ETV Bharat / state

ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਆਪਣੀ ਹੀ ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ, ਹੋਈ ਮੌਤ - A security guard of a private bank committed suicide by shooting himself

ਲੁਧਿਆਣਾ ਵਿੱਚ ਇੱਕ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਖੌਫਨਾਕ ਕਦਮ ਚੁੱਕਿਆ ਹੈ। ਡਿਊਟੀ ਦੌਰਾਨ ਮੁਲਾਜ਼ਮ ਵੱਲੋਂ ਬਾਥਰਾਮ ਵਿੱਚ ਖੁਦ ਨੂੰ ਬੰਦ ਕਰਕੇ ਆਪਣੀ ਹੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰੀ ਗਈ ਹੈ। ਇਸ ਘਟਨਾ ਵਿੱਚ ਸੁਰੱਖਿਆ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਆਪਣੀ ਹੀ ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ

author img

By

Published : Jul 29, 2022, 10:39 PM IST

ਲੁਧਿਆਣਾ: ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ’ਤੇ ਸਥਿਤ ਇੱਕ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਭੁਪਿੰਦਰ ਸਿੰਘ ਨੇ ਦੇਰ ਸ਼ਾਮ ਖੁਦ ਨੂੰ ਆਪਣੀ ਹੀ ਬੰਦੂਕ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਕਾਰਾ ਕਰਨ ਤੋਂ ਪਹਿਲਾਂ ਮ੍ਰਿਤਕ ਭੁਪਿੰਦਰ ਸਿੰਘ ਨੇ ਖੁਦ ਨੂੰ ਪਹਿਲਾਂ ਬਾਥਰੂਮ ਵਿੱਚ ਬੰਦ ਕਰ ਲਿਆ ਅਤੇ ਜਿਸ ਤੋਂ ਬਾਅਦ ਸੁਰੱਖਿਆ ਲਈ ਦਿੱਤੀ ਗਈ ਬੰਦੂਕ ਨਾਲ ਗੋਲੀ ਮਾਰ ਲਈ। ਇਸ ਘਟਨਾ ਵਿੱਚ ਸੁਰੱਖਿਆ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਲੁਧਿਆਣਾ ਵਿਖੇ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਮ੍ਰਿਤਕ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ ਅਤੇ ਦੋ ਮਹੀਨੇ ਪਹਿਲਾਂ ਹੀ ਉਸ ਦੀ ਸੁਰੱਖਿਆ ਏਜੰਸੀ ਦੇ ਰਾਹੀਂ ਇਸ ਨਿੱਜੀ ਬੈਂਕ ਦੇ ਵਿੱਚ ਤਾਇਨਾਤੀ ਹੋਈ ਸੀ। ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੌਕੇ ’ਤੇ ਪਹੁੰਚੇ ਏਡੀਸੀਪੀ ਹਰੀਸ਼ ਬਹਿਲ ਨੇ ਦੱਸਿਆ ਕਿ ਸਾਨੂੰ ਦੇਰ ਸ਼ਾਮ ਹੀ ਇਸ ਸਬੰਧੀ ਬੈਂਕ ਮੁਲਾਜ਼ਮ ਨੂੰ ਫੋਨ ਕਰਕੇ ਇਤਲਾਹ ਦਿੱਤੀ ਗਈ ਸੀ ਕਿ ਸੁਰੱਖਿਆ ਦੇ ਵਿੱਚ ਤਾਇਨਾਤ ਮੁਲਾਜ਼ਮ ਨੇ ਖ਼ੁਦ ਨੂੰ ਬਾਥਰੂਮ ਵਿੱਚ ਬੰਦ ਕਰ ਗੋਲੀ ਮਾਰ ਲਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਦਰਵਾਜ਼ਾ ਤੋੜਿਆ ਤੇ ਉਸ ਦੀ ਲਾਸ਼ ਨੂੰ ਬਾਹਰ ਕੱਢਿਆ ਹੈ।

ਹਰੀਸ਼ ਬਹਿਲ ਨੇ ਦੱਸਿਆ ਕਿ ਮ੍ਰਿਤਕ ਦੇ ਕੋਲ ਫਿਲਹਾਲ ਕਿਸੇ ਤਰ੍ਹਾਂ ਦਾ ਕੋਈ ਸੁਸਾਇਡ ਨੋਟ ਆਦਿ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਇਸ ਦੇ ਡਿਪਰੈਸ਼ਨ ਚ ਹੋਣ ਸਬੰਧੀ ਵੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਬੈਂਕ ਦੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਹੈ ਲਗਪਗ ਸੱਤ ਵਜੇ ਤੱਕ ਉਹ ਠੀਕ ਠਾਕ ਦਿਖਾਈ ਦਿੱਤਾ ਜਿਸ ਤੋਂ ਬਾਅਦ ਉਹ ਬਾਥਰੂਮ ਗਿਆ ਅਤੇ ਉੱਥੇ ਜਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ: ਬਠਿੰਡਾ ਤੋਂ ਬਾਅਦ ਜਲੰਧਰ ’ਚ ਸਿੱਖ ਵਿਦਿਆਰਥੀਆਂ ਦਾ ਕੜਾ ਉਤਰਵਾਉਣ ਦੀ ਵਾਪਰੀ ਘਟਨਾ !

ETV Bharat Logo

Copyright © 2025 Ushodaya Enterprises Pvt. Ltd., All Rights Reserved.