ਲੁਧਿਆਣਾ: ਇੱਥੋਂ ਦੇ ਹੈਬੋਵਾਲ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਗੋਲੀ ਦੋਵੇਂ ਪੁਲਿਸ ਮੁਲਾਜ਼ਮ ਨੇ ਇੱਕ ਦੂਜੇ ਉੱਤੇ ਚਲਾਈ ਹੈ ਜੋ ਕਿ ਕਾਰਪੋਰੇਸ਼ਨ ਲੁਧਿਆਣਾ ਵਿੱਚ ਤੈਨਾਤ ਹਨ। ਗੋਲੀ ਇੱਕ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਲੱਗੀ ਹੈ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਹੈ।
ਜੁਆਇੰਟ ਕਮਿਸ਼ਨਰ ਦੀਪਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਸੀ ਕਿ ਦੋ ਭਰਾ ਜੋ ਦੋਵੇਂ ਹੀ ਕਾਰਪੋਰੇਸ਼ਨ ਵਿੱਚ ਬਤੌਰ ਪੁਲਿਸ ਮੁਲਾਜ਼ਮ ਤੈਨਾਤ ਹਨ। ਉਨ੍ਹਾਂ ਨੇ ਆਪਸੀ ਰੰਜਿਸ਼ ਦੇ ਕਰਕੇ ਗੋਲੀ ਚਲਾਈ ਹੈ।
ਇਹ ਪੂਰੀ ਘਟਨਾ ਪਰਤਾਪਪੁਰ ਵਾਲਾ ਵਿਖੇ ਵਾਪਰੀ ਹੈ। ਇਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਡੀਐਮਸੀ ਦਾਖਲ ਕਰਵਾਇਆ ਗਿਆ ਹੈ।