਾਉਂਦੀ ਹੋਈ ਡਿਵਾਈਡਰ ਨਾਲ ਜਾ ਟਕਰਾਈ।
ਤੇਜ਼ ਰਫ਼ਤਾਰ ਕਾਰਣ ਵਾਪਰਿਆ ਹਾਦਸਾ: ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫਤਾਰ ਬਹੁਤ ਜਿਆਦਾ ਤੇਜ਼ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਉਹਨਾਂ ਕਿਹਾ ਕਿ ਇਹ ਦੋ ਕਾਰਾਂ ਇਕੱਠੀਆਂ ਸਨ ਅਤੇ ਸ਼ਾਇਦ ਆਪਸ ਵਿੱਚ ਕਾਰ ਚਾਲਕ ਰੇਸ ਲਗਾ ਰਹੇ ਸਨ। ਛੋਟੇ ਹਾਥੀ ਦੇ ਚਾਲਕ ਨੇ ਦੱਸਿਆ ਕਿ ਉਹ ਲੁਧਿਆਣੇ ਤੋਂ ਮਾਲ ਭਰ ਕੇ ਜਗਰਾਓਂ ਜਾ ਰਹੇ ਸਨ, ਇੰਨੀ ਦੇਰ ਵਿੱਚ ਪਿੱਛੋਂ ਤੇਜ਼ ਰਫ਼ਤਾਰ ਕਾਰ ਆਈ ਜਿਸ ਨੇ ਪਿੱਛੇ ਟੱਕਰ ਮਾਰੀ ਅਤੇ ਉਹ ਪਲਟਦੀ ਹੋਈ ਅੱਗੇ ਜਾ ਕੇ ਡਿਵਾਈਡਰ ਨਾਲ ਵੱਜੀ। ਉਹਨਾਂ ਕਿਹਾ ਕਿ ਹਾਦਸੇ ਸਮੇਂ ਕਾਰ ਵਿੱਚ ਵਿੱਚ ਤਿੰਨ ਲੋਕ ਮੌਜੂਦ ਸਨ, ਜਿਸ ਵਿੱਚੋਂ ਇੱਕ ਦੀ ਹਾਲਤ ਠੀਕ (The accident occurred due to high speed) ਸੀ ਜਦੋਂ ਕਿ ਦੂਜਾ ਗੱਡੀ ਦੀ ਖਿੜਕੀ ਦੇ ਵਿੱਚ ਫਸਿਆ ਹੋਇਆ ਸੀ। ਉਸ ਨੂੰ ਮੁਸ਼ਕਿਲ ਨਾਲ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਅਤੇ ਤੀਜੇ ਵਿਅਕਤੀ ਦਾ ਬਹੁਤ ਜ਼ਿਆਦਾ ਲਹੂ ਨਿਕਲ ਚੁੱਕਾ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
- ਦਿੱਲੀ 'ਚ ਦੁਕਾਨ 'ਤੇ ਵੇਚੇ ਜਾ ਰਹੇ ਸਨ ਧਾਰਮਿਕ ਚਿੰਨ੍ਹਾਂ ਵਾਲੇ ਔਰਤਾਂ ਦੇ ਅੰਡਰਗਾਰਮੈਂਟਸ, ਸਿੱਖ ਭਾਈਚਾਰੇ ਦੇ ਲੋਕਾਂ ਨੇ ਸ਼ਿਕਾਇਤ ਕਰਵਾਈ ਦਰਜ
- ਮੋਗਾ ਰੇਲਵੇ ਰੋਡ 'ਤੇ ਅਣਪਛਾਤਿਆਂ ਨੇ ਹਮਲਾ ਕਰਕੇ ਕੀਤੀ ਦੁਕਾਨ ਦੀ ਭੰਨਤੋੜ, ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ
- ਪੈਦਲ ਜਾ ਰਹੀ ਵਿਦਿਆਰਥਣ ਤੋਂ ਡੀਐੱਸਪੀ ਦਫਤਰ ਨੇੜੇ ਮੋਬਾਇਲ ਦੀ ਲੁੱਟ,ਪੀੜਤਾ ਨੇ ਪੁਲਿਸ 'ਤੇ ਸੁਣਵਾਈ ਨਾ ਕਰਨ ਦਾ ਲਾਇਆ ਇਲਜ਼ਾਮ
ਕਾਰ ਹੋਈ ਚਕਨਾਚੂਰ: ਜ਼ਖਮੀ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕਾਰ ਚਾਲਕ ਦੀ ਗਲਤੀ ਸੀ ਕਿਉਂਕਿ ਉਹ ਬਹੁਤ ਜਿਆਦਾ ਤੇਜ਼ ਰਫਤਾਰ ਦੇ ਨਾਲ ਆ ਰਿਹਾ ਸੀ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਸੀਆਰ ਦੇ ਮੁਲਾਜ਼ਮ ਨੇ ਕਿਹਾ ਕਿ ਸੜਕ ਹਾਦਸੇ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਕਾਰ ਵਿੱਚ ਤਿੰਨ ਲੋਕ ਸਵਾਰ ਸਨ। ਕਾਰ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਚੁੱਕੇ ਸਨ।